ਸਮਾਜ ਸੇਵੀ ਜੋੜੀ ਨੂੰ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਕੀਤਾ ਸਨਮਾਨਿਤ
ਬਰਨਾਲਾ, 20 ਫਰਵਰੀ (ਸੁਖਵਿੰਦਰ ਸਿੰਘ ਭੰਡਾਰੀ, ਅਸ਼ੋਕ ਭਾਰਦਵਾਜ) ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ, ਸੂਰਿਆਵੰਸ਼ੀ ਖੱਤਰੀ ਸਭਾ ਰਜਿ ਬਰਨਾਲਾ, ਸ੍ਰੀ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਖੂਨਦਾਨੀ ਅਤੇ ਸਮਾਜਿਕ ਕਾਰਕੁੰਨ ਗੁਰਮੀਤ ਸਿੰਘ ਮੀਮਸਾ ਅਤੇ ਉਨ੍ਹਾਂ ਦੀ ਪਤਨੀ ਗੋਬਿੰਦਰ ਕੌਰ ਸਮਾਜ ਸੇਵੀ ਅਤੇ ਧਾਰਮਿਕ ਸਖਸ਼ੀਅਤ ਨੂੰ ਉਨ੍ਹਾਂ ਦੇ ਨਿਵਾਸ ਵਿਖੇ ਰੱਖੇ ਪ੍ਰੋਗਰਾਮ ਮੌਕੇ ਸਨਮਾਨਿਤ ਕੀਤਾ ਗਿਆ| ਇਸ ਉਕਤ ਸੰਸਥਾਵਾਂ ਦੇ ਪ੍ਰਧਾਨ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਅਤੇ ਜਨਰਲ ਸਕੱਤਰ ਰਾਜੇਸ਼ ਭੁਟਾਨੀ ਨੇ ਕਿਹਾ ਕਿ ਗੁਰਮੀਤ ਸਿੰਘ ਨੇ ਮੀਮਸਾ ਅਤੇ ਉਨ੍ਹਾਂ ਦੀ ਧਰਮ ਪਤਨੀ ਗੋਬਿੰਦਰ ਕੌਰ ਨੇ ਥੋੜ੍ਹੇ ਸਮੇਂ ਅੰਦਰ ਹੀ ਸਮਾਜ ਅੰਦਰ ਆਪਣੀ ਵਿਲੱਖਣ ਪਛਾਣ ਬਣਾਈ ਹੈ। ਇਨ੍ਹਾਂ ਵੱਲੋਂ ਅਣਗਿਣਤ ਖ਼ੂਨਦਾਨ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਵਿਦਿਆਰਥੀਆਂ ਨੂੰ ਸੰਸਕਾਰ ਦੇਣ ਲਈ ਸਕੂਲਾਂ ਅੰਦਰ ਜਾ ਕੇ ਨੈਤਿਕ ਸਿੱਖਿਆ ਦੇ ਇਮਤਿਹਾਨ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ ਮਦਦ ਕੀਤੀ ਜਾਂਦੀ ਹੈ ਅਤੇ ਹਰ ਇੱਕ ਦੇ ਦੁੱਖ ਸੁੱਖ ਚ ਸਾਥ ਦਿੱਤਾ ਜਾਂਦਾ ਹੈ। ਇਨ੍ਹਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਜਾਂਦਾ ਹੈ। ਇਨ੍ਹਾਂ ਦੀਆਂ ਸੇਵਾਵਾਂ ਤੋਂ ਖੁਸ਼ ਹੋ ਕੇ ਇਨ੍ਹਾਂ ਨੂੰ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਰਜਿ ਬਰਨਾਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਰਾਜੇਸ਼ ਭੁਟਾਨੀ, ਮਹਿੰਦਰਪਾਲ ਗਰਗ, ਅਸ਼ਵਨੀ ਸ਼ਰਮਾ, ਅਵਤਾਰ ਸਿੰਘ ਹੰਡਿਆਇਆ, ਹੇਮ ਰਾਜ ਵਰਮਾ, ਰਾਕੇਸ਼ ਜਿੰਦਲ, ਪੁਪਿੰਦਰ ਕੌਰ,ਨਵਨੀਤ ਕੌਰ, ਜਸਦੀਪ ਕੌਰ,ਦੀਪਇੰਦਰ ਸਿੰਘ, ਗੁਰਪ੍ਰੀਤ ਸਿੰਘ ਕੈਨੇਡਾ, ਮੁਕੇਸ਼ ਗਰਗ, ਰਾਜਿੰਦਰ ਜਿੰਦਲ, ਜਗਸੀਰ ਸਿੰਘ ਮਾਛੀਕੇ, ਕੇਵਲ ਕ੍ਰਿਸ਼ਨ ਗਰਗ, ਮਨਦੀਪ ਵਾਲੀਆ ਆਦਿ ਹਾਜ਼ਰ ਸਨ।
0 comments:
एक टिप्पणी भेजें