Contact for Advertising

Contact for Advertising

Latest News

गुरुवार, 28 सितंबर 2023

ਰੇਬੀਜ਼ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ, ਬਚਾਅ ਲਈ ਟੀਕਾਕਰਣ ਹੀ ਇੱਕਮਾਤਰ ਉਪਾਅ

 *   ਰੇਬੀਜ਼ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ, ਬਚਾਅ ਲਈ ਟੀਕਾਕਰਣ ਹੀ ਇੱਕਮਾਤਰ ਉਪਾਅ

**  ਸਰਕਾਰੀ ਹਸਪਤਾਲਾਂ ਵਿਚ ਮੁਫਤ ਇਲਾਜ ਦੀ ਸਹੂਲਤ 

*** 2030 ਤੱਕ ਕੁੱਤਿਆਂ ਦੇ ਕੱਟਣ ਨਾਲ ਹੋਣ ਵਾਲੇ ਰੇਬੀਜ਼ ਨੂੰ ਖਤਮ ਕਰਨ ਦਾ ਟੀਚਾ

  ਕਮਲੇਸ਼ ਗੋਇਲ ਖਨੌਰੀ 

ਖਨੌਰੀ/ਸੰਗਰੂਰ : 28 ਸਤੰਬਰ

ਸਿਹਤ ਵਿਭਾਗ ਵੱਲੋਂ ਰੇਬੀਜ਼ ਦੇ ਰੋਗ 'ਤੇ ਕਾਬੂ ਪਾਉਣ ਦੇ ਮਕਸਦ ਨਾਲ ਹਰ ਸਾਲ 28 ਸਤੰਬਰ ਨੂੰ ਵਿਸ਼ਵ ਰੇਬੀਜ਼ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਉਦੇਸ਼ ਰੇਬੀਜ਼ ਦੀ ਬਿਮਾਰੀ ਤੇ ਇਸ ਦੀ ਰੋਕਥਾਮ ਬਾਰੇ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਉਣਾ ਹੈ। ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਅਗੁਵਾਈ ਹੇਠ ਸਿਹਤ ਬਲਾਕ ਮੂਨਕ ਦੇ ਸਥਾਨਕ ਸਰਕਾਰੀ ਹਸਪਤਾਲ ਅਤੇ ਇਸ ਅਧੀਨ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਮ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਸਬੰਧੀ ਵਿਸ਼ਵ ਰੇਬੀਜ਼ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ-ਕਮ-ਸਿਹਤ ਵਿਭਾਗ ਦੇ ਮਾਸ ਮੀਡੀਆ ਬ੍ਰਾਂਚ ਸਿਹਤ ਬਲਾਕ ਮੂਨਕ ਦੇ ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਤੋਂ ਸਾਵਧਾਨ ਕਰਦਿਆਂ ਦੱਸਿਆ ਕਿ ਕੁੱਤੇ ਤੋਂ ਇਲਾਵਾ ਬਿੱਲੀ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਨਾਲ ਵੀ ਰੇਬੀਜ਼ ਹੋਣ ਦਾ ਖਤਰਾ ਹੁੰਦਾ ਹੈ, ਜੋ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੇਸ਼ ਵਿੱਚ ਲਗਭਗ 20 ਹਜ਼ਾਰ ਲੋਕਾਂ ਦੀ ਰੇਬੀਜ਼ ਦੀ ਲਾਗ ਕਾਰਨ ਮੌਤ ਹੋ ਜਾਂਦੀ ਹੈ ਅਤੇ ਰੇਬੀਜ਼ ਤੋਂ ਬਚਾਅ ਲਈ ਟੀਕਾਕਰਣ ਹੀ ਇੱਕਮਾਤਰ ਉਪਾਅ ਹੈ। ਉਨ੍ਹਾਂ ਕਿਹਾ ਕਿ ਰੇਬੀਜ਼ ਇਕ ਅਜਿਹਾ ਵਾਇਰਸ ਲਾਗ ਹੈ, ਜੋ ਆਮ ਤੌਰ 'ਤੇ ਸੰਕ੍ਰਮਤ ਜਾਨਵਰਾਂ ਦੇ ਕੱਟਣ ਨਾਲ ਫੈਲਦਾ ਹੈ। ਰੇਬੀਜ਼ ਦਾ ਵਾਇਰਸ ਕਈ ਵਾਰ ਪਾਲਤੂ ਜਾਨਵਰ ਦੇ ਚੱਟਣ ਜਾਂ ਜਾਨਵਰ ਦੇ ਲਾਰ ਨਾਲ ਸਿੱਧਾ ਸੰਪਰਕ ਵਿਚ ਹੋਣ ਨਾਲ ਵੀ ਫੈਲ ਜਾਂਦਾ ਹੈ। ਰੇਬੀਜ਼ ਇਕ ਜਾਨਲੇਵਾ ਰੋਗ ਹੈ, ਜਿਸ ਦੇ ਲੱਛਣ ਬੇਹੱਦ ਦੇਰ ਨਾਲ ਨਜ਼ਰ ਆਉਂਦੇ ਹਨ। ਜੇਕਰ ਸਮਾਂ ਰਹਿੰਦੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਜਾਨਲੇਵਾ ਸਾਬਤ ਹੋ ਸਕਦਾ ਹੈ।   ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਆਪਣੇ ਘਰਾਂ ਵਿਚ ਪਾਲਤੂ ਕੁੱਤੇ ਰੱਖੇ ਹੋਏ ਹਨ, ਉਹ ਉਨ੍ਹਾਂ ਦਾ ਟੀਕਾਕਰਣ ਜ਼ਰੂਰ ਕਰਵਾਉਣ ਤਾਂ ਜੋ ਕੁੱਤੇ ਦੇ ਕੱਟਣ 'ਤੇ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ 'ਤੇ ਅਣਗਹਿਲੀ ਨਹੀਂ ਵਰਤਣੀ ਚਾਹੀਦੀ, ਸਗੋਂ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਮੁਫਤ ਇਲਾਜ ਦਾ ਫਾਇਦਾ ਉਠਾ ਕੇ ਇਸ ਬਿਮਾਰੀ ਤੋਂ ਬਚਣਾ ਚਾਹੀਦਾ ਹੈ। ਰੇਬੀਜ਼ ਦੇ 99 ਫੀਸਦੀ ਮਾਮਲੇ ਕੇਵਲ ਕੁੱਤਿਆਂ ਦੇ ਕੱਟਣ ਨਾਲ ਸਬੰਧਤ ਹੁੰਦੇ ਹਨ, ਜਿਸ ਦੇ ਇਲਾਜ ਲਈ ਸਰਕਾਰੀ ਸਿਹਤ ਸਿਹਤ ਸੰਸਥਾਵਾਂ ਵਿੱਚ ਐਂਟੀ ਰੇਬੀਜ਼ ਵੈਕਸੀਨ ਮੁਫਤ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਸਹਾਇਤਾ ਦੇ ਤੌਰ ਉੱਤੇ ਜ਼ਖਮ ਨੂੰ ਵਗਦੇ ਪਾਣੀ ਵਿਚ ਸਾਬਣ ਨਾਲ 15 ਮਿੰਟ ਤੱਕ ਧੋਣ ਨਾਲ ਇਸ ਬਿਮਾਰੀ ਦੇ ਜ਼ੋਖਮ ਨੂੰ ਘਟਾਇਆ ਜਾ ਸਕਦਾ ਹੈ। ਕੁੱਤੇ ਦੇ ਕੱਟਣ ਉੱਤੇ ਤੁਰੰਤ ਨੇੜਲੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰੀ ਸਲਾਹ ਅਨੁਸਾਰ ਬਿਮਾਰੀ ਤੋਂ ਬਚਾਅ ਲਈ ਐਂਟੀ ਰੇਬੀਜ਼ ਦੇ ਟੀਕੇ ਲਗਵਾਉਣੇ ਬੇਹੱਦ ਜ਼ਰੂਰੀ ਹਨ, ਜਿਸ ਨਾਲ ਰੇਬੀਜ਼ ਬਿਮਾਰੀ ਹੋਣ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ। ਭਾਰਤ ਸਰਕਾਰ ਨੇ ਸਾਲ 2030 ਤੱਕ ਕੁੱਤਿਆਂ ਦੇ ਕੱਟਣ ਨਾਲ ਹੋਣ ਵਾਲੇ ਰੇਬੀਜ਼ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ।

ਰੇਬੀਜ਼ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ, ਬਚਾਅ ਲਈ ਟੀਕਾਕਰਣ ਹੀ ਇੱਕਮਾਤਰ ਉਪਾਅ
  • Title : ਰੇਬੀਜ਼ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ, ਬਚਾਅ ਲਈ ਟੀਕਾਕਰਣ ਹੀ ਇੱਕਮਾਤਰ ਉਪਾਅ
  • Posted by :
  • Date : सितंबर 28, 2023
  • Labels :
  • Blogger Comments
  • Facebook Comments

0 comments:

एक टिप्पणी भेजें

Top