ਪੰਜਾਬ ਸਰਕਾਰ ਸ਼ਹਿਰਾਂ ਦੇ ਸੁੰਦਰੀਕਰਨ ਲਈ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਜਰ
---ਕੈਬਨਿਟ ਮੰਤਰੀ ਨੇ ਜ਼ਿਲ੍ਹਾ ਬਰਨਾਲਾ ਦੀਆਂ ਸਥਾਨਕ ਸਰਕਾਰਾਂ ਇਕਾਈਆਂ ਦੇ ਪ੍ਰਾਜੈਕਟਾਂ ਤੇ ਸਕੀਮਾਂ ਦਾ ਲਿਆ ਜਾਇਜ਼ਾ
---ਬਰਨਾਲਾ ਸ਼ਹਿਰ ਦੇ ਕੂੜਾ ਪ੍ਰਬੰਧਨ ਲਈ ਪ੍ਰਾਜੈਕਟ ਛੇਤੀ: ਮੀਤ ਹੇਅਰ
ਬਰਨਾਲਾ, 2 ਮਾਰਚ (ਸੁਖਵਿੰਦਰ ਸਿੰਘ ਭੰਡਾਰੀ / ਕੇਸ਼ਵ ਵਰਦਾਨ ਪੁੰਜ )
ਪੰਜਾਬ ਸਰਕਾਰ ਸ਼ਹਿਰਾਂ ਦੇ ਸੁੰਦਰੀਕਰਨ ਤੇ ਕੂੜਾ ਪ੍ਰਬੰਧਨ ਆਦਿ ਵਾਸਤੇ ਪ੍ਰਾਜੈਕਟ ਲਿਆਉਣ ਅਤੇ ਉਨ੍ਹਾਂ ਨੂੰ ਸਫਲ ਬਣਾਉਣ ਲਈ ਯਤਨਸ਼ੀਲ ਹੈ।
ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਸ਼ਹਿਰਾਂ ਦੀ ਸੁੰਦਰਤਾ ਨੂੰ ਖਰਾਬ ਨਾ ਹੋਣ ਦਿੱਤਾ ਜਾਵੇ ਤੇ ਕਿਸੇ ਨੂੰ ਨਾਜਾਇਜ਼ ਉਸਾਰੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਸਮੂਹ ਕਾਰਜਸਾਧਕ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਨਗਰ ਕੌਂਸਲਾਂ ਦੀ ਹਦੂਦ ਅੰਦਰ ਯੂਨੀਪੋਲਾਂ ਰਾਹੀਂ ਪ੍ਰਚਾਰ ਸਮੱਗਰੀ ਤੋਂ ਹੋਣ ਵਾਲੀ ਆਮਦਨ ਵਿੱਚ ਵਾਧਾ ਕੀਤਾ ਜਾਵੇ ਤੇ ਇਸ ਸਿਸਟਮ ਨੂੰ ਆਧੁਨਿਕ ਐਪਲੀਕੇਸ਼ਨਾਂ ਨਾਲ ਅਪਡੇਟ ਤੇ ਪਾਰਦਰਸ਼ੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਕੌਸਲ ਦੀ ਹਦੂਦ ਦੇ ਬਾਹਰ ਇਸ਼ਤਿਹਾਰ ਲਗਾਉਣ ਗ਼ੈਰਕਾਨੂੰਨੀ ਹੈ, ਜਿਸ ਦੇ ਲਈ ਨਗਰ ਕੌਂਸਲਾਂ ਦਾ ਦਾਇਰਾ ਵਧਾਉਣ ’ਤੇ ਵੀ ਕੰਮ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸੁੰਦਰੀਕਰਨ ਤੇ ਕੂੜਾ ਪ੍ਰਬੰਧਨ ਵਾਸਤੇ ਕਰੋੜਾਂ ਦੇ ਪ੍ਰਾਜੈਕਟ ਲਿਆ ਰਹੀ ਹੈ ਤੇ ਵੱਡੇ ਸ਼ਹਿਰਾਂ ਤੋਂ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨਗਰ ਸੁਧਾਰ ਟਰੱਸਟ ਦੀ ਹਾਲਤ ਦੇ ਮੱਦੇਨਜ਼ਰ ਆਮਦਨ ਵਧਾਉਣ ਦੇ ਸਰੋਤਾਂ ’ਤੇ ਸੰਜੀਦਗੀ ਨਾਲ ਕੰਮ ਕਰਨ ਵਾਸਤੇ ਕਿਹਾ।
ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਸ਼ਹਿਰ ਦੇ ਕੂੜੇ ਦੇ ਪ੍ਰਬੰਧਨ ਵਾਸਤੇ ਪ੍ਰਾਜੈਕਟ ਛੇਤੀ ਲਿਆਂਦਾ ਜਾ ਰਿਹਾ ਹੈ ਤੇ ਸ਼ਹਿਰ ਦੇ ਸੁੰਦਰੀਕਰਨ ਲਈ ਪਲਾਨ ਤਿਆਰ ਕੀਤਾ ਜਾ ਰਿਹਾ ਹੈੇ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ, ਐੱਸਡੀਐਮ ਗੋਪਾਲ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ ਰਾਮ ਤੀਰਥ ਮੰਨਾ, ਕੌਂਸਲਰ ਰੁਪਿੰਦਰ ਸਿੰਘ ਸੀਤਲ ਤੇ ਹੋਰ ਪਤਵੰਤੇ ਹਾਜ਼ਰ ਸਨ।
-----ਬੌਕਸ ਲਈ ਪ੍ਰਸਤਾਵਿਤ----
ਪੀਐਮ ਸਵਾਨਿਧੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਨਜ਼ਰੂੀ ਪੱਤਰ ਦਿੱਤੇ
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇੱਥੇ ਪੀਐਮ ਸਵਾਨਿਧੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਲਾਭਪਾਤਰੀਆਂ ਦੇ ਖਾਤੇ ’ਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਰੇਹੜੀ-ਫੜੀ ਵਾਲਿਆਂ ਨੂੰ ਆਪਣਾ ਕੰਮ ਸ਼ੁਰੂ ਕਰਨ ਵਾਸਤੇ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।
0 comments:
एक टिप्पणी भेजें