ਸ਼੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਖੋਲਿਆ ਯਾਤਰਾ ਕਾਉੰਟਰ
ਬਰਨਾਲਾ,18 ਫਰਵਰੀ (ਸੁਖਵਿੰਦਰ ਸਿੰਘ ਭੰਡਾਰੀ/ਕੇਸ਼ਵ ਵਰਦਾਨ ਪੁੰਜ ) ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਅੰਤਿ੍ਗ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੀ ਅਠਵੀਂ ਯਾਤਰਾ ਕਰਾਉਣ ਵਾਸਤੇ ਸੰਗਤਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਯਾਤਰਾ ਕਾਉੰਟਰ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਖੋਲਿਆ ਗਿਆ ਹੈ। ਇਸ ਮੌਕੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਕਿਹਾ ਕਿ ਇਹ ਕਾਉੰਟਰ ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰਜਿਸਟ੍ਰੇਸ਼ਨ ਫਰੀ ਕੀਤੀ ਜਾਵੇਗੀ । ਭਾਈ ਗੁਰਜੰਟ ਸਿੰਘ ਸੋਨਾ ਪਾਸ ਰਜਿਸਟ੍ਰੇਸ਼ਨ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਕਰਵਾ ਦਿੱਤੀ ਜਾਵੇ। ਅਠਵੀਂ ਯਾਤਰਾ 14 ਮਾਰਚ 2023 ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਧਾਨ ਕੌਰ ਜੀ ਬਰਨਾਲਾ ਤੋਂ ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਰਵਾਨਾ ਹੋਏਗੀ । 15 ਮਾਰਚ ਨੂੰ ਡੇਰਾ ਬਾਬਾ ਨਾਨਕ ਤੋਂ ਚੱਲ ਕੇ ਕੋਰੀਡੋਰ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਕੇ ਵਾਪਿਸ ਬਰਨਾਲਾ ਪਹੁੰਚੇਗੀ।
0 comments:
एक टिप्पणी भेजें