ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਮੌਕੇ ਹਜ਼ਾਰਾਂ ਨੌਜਵਾਨਾਂ ਨੇ ਮਾਨਵਤਾ ਦੀ ਸੇਵਾ , ਵਿਸ਼ਵ ਸ਼ਾਂਤੀ ਅਤੇ ਸਰਬਸਾਂਝੀਵਾਲਤਾ ਦਾ ਪ੍ਰਣ ਲਿਆ- ਪ੍ਰੋਫੈਸਰ ਬਹਾਦਰ ਸਿੰਘ ਸੁਨੇਤ
ਹੁਸ਼ਿਆਰਪੁਰ=ਦਲਜੀਤ ਅਜਨੋਹਾ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਮਨਾਉਣ ਦੇ ਸਬੰਧ ਵਿੱਚ ਵੱਖ ਸਮਾਜ ਸੇਵੀ ਸੰਸਥਾਵਾਂ, ਯੂਨੀਵਰਸਿਟੀਆਂ , ਵਿਦਿਅਕ ਅਦਾਰਿਆਂ ਅਤੇ ਨੌਜਵਾਨ ਸਭਾਵਾਂ ਨੇ ਬਹੁਤ ਹੀ ਉਤਸ਼ਾਹ ਨਾਲ ਅਨੇਕਾਂ ਹੀ ਸਮਾਗਮ ਕਰਵਾਏ ਗਏ । ਇਸ ਮੌਕੇ ਤੇ ਜਿਥੇ ਭਾਈ ਘਨੱਈਆ ਜੀ ਜੀਵਨ ਸਬੰਧੀ ਅਤੇ ਉਨ੍ਹਾਂ ਵੱਲੋਂ ਮਾਨਵਤਾ ਦੀ ਸੇਵਾ ਹਿੱਤ ਕੀਤੀਆਂ ਮਹਾਨ ਸੇਵਾਂਵਾਂ ਸਬੰਧੀ ਜਾਣਕਾਰੀ ਦਿੱਤੀ ਗਈ ਉਥੇ ਮਾਨਵਤਾ ਦੀ ਸੇਵਾ ਹਿੱਤ ਖੂਨ ਦਾਨ ਕਰਨ , ਨੇਤਰ ਦਾਨ ਅਤੇ ਹੋਰ ਅੰਗ ਦਾਨ, ਕਿਸੇ ਦੁਰਘਟਨਾਵਾਂ ਜਾਂ ਐਮਰਜੈਂਸੀ ਦੌਰਾਨ ਮੁਢਲੀ ਡਾਕਟਰੀ ਸਹਾਇਤਾ ਪ੍ਰਦਾਨ ਕਰਕੇ ਮਨੁੱਖੀ ਕੀਮਤੀ ਜਾਨਾਂ ਬਚਾਉਣ , ਕੁਦਰਤੀ ਆਫ਼ਤਾਂ ਦੌਰਾਨ ਬਚਾਓ ਸਬੰਧੀ ਵੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ।
ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਮਨਾਉਣ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਤੇ ਪੰਜਾਬ ਭਰ ਦੇ ਐਨ ਐਸ ਐਸ ਕੋਆਰਡੀਨੇਟਰਾਂ ਅਤੇ ਵਲੰਟੀਅਰਜ਼ ਵੱਲੋਂ ਵੀ ਵਿਸ਼ੇਸ਼ ਪਰੋਗਰਾਮ ਉਲੀਕੇ ਗਏ । ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੀ ਅਗਵਾਈ ਹੇਠ ਸਕੂਲਾਂ ਕਾਲਜਾਂ ਵਿੱਚ ਵੀ ਇਸ ਮਹਾਨ ਸੇਵਾ ਦਿਵਸ ਸਬੰਧੀ ਸਮਾਗਮ ਸਮਾਗਮ ਕਰਵਾਏ ਗਏ। ਇਸ ਸਬੰਧੀ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਜਸਵੀਰਾ ਮਿਨਹਾਸ ਦੀ ਅਗਵਾਈ ਵਿੱਚ ਵੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਭਾਈ ਘਨੱਈਆ ਜੀ ਦੀ ਜੀਵਨੀ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਨੌਜਵਾਨ ਪੀੜ੍ਹੀ ਨੂੰ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਤੋਂ ਪ੍ਰੇਰਨਾ ਲੈਕੇ ਲੋਕਾਂ ਦੀ ਸੇਵਾ ਹਿੱਤ ਕਾਰਜ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਇਸ ਮੌਕੇ ਤੇ
ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਜੋ ਲੰਮੇ ਸਮੇਂ ਤੋਂ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਸਬੰਧੀ ਖੋਜ ਕਾਰਜਾਂ ਨਾਲ ਜੁੜੇ ਹੋਏ ਹਨ
ਅਤੇ ਉਨ੍ਹਾਂ ਵੱਲੋਂ ਖੂਨ ਦਾਨ ਸੇਵਾ ਅਤੇ ਨੇਤਰ ਦਾਨ ਸੇਵਾ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਇਸ ਮੌਕੇ ਤੇ ਬੋਲਦਿਆਂ ਉਨ੍ਹਾਂ ਨੇ ਉਹ ਵਿਦਿਆ ਸਮੇਂ ਤੋਂ ਹੀ ਸਮਾਜ ਸੇਵੀ ਕਾਰਜਾਂ ਨਾਲ ਜੁੜੇ ਹੋਏ ਹਨ ਉਨ੍ਹਾਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਆਪਣੇ ਅਨੁਭਵ ਸਾਂਝੇ ਕੀਤੇ । ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸੱਭਿਆਚਾਰਕ ਵਿਰਸੇ ਵਿੱਚ ਸਰਬਸਾਂਝੀਵਾਲਤਾ, ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ , ਸਰਬੱਤ ਦੇ ਭਲੇ ਅਤੇ ਨਿਰਪੱਖ ਅਤੇ ਬਿਨਾਂ ਕਿਸੇ ਵਿਤਕਰੇ ਦੇ ਲੋੜਵੰਦਾਂ ਦੀ ਸੇਵਾ ਦੇ ਸੰਕਲਪ ਅਤੇ ਸਿਧਾਂਤ ਤੇ ਚਲਦਿਆਂ ਭਾਈ ਘਨੱਈਆ ਜੀ ਨੇ ਮੈਦਾਨੇ ਜੰਗ ਵਿੱਚ ਜ਼ਖ਼ਮੀ ਹੋਏ ਯੋਧਿਆਂ ਦੀ ਸੇਵਾ ਕੀਤੀ ਉਹ ਆਪਣੇ ਆਪ ਵਿਚ ਹੀ ਇਕ ਮਿਸਾਲ ਹੈ । ਭਾਈ ਘਨੱਈਆ ਜੀ ਨੇ ਆਪਣੇ ਅਤੇ ਬੇਗਾਨੇ ਦੇ ਵਖਰੇਵੇਂਆਂ ਤੋਂ ਉੱਪਰ ਉੱਠ ਕੇ ਕੀਤੀ ਸੇਵਾ ਮਨੁੱਖੀ ਕਦਰਾਂ-ਕੀਮਤਾਂ ਅਤੇ ਪਰਉਪਕਾਰ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ ਅਤੇ ਇਸ ਮਹਾਨ ਸੇਵਾ ਸੰਕਲਪ ਪੂਰੇ ਵਿਸ਼ਵ ਨੇ ਅਪਣਾਇਆ ਹੈ । ਉਨ੍ਹਾਂ ਦੱਸਿਆ ਕਿ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਦਾ ਸਤਿਕਾਰ ਕਰਦੇ ਹੋਏ ਅਤੇ ਮਾਨਤਾ ਦਿੰਦੇ ਹੋਏ ਹੁਣ ਅੰਤਰਰਾਸ਼ਟਰੀ ਰੈਡ ਕਰਾਸ ਕਮੇਟੀ ਜਨੇਵਾ , ਸਵਿਟਜ਼ਰਲੈਂਡ ਅਤੇ ਭਾਰਤੀ ਰੈਡ ਕਰਾਸ ਕਮੇਟੀ ਵੱਲੋਂ ਵੀ ਭਾਈ ਘਨੱਈਆ ਜੀ ਦੀਆਂ ਮਨੁੱਖਤਾ ਪ੍ਰਤੀ ਮਹਾਨ ਸੇਵਾਵਾਂ ਦੀ ਸ਼ਲਾਘਾ ਕੀਤੀ ਸਤਿਕਾਰ ਦਿੱਤਾ ਤਾਂ ਕਿ ਵਿਸ਼ਵ ਭਾਈਚਾਰੇ ਲੋਕਾਂ ਨੂੰ ਮਾਨਵਤਾ ਦੀ ਸੇਵਾ,ਮਨੁੱਖੀ ਕਦਰਾਂ-ਕੀਮਤਾਂ ਅਤੇ ਅੰਤਰਰਾਸ਼ਟਰੀ ਮਾਨਵਤਾ ਕਨੂੰਨ ਦੇ ਵਿਦਿਆਰਥੀ ਅਤੇ ਖੋਜਕਾਰਾਂ ਨੂੰ ਵੀ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਹਾਨ ਸੇਵਾ ਦਿਵਸ ਨੂੰ ਸਮਰਪਿਤ ਹਜ਼ਾਰਾਂ ਨੌਜਵਾਨਾਂ ਨੇ ਮਾਨਵਤਾ ਦੀ ਸੇਵਾ , ਸਰਬਸਾਂਝੀਵਾਲਤਾ ਅਤੇ ਵਿਸ਼ਵ ਸ਼ਾਂਤੀ ਹਿੱਤ ਪ੍ਰਣ ਕਰਕੇ ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੀ ਮਤੀ ਜਸਵੀਰਾ ਮਿਨਹਾਸ , ਓਂਕਾਰ ਸਿੰਘ ਧਾਮੀ, ਬੀਬੀ ਹਰਜੀਤ ਕੌਰ ਅਤੇ ਪ੍ਰੋ ਰਣਜੀਤ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਪ੍ਰੋਫੈਸਰ ਸੁਨੇਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਨੁੱਖਤਾ ਦੀ ਸੇਵਾ ਹਿੱਤ ਭਾਈ ਘਨੱਈਆ ਜੀ ਦੀ ਜੀਵਨੀ ਸਬੰਧੀ ਜਾਣਕਾਰੀ ,ਖੂਨ ਦਾਨ ਕਰਨ, ਨੇਤਰ ਦਾਨ ਅਤੇ ਹੋਰ ਅੰਗ ਦਾਨ ਕਰਨ, ਸੜਕੀ ਦੁਰਘਟਨਾਵਾਂ ਅਤੇ ਕੁਦਰਤੀ ਆਫ਼ਤਾਂ ਦੌਰਾਨ ਮਨੁੱਖੀ ਕੀਮਤੀ ਜਾਨਾਂ ਬਚਾਉਣ ਸਬੰਧੀ ਜਾਣਕਾਰੀ ਨੂੰ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ ਤਾਂ ਕਿ ਵਿਦਿਆ ਪ੍ਰਾਪਤ ਕਰਨ ਦੇ ਨਾਲ ਨਾਲ ਸਮਾਜ ਸੇਵਾ ਲਈ ਵੀ ਨੌਜਵਾਨ ਵਰਗ ਅੱਗੇ ਆ ਆਪਣਾ ਵੱਡਮੁੱਲਾ ਯੋਗਦਾਨ ਪਾ ਸਕੇ । ਉਨ੍ਹਾਂ ਮੰਗ ਕੀਤੀ ਮੰਗ ਕੀਤੀ ਕਿ ਪੰਜਾਬ ਸਰਕਾਰ ਦੀ ਤਰਜ਼ ਤੇ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਸੇਵਾਵਾਂ ਦਿਵਸ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਮਨਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ।
0 comments:
एक टिप्पणी भेजें