ਪਦਮ ਸ਼੍ਰੀ ਰਾਜਿੰਦਰ ਗੁਪਤਾ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਚੌਥੀ ਵਾਰ ਬਣੇ ਵਾਈਸ ਚੇਅਰਮੈਨ ਬਰਨਾਲਾ, 12 ਜੁਲਾਈ ( ਸੁਖਵਿੰਦਰ ਸਿੰਘ ਭੰਡਾਰੀ) ਪੰਜਾਬ ਸਰਕਾਰ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ਼੍ਰੀ ਰਾਜਿੰਦਰ ਗੁਪਤਾ ਨੂੰ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਪੰਜਾਬ ਦਾ ਚੌਥੀ ਵਾਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਹੋਵੇਗਾ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸਕੱਤਰ ਵਿਕਾਸ ਪ੍ਰਤਾਪ ਆਈ ਏ ਐਸ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਅਕਾਲੀ ਭਾਜਪਾ ਸਰਕਾਰ ਅਤੇ ਕਾਂਗਰਸ ਸਰਕਾਰ ਦੇ ਰਾਜ ਸਮੇਂ ਵੀ ਰਜਿੰਦਰ ਗੁਪਤਾ ਪਹਿਲਾਂ ਤਿੰਨ ਵਾਰ ਯੋਜਨਾ ਬੋਰਡ ਪੰਜਾਬ ਦੇ ਚੇਅਰਮੈਨ ਰਹਿ ਚੁੱਕੇ ਹਨ। ਇਹ ਵਰਨਣਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਮੌਕੇ ਸ਼ਾਮਲ ਹੋਣ ਲਈ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਏਅਰਪੋਰਟ ਤੇ ਰਾਜਿੰਦਰ ਗੁਪਤਾ ਦੀ ਲੰਮਾ ਸਮਾਂ ਮੁਲਾਕਾਤ ਹੋਈ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਜਿੰਦਰ ਗੁਪਤਾ ਦੇ ਵਡਮੁੱਲੇ ਯੋਗਦਾਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ।
ਪਦਮ ਸ਼੍ਰੀ ਰਾਜਿੰਦਰ ਗੁਪਤਾ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਚੌਥੀ ਵਾਰ ਬਣੇ ਵਾਈਸ ਚੇਅਰਮੈਨ
- Title : ਪਦਮ ਸ਼੍ਰੀ ਰਾਜਿੰਦਰ ਗੁਪਤਾ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਚੌਥੀ ਵਾਰ ਬਣੇ ਵਾਈਸ ਚੇਅਰਮੈਨ
- Posted by :
- Date : जुलाई 12, 2022
- Labels :
0 comments:
एक टिप्पणी भेजें