ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਆਇਆਂ ਭੁਚਾਲ : ਕੈਪਟਨ ਨੇ ਸਿਸਵਾਂ ਤੇ ਸਿੱਧੂ ਨੇ ਰੰਧਾਵਾ ਦੇ ਘਰ ਸੱਦੀਆਂ ਮੀਟਿੰਗਾਂ
ਚੰਡੀਗੜ੍ਹ, 15 ਜੁਲਾਈ, (ਡਾ ਰਾਕੇਸ਼ ਪੁੰਜ)
ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ਦੀਆਂ ਆਈਆਂ ਖ਼ਬਰਾਂ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਵੱਡੀ ਪੱਧਰ ਉਤੇ ਹਲਚਲ ਹੋਣੀ ਸ਼ੁਰੂ ਹੋ ਗਈ ਹੈ।ਇਸ ਨਾਲ ਜਿਥੇ ਕੈਪਟਨ ਧੜੇ ਦੇ ਆਗੂ ਮਾਯੂਸ ਹੋਏ ਹਨ ,ਉਥੇ ਵਿਰੋਧੀ ਧੜਾ ਇਕੱਠਾ ਹੋਣਾ ਸ਼ੁਰੂ ਹੋ ਗਿਆ ਹੈ। ਸੂਤਰਾਂ ਮੁਤਾਬਕ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਦੀ ਹਲਚਲ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਕਰਕੇ ਹਾਈਕਮਾਂਡ ਕੋਲ ਨਰਾਜ਼ਗੀ ਜਾਹਰ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫੋਨ ਉਤੇ ਕਿਹਾ ਕਿ ਉਹ ਨਵਜੋਤ ਸਿੱਧੂ ਦੀ ਪ੍ਰਧਾਨਗੀ ਵਿੱਚ ਚੋਣਾਂ ਨਹੀਂ ਲੜ ਸਕਦੇ। ਉਨ੍ਹਾਂ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ।
ਦੂਸਰੇ ਪਾਸੇ ਵਿਰੋਧ ਧੜੇ ਦੇ ਮੰਤਰੀ ਅਤੇ ਵਿਧਾਇਕ ਅੱਜ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਇਕੱਠੇ ਹੋਏ। ਜਿਨ੍ਹਾਂ ਵਿੱਚ ਨਵਜੋਤ ਸਿੰਘ ਸਿੱਧੂ ਖੁਦ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਚਰਨਜੀਤ ਚੰਨੀ, ਸੁਖਬਿੰਦਰ ਸਰਕਾਰੀਆ, ਕੁਲਜੀਤ ਨਾਗਰਾ, ਕਾਕਾ ਲੋਹਗੜ੍ਹ, ਬਰਿੰਦਰ ਸਿੰਘ ਪਹਿਰਾ, ਕੁਲਬੀਰ ਸਿੰਘ ਜ਼ੀਰਾ ਅਤੇ ਪ੍ਰਗਟ ਸਿੰਘ ਸ਼ਾਮਲ ਹਨ। ਪਤਾ ਲੱਗਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ
0 comments:
एक टिप्पणी भेजें