ਸੋਸ਼ਲ ਮੀਡੀਆ ਦੀ ਦੁਰਵਰਤੋਂ ਚਿੰਤਾ ਦਾ ਵਿਸ਼ਾ ----- ਰਾਜੀਵ ਮਿੱਤਲ।
ਬਰਨਾਲਾ, 12 ਜੁਲਾਈ (ਸੁਖਵਿੰਦਰ ਸਿੰਘ ਭੰਡਾਰੀ) ਮੀਡੀਆ ਦਾ ਰੋਲ ਹਮੇਸ਼ਾਂ ਉਸਾਰੂ ਅਤੇ ਰਚਨਾਤਮਕ ਹੋਣਾ ਚਾਹੀਦਾ ਹੈ ਪਰ ਅੱਜਕੱਲ੍ਹ ਇਹ ਵੇਖਣ ਚ ਆਉਂਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਪੋਸਟਾਂ ਅਤੇ ਵੀਡੀਓਜ਼ ਸਾਡੀ ਸਾਡੀ ਨੌਜਵਾਨ ਪੀੜ੍ਹੀ ਨੂੰ ਗੁੰਮਰਾਹ ਕਰਨ ਵਿਚ ਆਪਣਾ ਯੋਗਦਾਨ ਪਾ ਰਹੀਆਂ ਹਨ ਜੋ ਕਿ ਬਹੁਤ ਹੀ ਚਿੰਤਾਜਨਕ ਰੁਝਾਨ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਕ੍ਰਿਸ਼ਨਾ ਪੰਚਾਇਤੀ ਮੰਦਰ ਦੇ ਪ੍ਰਧਾਨ ਅਤੇ ਭਾਰਤੀ ਮਹਾਂਵੀਰ ਦਲ ਆਲ ਇੰਡੀਆ ਦੇ ਸੀਨੀਅਰ ਮੀਤ ਪ੍ਰਧਾਨ ਰਾਜੀਵ ਮਿੱਤਲ ਨੇ ਕਿਹਾ ਕਿ ਕਿਸ਼ੋਰ ਅਵਸਥਾ ਚ ਬੱਚਿਆਂ ਨੂੰ ਆਪਣੇ ਚੰਗੇ ਮਾੜੇ ਭਵਿੱਖ ਬਾਰੇ ਬਹੁਤ ਹੀ ਘੱਟ ਗਿਆਨ ਹੁੰਦਾ ਹੈ ਕਿਉਂਕਿ ਉਨ੍ਹਾਂ ਦਾ ਦਿਮਾਗ ਇਕ ਕੋਰੇ ਕਾਗਜ਼ ਵਾਂਗ ਹੁੰਦਾ ਹੈ। ਸਭ ਕੁਝ ਪ੍ਰਿੰਟ , ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਤੇ ਨਿਰਭਰ ਕਰਦਾ ਹੈ, ਕਿਉਂਕਿ ਸਾਡੇ ਬੱਚੇ ਜ਼ਿਆਦਾਤਰ ਸੋਸ਼ਲ ਮੀਡੀਆ ਦਾ ਇਸਤੇਮਾਲ ਕਰਦੇ ਹਨ। ਇਸ ਲਈ ਸਾਨੂੰ ਸੋਸ਼ਲ ਮੀਡੀਆ ਤੇ ਚੰਗੀਆਂ , ਉਸਾਰੂ ਅਤੇ ਗਿਆਨ ਭਰਪੂਰ ਪੋਸਟਾਂ ਹੀ ਪਾਉਣੀਆਂ ਚਾਹੀਦੀਆਂ ਹਨ ਤਾਂ ਜੋ ਅਸੀਂ ਇਕ ਚੰਗੇ ਸਮਾਜ ਦੀ ਸਿਰਜਣਾ ਕਰ ਸਕੀਏ। ਗਾਇਕਾਂ ਅਤੇ ਕਲਾਕਾਰਾਂ ਨੂੰ ਵੀ ਚਾਹੀਦਾ ਹੈ ਕਿ ਅਸ਼ਲੀਲ ਅਤੇ ਗੰਨ ਕਲਚਰ ਨੂੰ ਪ੍ਰਫੁੱਲਤ ਕਰਨ ਵਾਲੇ ਗੀਤਾਂ ਤੋਂ ਗੁਰੇਜ਼ ਕੀਤਾ ਜਾਵੇ ਤਾਂ ਕਿ ਨੌਜਵਾਨ ਪੀੜ੍ਹੀ ਗੁਮਰਾਹ ਹੋਣ ਤੋਂ ਬਚ ਸਕੇ ਅਤੇ ਰੰਗਲੇ ਸਮਾਜ ਦੀ ਸਿਰਜਣਾ ਹੋ ਸਕੇ।
0 comments:
एक टिप्पणी भेजें