ਜ਼ਿਲ੍ਹਾ ਸਿੱਖਿਆ ਅਧਿਕਾਰੀ ਰੇਨੂੰ ਬਾਲਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਕੰਵਲਜੀਤ ਕੌਰ ਸੇਵਾਮੁਕਤ
ਬਰਨਾਲਾ, 1 ਮਾਰਚ (ਸੁਖਵਿੰਦਰ ਸਿੰਘ ਭੰਡਾਰੀ)
ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੇਨੂੰ ਬਾਲਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ ਵਿਭਾਗ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਮਗਰੋਂ ਸੇਵਾਮੁਕਤ ਹੋ ਗਏ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸਰਬਜੀਤ ਸਿੰਘ ਤੂਰ ਅਤੇ ਡਿਪਟੀ ਡੀਈਓ ਮੈਡਮ ਵਸੁੰਧਰਾ ਕਪਿਲਾ ਦੀ ਅਗਵਾਈ ’ਚ ਦਫ਼ਤਰ ਕਰਮਚਾਰੀਆਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਡੀਈਓ ਮੈਡਮ ਰੇਨੂੰ ਬਾਲਾ ਅਤੇ ਡਿਪਟੀ ਡੀਈਓ ਮੈਡਮ ਹਰਕੰਵਲਜੀਤ ਕੌਰ ਵੱਲੋਂ ਬਹੁਤ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਵੱਖ ਵੱਖ ਅਹੁਦਿਆਂ ’ਤੇ ਰਹਿੰਦੇ ਹੋਏ ਸਿੱਖਿਆ ਵਿਭਾਗ ’ਚ ਸੇਵਾ ਕੀਤੀ ਹੈ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ ਨੇ ਕਿਹਾ ਕਿ ਦੋਵੇਂ ਅਧਿਕਾਰੀ ਸੇਵਾਮੁਕਤ ਹੋ ਰਹੇ ਹਨ, ਪਰ ਉਨ੍ਹਾਂ ਵੱਲੋਂ ਕੀਤੀਆਂ ਸੇਵਾਵਾਂ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਜ਼ਿਲ੍ਹਾ ਮੁਲਾਂਕਣ ਅਤੇ ਸਮਰਥਨ ਟੀਮ ਇੰਚਾਰਜ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ ਨੇ ਸੇਵਾਮੁਕਤੀ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਸੇਵਾਮੁਕਤ ਜ਼ਿੰਦਗੀ ਦਾ ਇੱਕ ਨਵਾਂ ਪੜਾਅ ਹੈ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ, ਬਲਾਕ ਨੋਡਲ ਅਫ਼ਸਰ, ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਸੇਵਾਮੁਕਤ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
0 comments:
एक टिप्पणी भेजें