ਚਿੱਪ ਵਾਲੇ ਮੀਟਰ ਨਹੀ ਲੱਗਣ ਦੇਵਾਗੇ :-ਕ੍ਰਾਂਤੀਕਾਰੀ ਕਿਸਾਨ ਯੂਨੀਅਨ
ਕਮਲੇਸ਼ ਗੋਇਲ ਖਨੌਰੀ
ਖਨੌਰੀ 27 ਸਤੰਬਰ :- ਬਿਜਲੀ ਵਿਭਾਗ ਪੰਜਾਬ ਵੱਲੋਂ ਵੱਡੇ ਪੱਧਰ ਤੇ ਨਵੇਂ ਸਮਰਾਟ ਮੀਟਰ ਲਗਾਉਣ ਦੀ ਮੁਹਿੰਮ ਵੱਡੇ ਪੱਧਰ ਤੇ ਚਲਾਈ ਜਾ ਰਹੀ ਹੈ। ਪਰ ਕਿਸਾਨ ਜਥੇਬੰਦੀਆਂ ਤੇ ਲੋਕ ਇਸਦਾ ਸਿੱਧਾ ਵਿਰੋਧ ਕਰ ਰਹੇ ਹਨ। ਖਨੌਰੀ ਨੇੜਲੇ ਪਿੰਡ ਸੇਰਗੜ ਵਿਖੇ ਬਿਜਲੀ ਵਿਭਾਗ ਵੱਲੋਂ ਲੋਕਾਂ ਦੇ ਵਿਰੋਧ ਦੇ ਬਾਵਜੂਦ ਚਿੱਪ ਵਾਲੇ ਮੀਟਰ ਲਗਾ ਦਿੱਤੇ ਗਏ। ਜਿਸਦਾ ਕਿ ਲੋਕਾਂ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਵੱਡਾ ਵਿਰੋਧ ਕੀਤਾ ਗਿਆ। ਜਥੇਬੰਦੀ ਦੀ ਇਕਾਈ ਸੇਰਗੜ ਵੱਲੋਂ ਚਿੱਪ ਵਾਲੇ ਮੀਟਰ ਉਤਾਰਕੇ ਸਥਾਨਿਕ ਬਿਜਲੀ ਗ੍ਰਿੱਡ ਵਿੱਚ ਜਮਾ ਕਰਵਾਏ ਗਏ।
ਇਸ ਮੋਕੇ ਤੇ ਲੋਕਾਂ ਵੱਲੋਂ ਬਿਜਲੀ ਵਿਭਾਗ ਖ਼ਿਲਾਫ਼ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ। ਇਕਾਈ ਪ੍ਰਧਾਨ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਥੇਬੰਦੀ ਦਾ ਇਹ ਫੈਸਲਾ ਹੈ ਕਿ ਲੋਕ ਹਿੱਤ ਵਿੱਚ ਚਿੱਪ ਵਾਲੇ ਮੀਟਰ ਨਹੀ ਲੱਗਣ ਦਿੱਤੇ ਜਾਣਗੇ। ਇਸੇ ਤਹਿਤ ਹੀ ਅੱਜ ਚਿੱਪ ਵਾਲੇ ਮੀਟਰ ਪੱਟਕੇ ਬਿਜਲੀ ਵਿਭਾਗ ਨੂੰ ਜਮਾ ਕਰਵਾਏ ਗਏ ਹਨ। ਉਨ੍ਹਾਂ ਵਿਭਾਗ ਦੇ ਅਫਸਰਾਂ ਤੇ ਕਰਮਚਾਰੀਆਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜਥੇਬੰਦੀ ਵੱਲੋਂ ਕਈ ਵਾਰ ਵਿਭਾਗ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ ਕਿ ਚਿੱਪ ਵਾਲੇ ਮੀਟਰ ਨਾ ਲਾਏ ਜਾਣ। ਪਰ ਵਿਭਾਗ ਜਾਣ ਬੁੱਝਕੇ ਮਾਹੋਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜੋਕਿ ਬਰਦਾਸ਼ਤ ਨਹੀ ਕੀਤਾ ਜਾਵੇਗਾ।
ਇਸ ਸਮੇਂ ਇਕਾਈ ਪ੍ਰਧਾਨ ਕੁਲਵੰਤ ਸਿੰਘ, ਦਰਸ਼ਨ ਸਿੰਘ, ਰਾਜ ਸਿੰਘ ਭੁੱਲਰ, ਕੰਵਲਜੀਤ ਸਿੰਘ, ਜੱਸਾ ਮਿਸਤਰੀ, ਰਾਜਾ ਸਿੰਘ, ਯਾਦਵਿੰਦਰ ਸਿੰਘ, ਕੁਲਦੀਪ ਸਿੰਘ ਬਾਵਾ, ਸੋਨੂੰ ਰਾਮ, ਜੀਤ ਮਿਸਤਰੀ ਆਦਿ ਹਾਜ਼ਰ ਸਨ।

0 comments:
एक टिप्पणी भेजें