ਡੇਰਾ ਬਾਬਾ ਗਾਂਧਾ ਸਿੰਘ ਵਿਖੇ ਹੋਣ ਵਾਲੇ ਪੰਜ ਰੋਜ਼ਾ ਸੰਤ ਸਮਾਗਮ ਸਬੰਧੀ ਮੀਟਿੰਗ ਹੋਈ
ਬਰਨਾਲਾ, 2 ਮਾਰਚ (ਸੁਖਵਿੰਦਰ ਸਿੰਘ ਭੰਡਾਰੀ)—ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਹੋਣ ਵਾਲੇ ਪੰਜ ਰੋਜ਼ਾ ਸੰਤ ਸਮਾਗਮ ਸਬੰਧੀ ਮੀਟਿੰਗ ਡੇਰੇ ਦੇ ਮੁੱਖ ਪ੍ਰਬੰਧਕ ਮਹੰਤ ਪਿਆਰਾ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਮਹੰਤ ਪਿਆਰਾ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਸੰਤ ਬਾਬਾ ਰਘਵੀਰ ਸਿੰਘ ਅਤੇ ਸੰਤ ਬਾਬਾ ਗੁਰਬਚਨ ਸਿੰਘ ਦੀ ਯਾਦ ਵਿਚ ਸ਼੍ਰੀ ਨਿਰਮਲ ਪੰਚਾਇਤੀ ਅਖਾੜਾ ਕਨਖਲ ਹਰਿਦੁਆਰ ਦੇ ਮਹੰਤ ਸਵਾਮੀ ਗਿਆਨਦੇਵ ਸਿੰਘ ਜੀ ਵੇਦਾਂਤਾਚਾਰਯ ਦੀ ਪ੍ਰਧਾਨਗੀ ਹੇਠ ਮਹਾਨ ਸੰਤ ਸਮਾਗਮ ਮਿਤੀ 3 ਤੋਂ 7 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸੰਤ-ਮਹਾਂਪੁਰਖ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਮੀਟਿੰਗ ਵਿਚ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਦੀ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਗਿ: ਕਰਮ ਸਿੰਘ ਭੰਡਾਰੀ, ਗੁਰਜੰਟ ਸਿੰਘ ਸੋਨਾ, ਗੁਰਭੀਤਰ ਸਿੰਘ, ਗੁਰਮੇਲ ਸਿੰਘ, ਭੋਲਾ ਸਿੰਘ, ਕਰਮਜੀਤ ਸਿੰਘ, ਤੇਜਾ ਸਿੰਘ, ਕੁਲਵੰਤ ਸਿੰਘ ਰਾਜੀ, ਕਾਕਾ ਸਿੰਘ, ਮਾਸਟਰ ਹਰਬੰਸ ਸਿੰਘ, ਕਰਮਜੀਤ ਸਿੰਘ, ਪਵਿੱਤਰ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਲਖਵੀਰ ਸਿੰਘ, ਨਵਜੀਤ ਸਿੰਘ, ਅਨੀਲ ਕੁਮਾਰ, ਜੱਗਾ ਸਿੰਘ ਸਾਬਕਾ ਐਮ ਸੀ, ਗੁਰਦਾਸ ਸਿੰਘ, ਗੁਰਚਰਨ ਸਿੰਘ, ਮਰਿੰਦਰਪਾਲ ਸਿੰਘ, ਸੁਰਿੰਦਰ ਸਿੰਘ, ਮਨਜੀਤ ਸਿੰਘ ਮਾਂਗੋਵਾਲ, ਜਗਵਿੰਦਰ ਸਿੰਘ ਭੰਡਾਰੀ, ਆਦਿ ਹਾਜ਼ਰ ਸਨ।
0 comments:
एक टिप्पणी भेजें