Contact for Advertising

Contact for Advertising

Latest News

सोमवार, 27 फ़रवरी 2023

ਪਿੰਡ ਵਜੀਦਕੇ ਖੁਰਦ ਵਿਖੇ ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸੀ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਲੋਕਾਂ ਦਾ ਏਕਾ ਹਮੇਸ਼ਾ ਸੰਘਰਸ਼ ਦੀ ਜਿੱਤ ਲਈ ਬੜਾ ਜਰੂਰੀ ਹੁੰਦਾ ਹੈ-ਸੀਰਾ ਛੀਨੀਵਾਲ

 ਪਿੰਡ ਵਜੀਦਕੇ ਖੁਰਦ ਵਿਖੇ ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸੀ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ।

ਲੋਕਾਂ ਦਾ ਏਕਾ ਹਮੇਸ਼ਾ ਸੰਘਰਸ਼ ਦੀ ਜਿੱਤ ਲਈ ਬੜਾ ਜਰੂਰੀ ਹੁੰਦਾ ਹੈ-ਸੀਰਾ ਛੀਨੀਵਾਲ

ਬਰਨਾਲਾ  ( ਸੁਖਵਿੰਦਰ ਸਿੰਘ ਭੰਡਾਰੀ /ਕੇਸ਼ਵ ਵਰਦਾਨ ਪੁੰਜ )

ਪਿੰਡ ਵਜੀਦਕੇ ਖੁਰਦ ਵਿਖੇ ਗ੍ਰਾਮ ਪੰਚਾਇਤ, ਕਿਸਾਨ ਜਥੇਬੰਦੀਆਂ, ਯੂਥ ਕਲੱਬਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਿੱਲੀ ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਬੋਲਦਿਆਂ ਭਾਕਿਯੂ ਦੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ਕਿ ਕਿਸਾਨ ਮਜਦੂਰ ਹਮੇਸ਼ਾ ਇੱਕ ਦੂਸਰੇ ਦੇ ਸਾਥੀ ਹਨ, ਏਕੇ ਅਤੇ ਲੋਕਾਂ ਦੇ ਸਹਿਯੋਗ ਨਾਲ ਕਾਲੇ ਕਾਨੂੰਨ ਵਾਪਸ ਕਰਵਾ ਕੇ ਨਰਿੰਦਰ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ। ਦੇਸ਼ ਭਰ ਦੇ ਕਿਸਾਨਾਂ ਨੇ ਇੱਕ ਸਾਲ ਤੋਂ ਵੱਧ ਦਾ ਸਮਾਂ ਦਿੱਲੀ ਨੂੰ ਜਾਮ ਕਰੀ ਰੱਖਿਆ। ਕਿਸਾਨ ਜਥੇਬੰਦੀਆਂ ਦਾ ਸਾਥ ਦੇ ਕੇ ਸਾਨੂੰ ਅਗਲੇ ਸੰਘਰਸ਼ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੇ ਲੋਕ ਸੜਕਾਂ ਤੇ ਹਨ ਤੇ ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤ ਰੂਪ ਵਿੱਚ ਸਾਤਮਈ ਸੰਘਰਸ਼ ਕਰ ਰਹੇ ਹਨ। ਉਹਨਾਂ ਪੰਜਾਬ ਵਾਸੀਆਂ ਦਾ ਕਿਸਾਨੀ ਸੰਘਰਸ਼ ਵਿੱਚ ਸਹਿਯੋਗ ਬਦਲੇ ਧੰਨਵਾਦ ਕਰਦਿਆਂ ਬੰਦੀ ਸਿੰਘਾਂ ਲਈ ਚੱਲ ਰਹੇ ਸੰਘਰਸ਼ ਵਿੱਚ ਹਾਜਰੀ ਭਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਇਕਾਈ ਪ੍ਰਧਾਨ ਬਲਤੇਜ ਸਿੰਘ ਬਾਜਵਾ, ਸੁਰਿੰਦਰ ਸਿੰਘ ਸਿੰਦਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ, ਗੁਰਜੀਤ ਸਿੰਘ ਗਿੱਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਮਜਦੂਰ ਆਪਣੇ ਹੱਕਾਂ ਲਈ ਲੜ ਰਹੇ ਹਨ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਾਨੂੰ ਹਮੇਸ਼ਾ ਹਰ ਸੰਘਰਸ਼ ਵਿੱਚ ਮੋਹਰੀ ਰਹਿਣਾ ਚਾਹੀਦਾ ਹੈ। ਇਸ ਮੌਕੇ ਪਿੰਡ ਵਜੀਦਕੇ ਖੁਰਦ ਵਾਸੀਆਂ ਵੱਲੋਂ ਸਰਪੰਚ ਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਕਿਸਾਨ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਲਦੇਵ ਸਿੰਘ ਫੌਜੀ, ਸੁਰਜੀਤ ਸਿੰਘ ਵਿਰਕ, ਸੁਖਵਿੰਦਰ ਸਿੰਘ ਗਿੱਲ, ਡਾਇਰੈਕਟਰ ਪਾਲੀ ਵਜੀਦਕੇ,ਅਮਰ ਸਿੰਘ ਵਿਰਕ, ਬਲਜੀਤ ਸਿੰਘ ਬਬਲੂ, ਕਥਾਵਾਚਕ ਤੇ ਹੈਡ ਗ੍ਰੰਥੀ ਸੁੰਦਰ ਸਿੰਘ ਖਾਲਸਾ, ਸਤਨਾਮ ਸਿੰਘ ਸੱਤਾ ਧਨੇਰ, ਮਾ ਮੁਨੀਸ ਕੁਮਾਰ, ਮਾ ਵਿਜੈ ਕੁਮਾਰ, ਚਰਨਜੀਤ ਸਿੰਘ ਗਰੇਵਾਲ, ਸੁਰਜੀਤ ਸਿੰਘ ਖਾਲਸਾ, ਸੈਕਟਰੀ ਹਰਜਿੰਦਰ ਸਿੰਘ,ਭਾਈ ਹਰਦੀਪ ਸਿੰਘ ਖਾਲਸਾ,ਕੁਲਵਿੰਦਰ ਸਿੰਘ ਗਿੱਲ,ਪੰਚ ਨਛੱਤਰ ਸਿੰਘ,ਪੰਚ ਜਸਵੀਰ ਸਿੰਘ ਗਰੇਵਾਲ, ਸਤਨਾਮ ਸਿੰਘ ਵਿਰਕ,ਅਮਰਜੀਤ ਸਿੰਘ ਸਾਹੀ, ਮੇਹਰ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

 ਪਿੰਡ ਵਜੀਦਕੇ ਖੁਰਦ ਵਿਖੇ ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸੀ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ।  ਲੋਕਾਂ ਦਾ ਏਕਾ ਹਮੇਸ਼ਾ ਸੰਘਰਸ਼ ਦੀ ਜਿੱਤ ਲਈ ਬੜਾ ਜਰੂਰੀ ਹੁੰਦਾ ਹੈ-ਸੀਰਾ ਛੀਨੀਵਾਲ
  • Title : ਪਿੰਡ ਵਜੀਦਕੇ ਖੁਰਦ ਵਿਖੇ ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸੀ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਲੋਕਾਂ ਦਾ ਏਕਾ ਹਮੇਸ਼ਾ ਸੰਘਰਸ਼ ਦੀ ਜਿੱਤ ਲਈ ਬੜਾ ਜਰੂਰੀ ਹੁੰਦਾ ਹੈ-ਸੀਰਾ ਛੀਨੀਵਾਲ
  • Posted by :
  • Date : फ़रवरी 27, 2023
  • Labels :
  • Blogger Comments
  • Facebook Comments

0 comments:

एक टिप्पणी भेजें

Top