ਅਨੁਰਾਗ ਵਰਮਾ ਦੇ ਪਿਤਾ ਜੀ ਦੇ ਦੇਹਾਂਤ ਤੇ ਮਿਸ਼ਨ ਨਿਊ ਇੰਡੀਆ ਦੇ ਕੌਮੀ ਜਨਰਲ ਸਕੱਤਰ ਡਾ ਰਾਕੇਸ਼ ਪੁੰਜ ਨੇ ਟਵੀਟ ਕਰਕੇ ਜਤਾਇਆ ਦੁੱਖ ।
ਕੇਸ਼ਵ ਵਰਦਾਨ ਪੁੰਜ
ਚੰਡੀਗੜ੍ਹ
ਮਿਸ਼ਨ ਨਿਊ ਇੰਡੀਆ ਦੇ ਕੌਮੀ ਮਹਾਮੰਤਰੀ ਡਾ ਰਾਕੇਸ਼ ਪੁੰਜ ਵੱਲੋਂ ਸ੍ਰੀ ਅਨੁਰਾਗ ਵਰਮਾ ਦੇ ਪਿਤਾਂ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਸਕੱਤਰ ਵੱਜੋਂ ਸੇਵਾ ਨਿਭਾਅ ਰਹੇ ਅਨੁਰਾਗ ਵਰਮਾ ਦੇ ਪਿਤਾ ਜੀ ਪ੍ਰੋ. ਬੀ. ਸੀ. ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ ਹੈ। ਦੁਖਦ ਘੜੀ 'ਚ ਪਰਿਵਾਰ ਦੇ ਨਾਲ ਹਾਂ। ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿੱਛੜੀ ਰੂਹ ਨੂੰ ਚਰਨਾਂ 'ਚ ਥਾਂ ਦੇਣ।
0 comments:
एक टिप्पणी भेजें