ਕਾਂਗਰਸੀਆਂ ਤੋਂ ਭਾਜਪਾਈ ਬਣੇ 4 ਆਗੂਆਂ ਨੂੰ ਮਿਲੀ X ਸ਼੍ਰੇਣੀ ਦੀ ਸੁਰੱਖਿਆ ,ਸਾਬਕਾ ਮੰਤਰੀ ਬਲਬੀਰ ਸਿੱਧੂ ਨੂੰ ਵੀ ਮਿਲੀ ਸੁਰੱਖਿਆ
ਡਾ ਰਾਕੇਸ਼ ਪੁੰਜ
ਚੰਡੀਗੜ੍
ਪੰਜਾਬ ਦੇ ਕਈ ਕਾਂਗਰਸੀ ਸਾਬਕਾ ਮੰਤਰੀਆਂ ਤੇ ਆਗੂ ਕਾਂਗਰਸੀ ਨੂੰ ਅਲਵਿਦਾ ਕਹਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ, ਹੁਣ ਉਨ੍ਹਾਂ ਵਿਚੋਂ ਚਾਰ ਆਗੂਆਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਆਈਬੀ ਨੂੰ ਇਨ੍ਹਾਂ ਆਗੂਆਂ ਉਤੇ ਹਮਲਾ ਹੋਣ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਸਬੰਧੀ ਫੈਸਲਾ ਲਿਆ ਗਿਆ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਚਾਰ ਭਾਜਪਾ ਆਗੂਆਂ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ‘ਨਿਊਜ਼18’ ਦੀ ਖਬਰ ਮੁਤਾਬਕ ਜਿਨ੍ਹਾਂ ਆਗੂਆਂ ਨੂੰ ਸੁਰੱਖਿਆ ਦਿੱਤੀ ਗਈ ਹੈ ਉਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਜਗਦੀਪ ਸਿੰਘ ਨਕਈ, ਸਾਬਕਾ ਐਮ.ਐਲ.ਏ ਅਤੇ ਅਮਰਜੀਤ ਸਿੰਘ ਟਿੱਕਾ ਦੇ ਨਾਮ ਸ਼ਾਮਲ ਹਨ। ਆਈਬੀ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਇਨ੍ਹਾਂ ਨੇਤਾਵਾਂ 'ਤੇ ਕਿਸੇ ਵੇਲੇ ਵੀ ਹਮਲਾ ਹੋ ਸਕਦਾ ਹੈ। ਇਹੀ ਕਾਰਨ ਹੈ ਕਿ ਏਜੰਸੀ ਨੇ ਉਨ੍ਹਾਂ ਨੂੰ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਅਤੇ ਕੇਂਦਰ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਸਮੇਂ ਇਹ ਆਗੂ ਕਾਂਗਰਸ ਦੀ ਟਿਕਟ ਉਤੇ ਚੋਣ ਲੜੇ ਸਨ। ਪੰਜਾਬ ਵਿੱਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਇਹ ਆਗੂ ਕਾਂਗਰਸ ਨੂੰ ਅਲਵਿਦਾ ਕਹਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
0 comments:
एक टिप्पणी भेजें