Contact for Advertising

Contact for Advertising

Latest News

बुधवार, 23 नवंबर 2022

ਫੇਸਬੁੱਕ ਤੇ ਹਥਿਆਰਾਂ ਨਾਲ ਫੋਟੋ ਪਾਉਣ ਵਾਲਿਆ ਤੇ ਪੁਲਿਸ ਕਰਨ ਲੱਗੀ ਪਰਚੇ ਦਰਜ, ਮੋਗਾ ਵਿੱਚ 1 ਤੇ ਬਰਨਾਲਾ ਵਿੱਚ 6 ਵਿਅਕਤੀਆਂ ਤੇ ਪਰਚਾ ਦਰਜ

 ਫੇਸਬੁੱਕ ਤੇ ਹਥਿਆਰਾਂ ਨਾਲ ਫੋਟੋ ਪਾਉਣ ਵਾਲਿਆ ਤੇ ਪੁਲਿਸ ਕਰਨ ਲੱਗੀ ਪਰਚੇ ਦਰਜ, ਮੋਗਾ ਵਿੱਚ 1 ਤੇ ਬਰਨਾਲਾ ਵਿੱਚ 6 ਵਿਅਕਤੀਆਂ ਤੇ ਪਰਚਾ ਦਰਜ

Dr Rakesh Punj 

ਪੰਜਾਬ ਵਿੱਚ ਸੋਸ਼ਲ ਮੀਡੀਆ ਤੇ ਹਥਿਆਰਾਂ ਨਾਲ ਫੋਟੋ ਵੀਡੀਓ ਪਾਉਣ ਵਾਲਿਆਂ ਦੀ ਆਈ ਸ਼ਾਮਤ ਪੁਲਿਸ ਲੱਭ ਲੱਭ ਕੇ ਕਰਨ ਲੱਗੀ ਪਰਚੇ। ਬੀਤੇ ਦਿਨ ਮੋਗਾ ਪੁਲਿਸ ਨੇ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੇ ਪ੍ਰਧਾਨ ਮੰਤਰੀ ਬਾਜੇਕੇ ਤੇ ਇਸ ਕਰਕੇ ਪਰਚਾ ਕਰ ਦਿੱਤਾ ਹੈ ਕਿ ਉਸ ਨੇ ਹਥਿਆਰ ਨਾਲ ਆਪਣੀ ਫੋਟੋ ਫੇਸਬੁੱਕ ਤੇ ਪਾ ਦਿੱਤੀ ਸੀ। ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਅਧੀਨ ਆਉਂਦੇ ਪਿੰਡ ਘੁੰਨਸ ਵਿੱਚ ਇੱਕ ਵਿਆਹ ਸਮਾਗਮ ਦੌਰਾਨ  ਨੌਜਵਾਨਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਨੁਮਾਇਸ਼ ਕੀਤੀ ਗਈ ਸੀ। ਪੁਲਿਸ ਵੱਲੋਂ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਪਰਚਾ ਕਰ ਦਿੱਤਾ ਗਿਆ ਹੈ।


ਇਸ ਮਾਮਲੇ ਵਿੱਚ ਤਪਾ ਦੇ ਡੀਐਸਪੀ ਨੇ ਦੱਸਿਆ ਕਿ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਵਿੱਚ ਸ਼ਾਮਲ ਕੁਝ ਨੌਜਵਾਨਾਂ ਨੇ ਹਥਿਆਰਾਂ ਦਾ ਪ੍ਰਦਰਸ਼ਨ ਕਰਦਿਆਂ ਇਸ ਦੀ ਵੀਡੀਓ ਸੋਸ਼ਲ ਮੀਡੀਆ ਦੇ ਉੱਪਰ ਪਾ ਦਿੱਤੀ ਸੀ । ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ 4 ਨਾਮੀ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।ਪੁਲਿਸ ਦੇ ਵੱਲੋਂ ਇਸ ਮਾਮਲੇ ਵਿੱਚ ਪੁਲਿਸ ਵੱਲੋਂ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।


ਇਸ ਦੇ ਨਾਲ ਹੀ ਡੀਐਸਪੀ ਨੇ ਕਿਹਾ ਕਿ ਜਾਗੋ ਵਿੱਚ ਨੌਜਵਾਨਾਂ ਦੇ ਵੱਲੋਂ ਵਰਤੇ ਗਏ ਹਥਿਆਰਾਂ ਦੇ ਮਾਲਕਾਂ ਦੇ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ ਅਤੇ ਜੇ ਕੋਈ ਹਥਿਆਰ ਨਾਜਾਇਜ਼ ਪਾਇਆ ਗਿਆ ਤਾਂ ਅਸਲਾ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ‘ਚ ਗੈਂਗਸਟਰਵਾਦ ਅਤੇ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਲੈਸ ਲੋਕਾਂ ਨੂੰ ਦੇਖ ਕੇ ਨੌਜਵਾਨ ਪੀੜ੍ਹੀ ਹਥਿਆਰਾਂ ਵੱਲ ਆਕਰਸ਼ਿਤ ਹੋ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।

 ਫੇਸਬੁੱਕ ਤੇ ਹਥਿਆਰਾਂ ਨਾਲ ਫੋਟੋ ਪਾਉਣ ਵਾਲਿਆ ਤੇ ਪੁਲਿਸ ਕਰਨ ਲੱਗੀ ਪਰਚੇ ਦਰਜ, ਮੋਗਾ ਵਿੱਚ 1 ਤੇ ਬਰਨਾਲਾ ਵਿੱਚ 6 ਵਿਅਕਤੀਆਂ ਤੇ ਪਰਚਾ ਦਰਜ
  • Title : ਫੇਸਬੁੱਕ ਤੇ ਹਥਿਆਰਾਂ ਨਾਲ ਫੋਟੋ ਪਾਉਣ ਵਾਲਿਆ ਤੇ ਪੁਲਿਸ ਕਰਨ ਲੱਗੀ ਪਰਚੇ ਦਰਜ, ਮੋਗਾ ਵਿੱਚ 1 ਤੇ ਬਰਨਾਲਾ ਵਿੱਚ 6 ਵਿਅਕਤੀਆਂ ਤੇ ਪਰਚਾ ਦਰਜ
  • Posted by :
  • Date : नवंबर 23, 2022
  • Labels :
  • Blogger Comments
  • Facebook Comments

0 comments:

एक टिप्पणी भेजें

Top