ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਆਗੂਆਂ ਨੇ ਪਿੰਡ ਮੰਡੇਰ ਖੁਰਦ ਵਾਸੀਆਂ ਨਾਲ ਕੀਤੀ ਮੀਟਿੰਗ
- ਨੌਜਵਾਨਾਂ ਦੀ ਵਾਲੀਬਾਲ ਦਾ ਗਰਾਉਂਡ ਤਿਆਰ ਕਰਕੇ ਦੇਣ ਦੀ ਮੰਗ ਨੂੰ ਕੀਤਾ ਮੰਜੂਰ
ਕਮਲੇਸ਼ ਗੋਇਲ ਖਨੌਰੀ
ਸੰਗਰੂਰ, 03 ਮਾਰਚ - ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੇ ਆਗੂਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਪਾਰਟੀ ਦੇ ਯੂਥ ਆਗੂ ਨੇ ਸਾਥੀਆਂ ਸਮੇਤ ਹਲਕਾ ਸੁਨਾਮ ਦੇ ਪਿੰਡ ਮੰਡੇਰ ਖੁਰਦ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀਆਂ ਅਤੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਵੱਖ-ਵੱਖ ਮੁਸ਼ਕਿਲਾਂ ਸੁਣੀਆਂ | ਇਸ ਦੌਰਾਨ ਪਾਰਟੀ ਆਗੂਆਂ ਨੇ ਪਿੰਡ ਦੇ ਨੌਜਵਾਨਾਂ ਵੱਲੋਂ ਵਾਲੀਬਾਲ ਦਾ ਮੈਦਾਨ ਤਿਆਰ ਕਰਕੇ ਦੇਣ ਦੀ ਮੰਗ ਨੂੰ ਵੀ ਮੌਕੇ 'ਤੇ ਹੀ ਮੰਜੂਰ ਕਰਦੇ ਹੋਏ ਜਲਦੀ ਹੀ ਵਾਲੀਬਾਲ ਦਾ ਗਰਾਉਂਡ ਤਿਆਰ ਕਰਕੇ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀਆਂ ਹੋਰ ਮੁਸ਼ਕਿਲਾਂ ਸੰਬੰਧੀ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਹਰ ਤਰ੍ਹਾਂ ਦੀ ਮੁਸ਼ਕਿਲ ਦਾ ਹੱਲ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾਵੇਗਾ |
ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਆਗੂ ਸਤਨਾਮ ਸਿੰਘ ਰੱਤੋਕੇ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਹਮੇਸ਼ਾ ਲੋਕ ਸੇਵਾ ਨੂੰ ਸਮਰਪਿਤ ਹਨ | ਉਨ੍ਹਾਂ ਦੀ ਸੋਚ ਪੰਜਾਬ ਦੇ ਹਰੇਕ ਪਿੰਡ ਨੂੰ ਖੁਸ਼ਹਾਲ ਬਣਾ ਕੇ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਜਾਣ ਵਾਲੀ ਹੈ | ਇਸ ਲਈ ਸੂਬੇ ਦੀ ਤਰੱਕੀ ਲਈ ਸਾਨੂੰ ਸ. ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਣਾ ਚਾਹੀਦਾ ਹੈ |
ਇਸ ਮੌਕੇ ਪਿੰਡ ਦੀ ਸਮੁੱਚੀ ਪੰਚਾਇਤ ਤੋਂ ਇਲਾਵਾ ਪਾਲ ਸਿੰਘ, ਅਮਿ੍ੰਤਪਾਲ ਸਿੰਘ, ਮਨਜੀਤ ਸਿੰਘ, ਸਤਿਗੁਰ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ, ਰਾਜਵਿੰਦਰ ਸਿੰਘ, ਅਰਸ਼ਦੀਪ ਸਿੰਘ, ਜਗਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਲਾਲ ਸਿੰਘ, ਹਨੀ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ |
0 comments:
एक टिप्पणी भेजें