ਭਦੌੜ ਤੋ ਅਕਾਲੀ ਉਮੀਦਵਾਰ ਰਾਹੀ ਦੀ ਰੈਲੀ 'ਚ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਸੈਂਕੜੇ ਔਰਤਾਂ ਦੇ ਕਾਫਲੇ ਸਣੇ ਪੁੱਜੀ
ਬਲਜਿੰਦਰ ਸਿੰਘ ਚੋਹਾਨ , ਤਪਾ ਮੰਡੀ , ਬਰਨਾਲਾ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਤੋਂ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਪਲੇਠੀ ਤਪਾ ਮੰਡੀ ਦੀ ਅਨਾਜ ਮੰਡੀ 'ਚ ਰੱਖੀ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਵਾਗਤ ਲਈ ਰਾਹੀ ਦੇ ਹੱਕ 'ਚ ਮਹਿਲਾ ਵਿੰਗ ਦੀ ਕੌਮੀ ਮੀਤ ਪ੍ਰਧਾਨ ਜਸਵਿੰਦਰ ਕੌਰ ਸ਼ੇਰਗਿੱਲ ਸੈਂਕੜੇ ਔਰਤਾਂ ਦੇ ਕਾਫਲੇ ਸਣੇ ਰੈਲੀ 'ਚ ਪੁੱਜੀ। ਉਨ੍ਹਾਂ ਦੇ ਕਾਫਲੇ ਦਾ ਸਵਾਗਤ ਕਰਦਿਆਂ ਸਾਬਕਾ ਨਗਰ ਕੌਂਸਲ ਦੇ ਪ੍ਰਧਾਨ ਸੀਨੀਅਰ ਅਕਾਲੀ ਆਗੂ ਤੇ ਕਾਵੜ ਸੰਘ ਪੰਜਾਬ ਦੇ ਪ੍ਰਧਾਨ ਤਰਲੋਚਨ ਬਾਂਸਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ਼ੇਰਗਿੱਲ ਨੇ ਕਿਹਾ ਕਿ ਉਹ ਸਤਨਾਮ ਸਿੰਘ ਰਾਹੀ ਦੀ ਜਿੱਤ ਯਕੀਨੀ ਬਣਾਉਣ ਲਈ ਘਰ ਘਰ ਸ਼੍ਰੋਮਣੀ ਕਮੇਟੀ ਦੇ ਪ੍ਰਚਾਰ ਪ੍ਰਸਾਰ ਕਰਦਿਆਂ ਔਰਤਾਂ ਨੂੰ ਭਾਰਤੀ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਦੇ ਮਾਣ ਸਨਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਬੜ੍ਹਾਵਾ ਦਿੱਤਾ ਹੈ। ਅਕਾਲੀ ਬਸਪਾ ਦੀ 2022 'ਚ ਸਰਕਾਰ ਬਣਨ 'ਤੇ ਮਹਿਲਾਵਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਨੇ ਵੀ ਲੋੜਵੰਦਾਂ ਦੀ ਬਾਂਹ ਫੜਦਿਆਂ ਨੀਲੇ ਕਾਰਡ, ਸ਼ਗਨ ਸਕੀਮ, ਬੁਢਾਪਾ ਪੈਨਸ਼ਨਾਂ ਆਦਿ ਦੇ ਕੇ ਐਸਸੀਬੀਸੀ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਸੀ। ਇਸ ਮੌਕੇ ਉਨ੍ਹਾਂ ਨਾਲ ਬੀਬੀ ਹਰਪ੍ਰੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਪ੍ਰਵੀਨ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਕਰਮਜੀਤ ਕੌਰ ਤੇ ਬੀਬੀ ਜਸਵੀਰ ਕੌਰ ਸਣੇ ਸੈਂਕੜੇ ਮਹਿਲਾ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
0 comments:
एक टिप्पणी भेजें