ਅਵਤਾਰ ਢਿੱਲੋਂ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੀਡੀਆ ਇੰਚਾਰਜ ਕੀਤਾ ਨਿਯੁਕਤ,
ਪੱਟੀ 11 ਨਵੰਬਰ ( ਕੇਸ਼ਵ ਵਰਦਾਨ ਪੁੰਜ ) ਵਿਧਾਨ ਸਭਾ ਹਲਕਾ ਪੱਟੀ ਤੋਂ ਹਲਕਾ ਵਿਧਾਇਕ ਤੇ ਟਰਾਂਸਪੋਰਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਤੋਂ ਸੀਨੀਅਰ ਪੱਤਰਕਾਰ ਅਵਤਾਰ ਸਿੰਘ ਢਿੱਲੋ ਨੂੰ ਆਪਣਾ ਨਵਾਂ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ। ਕੈਬਨਿਟ ਮੰਤਰੀ ਦੇ ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਲਾਲਜੀਤ ਸਿੰਘ ਭੁੱਲਰ ਨੇ ਜਿਹੜੀ ਜੁੰਮੇਵਾਰੀ ਦਿੱਤੀ ਗਈ ਹੈ। ਜੁੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਫੈਸਲਿਆ ਨੂੰ ਜਮੀਨੀ ਪੱਧਰ ਤੱਕ ਪੁੱਜਦਾ ਕਰਨਾ ਉਹਨਾਂ ਦਾ ਮੁੱਖ ਟੀਚਾ ਹੋਵੇਗਾ। ਕੈਬਨਿਟ ਮੰਤਰੀ ਵੱਲੋਂ ਸੂਬੇ ਤੇ ਹਲਕੇ ਅੰਦਰ ਦੀ ਚੱਲ ਰਹੀਆਂ ਗਤੀਵਿਧੀਆਂ ਨੂੰ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਤੇ ਦਿਲਬਾਗ ਸਿੰਘ ਪੀ.ਏ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਗੁਰਬਿੰਦਰ ਸਿੰਘ ਕਾਲੇਕੇ, ਨਛੱਤਰ ਸਿੰਘ ਰਾੜੀਆਂ, ਮਲਕੀਤ ਮੱਲੂ,ਗੁਰਪਿੰਦਰ ਸਿੰਘ ਉੱਪਲ,ਗੁਰਪ੍ਰੀਤ ਸਿੰਘ ਭੁੱਲਰ, ਪਲਵਿੰਦਰ ਸਿੰਘ ਭੋਲਾ ਰਾੜੀਆਂ,ਰਾਜਵੰਤ ਸਿੰਘ ਆਦਿ ਹਾਜਰ ਸਨ।
0 comments:
एक टिप्पणी भेजें