ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਵਨੀਤ ਸਿੰਘ ਨੇ ਸੰਭਾਲਿਆ ਅਹੁਦਾ। ਬਰਨਾਲਾ, 12 ਜੁਲਾਈ (ਸੁਖਵਿੰਦਰ ਸਿੰਘ ਭੰਡਾਰੀ) ਡੇਰਾਬਸੀ ਤੋਂ ਬਦਲ ਕੇ ਆਏ ਕਾਰਜ ਸਾਧਕ ਅਫ਼ਸਰ ਰਵਨੀਤ ਸਿੰਘ ਨੇ ਨਗਰ ਕੌਂਸਲ ਬਰਨਾਲਾ ਦਾ ਬਤੌਰ ਈ ਓ ਆਪਣਾ ਕਾਰਜਭਾਰ ਸੰਭਾਲ ਲਿਆ ਹੈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੌਂਸਲਰ ਰੁਪਿੰਦਰ ਸਿੰਘ ਸੀਤਲ ,ਸਾਬਕਾ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਭੁਪਿੰਦਰ ਸਿੰਘ ਭਿੰਦੀ , ਜਗਰਾਜ ਸਿੰਘ ਪੰਡੋਰੀ, ਜੀਵਨ ਕੁਮਾਰ, ਹਰਬਖਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ ਕਾਕਾ, ਭਾਜਪਾ ਯੁਵਾ ਵਿੰਗ ਦੇ ਸੂਬਾਈ ਆਗੂ ਨੀਰਜ ਜਿੰਦਲ, ਅਕਾਲੀ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ , ਪੰਜਾਬ ਲੋਕ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਗੁਰਦਰਸ਼ਨ ਸਿੰਘ ਬਰਾੜ, ਖੁਸ਼ੀ ਮੁਹੰਮਦ, ਕੌਂਸਲ ਦੇ ਸੁਪਰਡੈਂਟ ਹਰਪ੍ਰੀਤ ਸਿੰਘ ਅਤੇ ਠੇਕੇਦਾਰ ਸੀਤਲ ਕੁਮਾਰ ਆਦਿ ਨੇ ਨਵੇਂ ਕਾਰਜ ਸਾਧਕ ਅਫ਼ਸਰ ਨੂੰ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ । ਇਸ ਮੌਕੇ ਹਾਜ਼ਰ ਨਗਰ ਕੌਂਸਲਰਾਂ ਨੇ ਕਾਰਜ ਸਾਧਕ ਅਫ਼ਸਰ ਨੂੰ ਵਿਸ਼ਵਾਸ ਦਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਨੇਪਰੇ ਚਾੜ੍ਹਨ ਚ ਪੂਰਾ ਸਹਿਯੋਗ ਦੇਣਗੇ। ਇਸ ਦੌਰਾਨ ਕਾਰਜ ਸਾਧਕ ਅਫਸਰ ਰਵਨੀਤ ਸਿੰਘ ਨੇ ਵੀ ਭਰੋਸਾ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਵਾਉਣ ਦੀ ਕੋਸ਼ਿਸ਼ ਕਰਨਗੇ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਵੀ ਹੱਲ ਕਰਨਗੇ।
ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਵਨੀਤ ਸਿੰਘ ਨੇ ਸੰਭਾਲਿਆ ਅਹੁਦਾ।
- Title : ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਵਨੀਤ ਸਿੰਘ ਨੇ ਸੰਭਾਲਿਆ ਅਹੁਦਾ।
- Posted by :
- Date : जुलाई 12, 2022
- Labels :
0 comments:
एक टिप्पणी भेजें