Contact for Advertising

Contact for Advertising

Latest News

बुधवार, 9 नवंबर 2022

ਘੁੰਨਸ ਤੇ ਚੁੰਘਾ ਨੇ ਕੀਤਾ ਬੀਬੀ ਜਗੀਰ ਕੌਰ ਦੀ ਹਮਾਇਤ ਦਾ ਐਲਾਨ



ਬਰਨਾਲਾ ਡਾ ਰਾਕੇਸ਼ ਪੁੰਜ  -ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਅੱਜ ਬਾਦਲਾਂ ਵਿਰੁੱਧ ਬਗਾਵਤ ਕਰਕੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਬਰਖਾਸਤ ਕੀਤੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਸਣੇ ਬਲਵੀਰ ਸਿੰਘ ਘੁੰਨਸ ਨੇ ਆਪਣੇ ਘਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਹੋਣ ਵਾਲੀ ਚੋਣ ਵਿੱਚ ਬਾਦਲਾਂ ਦੇ ਪ੍ਰਧਾਨ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਬੀਬੀ ਜਗੀਰ ਕੌਰ ਵੱਲੋਂ ਕੀਤੀ ਬਗਾਵਤ ਦੀ ਸ਼ਲਾਘਾ ਵੀ ਕੀਤੀ। ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਕਾਰਨ ਉਹ ਬੇਚੈਨ ਸਨ ਅਤੇ ਮਨ ਦਾ ਭਾਰ ਹਲਕਾ ਕਰਨ ਲਈ ਅਕਾਲ ਤਖ਼ਤ ’ਤੇ ਪਹੁੰਚ ਕੇ ਮੁਆਫੀ ਮੰਗਣਗੇ। ਉਨ੍ਹਾਂ ਹੋਰਨਾਂ ਮੈਂਬਰਾਂ ਨੂੰ ਜ਼ਮੀਰ ਦੀ ਆਵਾਜ਼ ਸੁਣ ਕੇ ਪ੍ਰਧਾਨਗੀ ਲਈ ਵੋਟ ਪਾਉਣ ਦੀ ਅਪੀਲ ਕੀਤੀ। ਸ੍ਰੀ ਘੁੰਨਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ‘ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ’ ਦੀ ਮਾੜੀ ਹਾਲਤ ਲਈ ਜ਼ਿੰਮੇਵਾਰ ਠਹਿਰਾਇਆ। ਸੰਤ ਘੁੰਨਸ ਨੇ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਦੀ ਕਮੇਟੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਬਣਾਈ ਸੀ। ਇਸ ਕਮੇਟੀ ਦੀ ਸਿਫਾਰਸ਼ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਪ੍ਰਧਾਨਗੀ ਨਹੀਂ ਛੱਡੀ। ਸੰਤ ਘੁੰਨਸ ਨੇ ਕਿਹਾ ਕਿ ਉਨ੍ਹਾਂ ਦਾ ਜਨਮ ਅਕਾਲੀ ਦਲ ਵਿੱਚ ਹੀ ਹੋਇਆ ਅਤੇ ਅਕਾਲੀ ਦਲ ਲਈ ਜੇਲ੍ਹਾਂ ਵੀ ਕੱਟੀਆਂ ਤੇ ਉਹ ਅੱਜ ਵੀ ਅਕਾਲੀ ਦਲ ਵਿੱਚ ਹੀ ਡਟ ਕੇ ਖੜ੍ਹੇ ਹਨ। ਉਨ੍ਹਾਂ ਇਸ ਬਗਾਵਤ ਤੇ ਪਾਰਟੀ ਵੱਲੋਂ ਕਾਰਵਾਈ ਹੋਣ ਬਾਰੇ ਕਿਹਾ ਕਿ ਕਾਰਵਾਈ ਕਰਨ ਵਾਲਿਆਂ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਸਪੱਸ਼ਟ ਤੌਰ ’ਤੇ ਐੱਸਜੀਪੀਸੀ ਦੀ ਪ੍ਰਧਾਨਗੀ ਲਈ ਚੋਣ ਵਿੱਚ ਸੰਤ ਬਲਵੀਰ ਸਿੰਘ ਘੁੰਨਸ ਤੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਹੈ।

ਘੁੰਨਸ ਤੇ ਚੁੰਘਾ ਨੇ ਕੀਤਾ ਬੀਬੀ ਜਗੀਰ ਕੌਰ ਦੀ ਹਮਾਇਤ ਦਾ ਐਲਾਨ
  • Title : ਘੁੰਨਸ ਤੇ ਚੁੰਘਾ ਨੇ ਕੀਤਾ ਬੀਬੀ ਜਗੀਰ ਕੌਰ ਦੀ ਹਮਾਇਤ ਦਾ ਐਲਾਨ
  • Posted by :
  • Date : नवंबर 09, 2022
  • Labels :
  • Blogger Comments
  • Facebook Comments

0 comments:

एक टिप्पणी भेजें

Top