ਪਨਸਪ ਮੁਲਾਜ਼ਮ ਯੂਨੀਅਨ ਵੱਲੋਂ ਹੜਤਾਲ ਦਾ ਐਲਾਨ
ਬਰਨਾਲਾ, 3 ਫਰਵਰੀ (ਸੁਖਵਿੰਦਰ ਸਿੰਘ ਭੰਡਾਰੀ) ਵਿੱਤ ਵਿਭਾਗ ਪੰਜਾਬ ਸਰਕਾਰ ਵੱਲੋਂ ਪਨਸਪ ਵਿੱਚ ਛੇਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਨਾ ਕਰਨ ਸਬੰਧੀ ਕੀਤੇ ਗਏ ਫੈਸਲੇ ਵਿਰੁੱਧ 2 ਮਾਰਚ ਨੂੰ ਮੁੱਖ ਦਫਤਰ ਚੰਡੀਗੜ੍ਹ ਵਿਖੇ ਪਨਸਪ ਦੇ ਸਮੂਹ ਮੁਲਾਜ਼ਮਾਂ ਵੱਲੋਂ ਹਾਜ਼ਰ ਹੋ ਕੇ ਐਲਾਨ ਕੀਤਾ ਗਿਆ ਕਿ ਮਿਤੀ 3 ਮਾਰਚ, 2023 ਤੋਂ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਹੋਣ ਤੱਕ ਹੜਤਾਲ ਤੇ ਰਹਿਣਗੇ। ਇਸੇ ਤਹਿਤ ਅੱਜ ਮਿਤੀ 3 ਮਾਰਚ ਨੂੰ ਪਨਸਪ ਜ਼ਿਲ੍ਹਾ ਬਰਨਾਲਾ ਦੇ ਸਮੂਹ ਮੁਲਾਜ਼ਮਾਂ ਵੱਲ੍ਹੋੰ ਇਕੱਠੇ ਹੋ ਕੇ ਮੀਟਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ 6ਵਾਂ ਤਨਖਾਹ ਕਮਿਸ਼ਨ ਲਾਗੂ ਨਾ ਕਰਨ ਦਾ ਫ਼ੈਸਲਾ ਵਾਪਸ ਲੈਣ ਤੱਕ ਹੜਤਾਲ ਤੇ ਰਹਿਣਗੇ ਅਤੇ ਆਉਣ ਵਾਲੇ ਕਣਕ ਸੀਜ਼ਨ 2023 -24 ਦੌਰਾਨ ਸਮੂਹ ਮੁਲਾਜ਼ਮਾਂ ਵੱਲੋਂ ਖਰੀਦ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਇਸ ਦੌਰਾਨ ਜੇਕਰ ਸਰਕਾਰ ਅਤੇ ਨਿਗਮ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਪਨਸਪ ਮੁਲਾਜ਼ਮ ਜ਼ਿੰਮੇਵਾਰ ਨਹੀਂ ਹੋਣਗੇ।ਇਸ ਮੌਕੇ ਮਾਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ , ਮਨਿੰਦਰ ਸਿੰਘ ਜਨਰਲ ਸਕੱਤਰ, ਸ਼ਮਸ਼ੇਰ ਸਿੰਘ, ਹਰਦੀਪ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ, ਮੁਹੰਮਦ ਸ਼ਰੀਂਹ, ਜਸਪਾਲ ਸਿੰਘ,ਅਨੀ ਮਿੱਤਲ, ਅਵਤਾਰ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
0 comments:
एक टिप्पणी भेजें