Contact for Advertising

Contact for Advertising

Latest News

सोमवार, 17 अप्रैल 2023

*ਜਲੰਧਰ ਜਿਮਨੀ ਚੋਣ ਨੂੰ ਲੈ ਕੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ

 *ਜਲੰਧਰ ਜਿਮਨੀ ਚੋਣ ਨੂੰ ਲੈ ਕੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ

*

   ਕਮਲੇਸ਼ ਗੋਇਲ ਖਨੌਰੀ 

  ਖਨੌਰੀ - ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਦੀ ਅਗਵਾਈ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਨੇ ਐਂਤਵਾਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਦੋਵੇਂ ਪਾਰਟੀ ਦੇ ਆਗੂਆਂ ਦਰਮਿਆਨ ਸਿੱਖ ਪੰਥ ਅਤੇ ਪੰਜਾਬ ਨੂੰ ਦਰਪੇਸ਼ ਸਮਸਿੱਆਵਾਂ ਦੇ ਹੱਲ ਲਈ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਵਿਜੇ ਰੁਪਾਣੀ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਭਾਜਪਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਇਸ ਮੀਟਿੰਗ ਵਿਚ ਵਿਜੇ ਰੁਪਣੀ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਵਲ ਸਿੰਘ ਢਿੱਲੋਂ ਅਤੇ ਸੁਭਾਸ਼ ਸ਼ਰਮਾ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸੋਮਵਾਰ ਸ਼ਾਮੀ ਚਾਰ ਵਜੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਮੁਹਾਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੱਦੀ ਗਈ ਹੈ।

 *ਜਲੰਧਰ ਜਿਮਨੀ ਚੋਣ ਨੂੰ ਲੈ ਕੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ
  • Title : *ਜਲੰਧਰ ਜਿਮਨੀ ਚੋਣ ਨੂੰ ਲੈ ਕੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ
  • Posted by :
  • Date : अप्रैल 17, 2023
  • Labels :
  • Blogger Comments
  • Facebook Comments

0 comments:

एक टिप्पणी भेजें

Top