21 ਫਰਵਰੀ ਤੋਂ ਪਹਿਲਾਂ ਪੰਜਾਬੀ ਭਾਸ਼ਾ 'ਚ ਬੋਰਡ ਲਾਉਣ ਸਬੰਧੀ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ
* ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਵਿਖਾ ਕੇ ਰੈਲੀ ਕੀਤੀ ਰਵਾਨਾ
ਬਰਨਲਾ,15 ਫਰਵਰੀ (ਸੁਖਵਿੰਦਰ ਸਿੰਘ ਭੰਡਾਰੀ)
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਿੱਜੀ ਅਦਾਰਿਆਂ ਅਤੇ ਦੁਕਾਨਾਂ ਦੇ ਨਾਮ ਬੋਰਡ 21 ਫਰਵਰੀ ਤੋਂ ਪਹਿਲਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਬਾਰੇ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਨੂੰ ਜਾਗਰੂਕ ਕਰਨ ਹਿੱਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ। ਡਿਪਟੀ ਕਮਿਸ਼ਨਰ ਮੈਡਮ ਪੂਨਮਜੀਤ ਕੌਰ ਵੱਲੋਂ ਹਰੀ ਝੰਡੀ ਵਿਖਾ ਕੇ ਰੈਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤੋਂ ਰਵਾਨਾ ਕੀਤੀ ਗਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਅਤੇ ਅਰਧ ਸਰਕਾਰੀ ਦਫਤਰਾਂ, ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਦੇ ਨਾਮ ਬੋਰਡ ਸਭ ਤੋਂ ਉੱਪਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਦੇ ਨਾਲ ਨਾਲ ਨਿੱਜੀ ਦੁਕਾਨਾਂ ਅਤੇ ਹੋਰ ਅਦਾਰਿਆਂ ਦੇ ਨਾਮ ਬੋਰਡ ਵੀ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣੇ ਜ਼ਰੂਰੀ ਹਨ। ਉਨ੍ਹਾਂ ਦੁਕਾਨਦਾਰਾਂ ਅਤੇ ਹੋਰ ਨਿੱਜੀ ਅਦਾਰਿਆਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ 21 ਫਰਵਰੀ ਤੋਂ ਪਹਿਲਾਂ ਪਹਿਲਾਂ ਸਰਕਾਰੀ ਹਦਾਇਤਾਂ ਅਨੁਸਾਰ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣੇ ਯਕੀਨੀ ਬਣਾਏ ਜਾਣ।
ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਨੇ ਦੱਸਿਆ ਕਿ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਨਾਮ ਬੋਰਡ ਅਤੇ ਦਿਸ਼ਾ ਸੂਚਕ ਬੋਰਡ ਲਗਾਉਣ ਦੀਆਂ ਸੂਬਾ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦੇਣ ਲਈ ਜਿੱਥੇ ਦੁਕਾਨਦਾਰਾਂ ਨੂੰ ਪੈਂਫਲੇਟ ਵੰਡੇ ਗਏ ਹਨ, ਉੱਥੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਅਗਵਾਈ ਹੇਠ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਰੈਲੀ ਵੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਵੱਲੋਂ ਮਾਂ ਬੋਲੀ ਪੰਜਾਬੀ ਦੇ ਮਾਣ ਸਤਿਕਾਰ ਦੀ ਬਹਾਲੀ ਦਾ ਹੋਕਾ ਦਿੰਦੇ ਨਾਅਰੇ ਲਗਾ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਨਾਮ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੁਕਾਨਦਾਰ ਅਤੇ ਹੋਰ ਅਦਾਰਿਆਂ ਦੇ ਮਾਲਕ ਨਾਮ ਬੋਰਡ ਉਪਰ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਤੋਂ ਹੇਠਾਂ ਮਰਜ਼ੀ ਅਨੁਸਾਰ ਕਿਸੇ ਹੋਰ ਭਾਸ਼ਾ ਵਿੱਚ ਵੀ ਆਪਣੇ ਅਦਾਰੇ ਦਾ ਨਾਮ ਲਿਖ ਸਕਦੇ ਹਨ। ਉਨ੍ਹਾਂ ਕਿਹਾ ਕਿ ਬੋਰਡ ਲਿਖਣ ਸਮੇਂ ਭਾਸ਼ਾ ਦੀ ਸ਼ੁੱਧਤਾ ਦਾ ਖਿਆਲ ਰੱਖਣਾ ਵੀ ਜ਼ਰੂਰੀ ਹੈ।
ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਦੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ, ਸੁਖਮੁਨੀ ਸਿੰਘ ਕਲਰਕ ਅਤੇ ਗੋਬਿੰਦ ਸਿੰਘ ਸਮੇਤ ਸਕੂਲ ਦੇ ਅਧਿਆਪਕ ਹਰਦੀਪ ਕੁਮਾਰ, ਰਣਜੀਤ ਸਿੰਘ ਜੰਡੂ, ਪ੍ਰਮੋਦ ਕੁਮਾਰ ਲੈਕਚਰਾਰ, ਮੈਡਮ ਰਵਨੀਤ ਸ਼ਰਮਾ, ਵਰਿੰਦਰ ਕੌਰ, ਬਿੱਕਰ ਸਿੰਘ, ਅਸ਼ੀਸ਼ ਗੋਇਲ ਤੇ ਮਨਜੀਤ ਸਿੰਘ ਵੀ ਹਾਜ਼ਰ ਸਨ
ਕੈਪਸ਼ਨ: ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ.ਏ.ਐੱਸ ਰੈਲੀ ਨੂੰ ਰਵਾਨਾ ਕਰਦੇ ਹੋਏ।
0 comments:
एक टिप्पणी भेजें