ਉੱਘੇ ਸਮਾਜ ਸੇਵੀ ਅਤੇ ਮਾਤਾ ਭਮੇਸ਼ਵਰੀ ਮੰਦਰ ਭਾਮ ਦੇ ਸੇਵਾਦਾਰ ਗੁਰਨਾਮ ਸਿੰਘ ਜਸਵਾਲ ਦੀ ਮਾਤਾ ਸੁਰਜੀਤ ਕੌਰ ਜਸਵਾਲ ਦਾ ਦੇਹਾਂਤ
ਹੁਸ਼ਿਆਰਪੁਰ = ਦਲਜੀਤ ਅਜਨੋਹਾ
ਪਿੰਡ ਭਾਮ ਦੇ ਵਸਨੀਕ ਉੱਘੇ ਸਮਾਜ ਸੇਵੀ ਅਤੇ ਮਾਤਾ ਭਾਮੇਸ਼ਵਰੀ ਦੇਵੀ ਮੰਦਿਰ ਦੇ ਸੇਵਾਦਾਰ ਗੁਰਨਾਮ ਸਿੰਘ ਜਸਵਾਲ ਦੇ ਮਾਤਾ ਸੁਰਜੀਤ ਕੌਰ ਜੀ ਦਾ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ।ਵਿਛੜੀ ਰੂਹ ਦੀ ਸ਼ਾਂਤੀ ਲਈ 2 ਅਕਤੂਬਰ ਨੂੰ ਸ਼੍ਰੀ ਗਰੁੜ ਪੁਰਾਣ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਭਾਮ ਵਿਖੇ ਬਾਅਦ ਦੁਪਹਿਰ 12 ਤੋਂ 1 ਵਜੇ ਤੱਕ
ਪਾਏ ਜਾਣਗੇ ਤੇ ਸ਼ਰਧਾਂਜਲੀ ਸਮਾਗਮ ਹੋਵੇਗਾ।ਇਸ ਮੌਕੇ ਇਲਾਕੇ ਦੀਆਂ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਰਾਜਸੀ , ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਦੇਣ ਲਈ ਸ਼ਿਰਕਤ ਕਰਨਗੇ
0 comments:
एक टिप्पणी भेजें