ਚੱਬੇਵਾਲ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਵਿਸ਼ੇਸ਼ ਚੈਕਿੰਗ ਦੌਰਾਨ ਦੋ ਨੌਜਵਾਨਾਂ ਨੂੰ 260 ਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ
ਹੁਸ਼ਿਆਰਪੁਰ = ਦਲਜੀਤ ਅਜਨੋਹਾ
ਪੁਲਿਸ ਥਾਣਾ ਚੱਬੇਵਾਲ ਦੇ ਇੰਚਾਰਜ ਇੰਸਪੈਕਟਰ ਜਸਬੀਰ ਸਿੰਘ ਬਰਾੜ ਅਤੇ ਉਨ੍ਹਾਂ ਦੀ ਟੀਮ ਨੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਦੋ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਹਿਤ ਕਾਬੂ ਕੀਤਾ ਹੈ |
ਪ੍ਰਾਪਤ ਜਾਣਕਾਰੀ ਅਨੁਸਾਰ ਚੱਬਵਾਲ ਥਾਣੇ ਦੇ ਇੰਚਾਰਜ ਇੰਸਪੈਕਟਰ ਜਸਬੀਰ ਸਿੰਘ ਬਰਾੜ ਨੇ ਦੱਸਿਆ ਕਿ ਐਸ.ਆਈ ਰਾਕੇਸ਼ ਕੁਮਾਰ ਆਪਣੀ ਟੀਮ ਨਾਲ ਟੀ.ਪੁਆਇੰਟ ਹੰਦੋਵਾਲ ਵਿਖੇ ਸਨ, ਇਸ ਦੌਰਾਨ ਉਨ੍ਹਾਂ ਸਾਹਮਣੇ ਤੋਂ ਆ ਰਹੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 160 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਅਤੇ ਉਸ ਦੀ ਪਛਾਣ ਵਿਕਰਮਜੀਤ ਸਿੰਘ ਪੁੱਤਰ ਰਾਮ ਪ੍ਰਸਾਦ ਵਾਸੀ ਹੰਦੋਵਾਲ ਵਜੋਂ ਹੋਈ।ਇਸੇ ਤਰ੍ਹਾਂ ਜਦੋਂ ਦੂਸਰੇ ਪਾਸੇ ਪੁਲਸ ਪਾਰਟੀ ਨੇ ਟੀ ਪੁਆਇੰਟ ਬਸੀ ਕਲਾਂ ਨੇੜੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਦੀ ਪਹਿਚਾਣ ਸਾਹਿਲ ਬੈਂਸ ਪੁੱਤਰ ਮਨਜੀਤ ਸਿੰਘ ਨਿਵਾਸੀ ਬਠੁੱਲਾ ਵਜੋਂ ਹੋਈ ਹੈ।ਪੁਲਿਸ ਨੇ ਦੋਨਾਂ ਦੇ ਖਿਲਾਫ ਧਾਰਾ 21/61/85 ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

0 comments:
एक टिप्पणी भेजें