Contact for Advertising

Contact for Advertising

Latest News

बुधवार, 1 मार्च 2023

ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਗਤਾਂ ਇੱਕ ਪਲੇਟਫਾਰਮ 'ਤੇ ਇਕੱਠੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ: ਜਥੇਦਾਰ ਰਾਮਪੁਰਾ

 ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਗਤਾਂ ਇੱਕ ਪਲੇਟਫਾਰਮ 'ਤੇ ਇਕੱਠੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ: ਜਥੇਦਾਰ ਰਾਮਪੁਰਾ


- ਕਿਹਾ: ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਵੱਧ ਚੜ੍ਹ ਕੇ ਕੀਤੀ ਜਾਵੇਗੀ ਕੌਮੀ ਇਨਸਾਫ ਮਾਰਚ ਵਿੱਚ ਸ਼ਮੂਲੀਅਤ

    ਕਮਲੇਸ਼ ਗੋਇਲ ਖਨੌਰੀ 

ਸੰਗਰੂਰ, 01 ਮਾਰਚ - ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਿੱਚ ਸੰਗਤ ਦੀ ਵੱਧੋ-ਵੱਧ ਸ਼ਮੂਲੀਅਤ ਕਰਵਾਉਣ ਲਈ ਸ਼ਹੀਦ ਬਾਬਾ ਦੀਪ ਸਿੰਘ ਜੀ ਗ੍ਰੰਥੀ ਸਭਾ ਪੰਜਾਬ ਵੱਲੋਂ ਭੀਖੀ ਤੋਂ ਮੁਹਾਲੀ ਤੱਕ ਕੀਤੇ ਜਾ ਰਹੇ ਕੌਮੀ ਇਨਸਾਫ ਮਾਰਚ ਵਿੱਚ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਇਨਸਾਫ ਮੋਰਚੇ ਵਿੱਚ ਵੱਧ-ਵੱਧ ਸੰਗਤ ਦੀ ਸ਼ਮੂਲੀਅਤ ਕਰਵਾਉਣ ਲਈ ਵੱਖ-ਵੱਖ ਥਾਈਂ ਮੀਟਿੰਗ ਕਰਨ ਉਪਰੰਤ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ |

ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੇ ਆਗੂ ਅਤੇ ਵਰਕਰਾਂ ਵੱਲੋਂ ਪਿੰਡਾਂ ਵਿੱਚ ਸੰਗਤ ਨਾਲ ਮੀਟਿੰਗਾਂ ਕਰਕੇ ਸੰਗਤ ਨੂੰ  ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਮੀਟਿੰਗਾਂ ਦੌਰਾਨ ਸੰਗਤ ਦਾ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਮੀਟਿੰਗ ਦੌਰਾਨ ਕੌਮੀ ਮੋਰਚੇ ਵਿੱਚ ਸ਼ਮੂਲੀਅਤ ਨੂੰ  ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ  ਮਿਲ ਰਿਹਾ ਹੈ | ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਆਪ ਮੁਹਾਰੇ ਟਰੈਕਟਰ ਟਰਾਲੀਆਂ ਅਤੇ ਮੋਟਰਸਾਈਕਲਾਂ ਰਾਹੀਂ ਕੌਮੀ ਇਨਸਾਫ ਮਾਰਚ ਵਿੱਚ ਸ਼ਾਮਲ ਹੋ ਕੇ ਮੁਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਕਮਰ ਕਸ ਚੁੱਕੇ ਹਨ | ਆਗੂਆਂ ਨੇ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਮੰਚ 'ਤੇ ਇਕੱਤਰਤ ਹੋਣਾ ਸ਼ੁਰੂ ਹੋ ਚੁੱਕੀ ਹੈ ਅਤੇ ਕੌਮ ਹੁਣ ਬੰਦੀ ਸਿੰਘਾਂ ਨੂੰ  ਰਿਹਾਅ ਕਰਵਾ ਕੇ ਹੀ ਦਮ ਲਵੇਗੀ | ਆਗੂਆਂ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਖੇਤਰਾਂ ਤੋਂ ਸੰਗਤ ਕਾਫਲੇ ਦੇ ਰੂਪ ਵਿੱਚ ਕੌਮੀ ਇਨਸਾਫ ਮਾਰਚ ਵਿੱਚ ਸ਼ਾਮਲ ਹੋਵੇਗੀ | ਉਨ੍ਹਾਂ ਦੱਸਿਆ ਕਿ ਇਹ ਕੌਮੀ ਮਾਰਚ ਭੀਖੀ ਤੋਂ ਸਵੇਰੇ 09 ਵਜੇ ਸ਼ੁਰੂ ਹੋ l

 ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਗਤਾਂ ਇੱਕ ਪਲੇਟਫਾਰਮ 'ਤੇ ਇਕੱਠੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ: ਜਥੇਦਾਰ ਰਾਮਪੁਰਾ
  • Title : ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਗਤਾਂ ਇੱਕ ਪਲੇਟਫਾਰਮ 'ਤੇ ਇਕੱਠੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ: ਜਥੇਦਾਰ ਰਾਮਪੁਰਾ
  • Posted by :
  • Date : मार्च 01, 2023
  • Labels :
  • Blogger Comments
  • Facebook Comments

0 comments:

एक टिप्पणी भेजें

Top