ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦਾ ਸਾਲਾਨਾ ਸਮਾਗਮ 26 ਫਰਵਰੀ ਨੂੰ
ਕਮਲੇਸ਼ ਗੋਇਲ ਖਨੌਰੀ
ਸੰਗਰੂਰ, 20 ਫਰਵਰੀ- ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦਾ ਦੂਜਾ ਸਾਲਾਨਾ ਸਮਾਗਮ ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦੇ ਸਹਿਯੋਗ ਨਾਲ 26 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਹੋ ਰਿਹਾ ਹੈ। ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਇਸ ਵਿਸ਼ਾਲ ‘ਚਿੰਤਨ ਅਤੇ ਸਨਮਾਨ ਸਮਾਗਮ’ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਹਰਬੰਸ ਸਿੰਘ ਅਖਾੜਾ ਕਰਨਗੇ, ਜਿਸ ਵਿੱਚ ਕੈਨੇਡਾ ਇਕਾਈ ਦੇ ਸੰਚਾਲਕ ਹਰਦਿਆਲ ਸਿੰਘ ਗਰਚਾ, ਨਿਰਮਲ ਸਿੰਘ ਅਤੇ ਦਵਿੰਦਰ ਸਿੰਘ ਘਟੌੜਾ ਉਚੇਚੇ ਤੌਰ ’ਤੇ ਸ਼ਾਮਲ ਹੋਣਗੇ। ਭਾਈਚਾਰੇ ਦੇ ਸੰਚਾਲਕ ਦਵਿੰਦਰ ਸਿੰਘ ਸੇਖਾ, ਮਿੱਤਰ ਸੈਨ ਮੀਤ, ਮਹਿੰਦਰ ਸਿੰਘ ਸੇਖੋਂ ਅਤੇ ਕਰਮ ਸਿੰਘ ਜ਼ਖ਼ਮੀ ਨੇ ਪ੍ਰੈੱਸਨੋਟ ਜਾਰੀ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ‘ਪੰਜਾਬੀ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੱਲ’ ਵਿਸ਼ੇ ’ਤੇ ਵਿਚਾਰ-ਚਰਚਾ ਹੋਵੇਗੀ। ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫ਼ੁੱਲਤਾ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੋ. ਇੰਦਰਪਾਲ ਸਿੰਘ, ਸੁਖਵਿੰਦਰ ਸਿੰਘ ਲੋਟੇ ਅਤੇ ਅਵਤਾਰ ਸਿੰਘ ਜਗਰਾਉਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਧਾਵਾਂ ਵਿੱਚ ਨਿਪੁੰਨਤਾ ਹਾਸਲ ਕਰਨ ਵਾਲੇ ਕਾਲਜ ਦੇ ਵਿਦਿਆਰਥੀਆਂ ਰਵਿੰਦਰ ਕੌਰ ਗੋਲਡੀ, ਰਜਨੀ, ਸਤਿਗੁਰ ਸਿੰਘ, ਕੁਲਦੀਪ ਸਿੰਘ ਪੰਧੇਰ, ਕੁਲਦੀਪ ਨਿਆਜ ਅਤੇ ਹਰਪ੍ਰੀਤ ਕੌਰ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਨਵਰੰਗ ਪਬਲੀਕੇਸ਼ਨਜ਼ ਸਮਾਣਾ ਵੱਲੋਂ ਪੁਸਤਕ ਪ੍ਰਦਰਸ਼ਨੀ ਅਤੇ ਸੁਖਵਿੰਦਰ ਸਿੰਘ ਲੋਟੇ ਦੀ ਟੀਮ ਵੱਲੋਂ ਵਿਲੱਖਣ ਕਲਾਵਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
0 comments:
एक टिप्पणी भेजें