ਦਿਲ ਕੰਬਾਊ ਘਟਨਾ : ਇੱਕੋ ਪਰਿਵਾਰ ਦੇ ਚਾਰ ਜੀਆਂ ਦਾ ਕੀਤਾ ਕਤਲ

ਨਵੀਂ ਦਿੱਲੀ : ਦਿੱਲੀ ਦੇ ਪਾਲਮ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਮ੍ਰਿਤਕ ਦੇ ਪੁੱਤਰ ਨੇ ਅੰਜਾਮ ਦਿੱਤਾ ਹੈ। ਦੋਸ਼ੀ ਨੇ ਆਪਣੀਆਂ ਦੋ ਭੈਣਾਂ, ਦਾਦੀ ਅਤੇ ਪਿਤਾ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਦੋਸ਼ੀ ਨਸ਼ੇ ਦਾ ਆਦੀ ਹੈ, ਦੋਸ਼ੀ ਨੇ ਚਾਰ ਮੈਂਬਰਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਫਿਲਹਾਲ ਮਾਮਲੇ ਦੀ ਪੁਸ਼ਟੀ ਨਹੀਂ ਹੋਈ ਹੈ, ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ। ਘਟਨਾ ਵਾਲੀ ਥਾਂ ਤੋਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਨੌਜਵਾਨ ਨੇ ਇਸ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
0 comments:
एक टिप्पणी भेजें