Contact for Advertising

Contact for Advertising

Latest News

मंगलवार, 19 सितंबर 2023

ਪੜ੍ਹੇ-ਲਿਖੇ ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜ਼ਾ ਦੇ ਕੇ ਮਜ਼ਬੂਤ ਬਣਾਉਣ ਬੈਂਕ: ਵਧੀਕ ਡਿਪਟੀ ਕਮਿਸ਼ਨਰ

 -ਪੜ੍ਹੇ-ਲਿਖੇ ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜ਼ਾ ਦੇ ਕੇ ਮਜ਼ਬੂਤ ਬਣਾਉਣ ਬੈਂਕ: ਵਧੀਕ ਡਿਪਟੀ ਕਮਿਸ਼ਨਰ


-ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਨੇ ਕਰਜ਼ਾ ਯੋਜਨਾ ਸਾਲ 2023-24 ਤਹਿਤ ਦਿੱਤੇ 2022.22 ਕਰੋੜ ਰੁਪਏ ਦੇ ਕਰਜ਼ੇ


ਹੁਸ਼ਿਆਰਪੁਰ= ਦਲਜੀਤ ਅਜਨੋਹਾ 

ਬੈਂਕ ਵੱਖ-ਵੱਖ ਕਰਜ਼ਾ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਮਜ਼ਬੂਤ ਕਰਨ ਲਈ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਰਜ਼ਾ ਪ੍ਰਦਾਨ ਕਰਨ, ਤਾਂ ਜੋ ਉਹ ਮਜ਼ਬੂਤ ਹੋ ਸਕਣ। ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹੇ ਦੇ ਲੀਡ ਬੈਂਕ ਵਲੋਂ ਜ਼ਿਲ੍ਹੇ ਦੇ ਬੈਂਕਾਂ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰੱਖੇ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਬੈਂਕਾਂ ਨੂੰ ਸੀ.ਡੀ ਰੇਸ਼ੋ ਵਧਾਉਣ ਦੀ ਜ਼ਰੂਰਤ ਸਬੰਧੀ ਨਿਰਦੇਸ਼ ਦਿੰਦਿਆਂ ਬੈਂਕਾਂ ਨੂੰ ਇਸ ਦਿਸ਼ਾ ਵੱਲ ਧਿਆਨ ਦੇਣ ਲਈ ਕਿਹਾ, ਤਾਂ ਜੋ ਵੱਧ ਤੋਂ ਵੱਧ ਲੋਕ ਖਾਸ ਤੌਰ ’ਤੇ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਲੋਕ ਕਰਜ਼ਾ ਪ੍ਰਾਪਤ ਕਰਕੇ ਆਰਥਿਕ ਧੰਦੇ ਸ਼ੁਰੂ ਕਰਕੇ ਜੀਵਨ ਪੱਧਰ ਨੂੰ ਉੱਚਾ ਚੁੱਕ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਬੈਂਕਾਂ ਦੁਆਰਾ ਕਰਜ਼ਾ ਯੋਜਨਾ ਸਾਲ 2023-24 ਤਹਿਤ ਜੂਨ 2023 ਤੱਕ ਕੁੱਲ 2020.22 ਕਰੋੜ ਰੁਪਏ ਕਰਜ਼ੇ ਵਜੋਂ ਦਿੱਤੇ ਗਏ, ਜਦਕਿ ਟੀਚਾ 2469.75 ਕਰੋੜ ਰੁਪਏ ਦਾ ਸੀ। ਇਸ ਵਿਚ ਤਰਜੀਹੀ ਖੇਤਰ ਨੂੰ 1437.37  ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ, ਜਦਕਿ ਗੈਰ-ਤਰਜੀਹੀ ਖੇਤਰ ਵਿਚ 582 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ। ਤਰਜੀਹੀ ਖੇਤਰ ਵਿਚ 709.90 ਕਰੋੜ ਰੁਪਏ ਖੇਤੀਬਾੜੀ ਲਈ, 651.77 ਕਰੋੜ ਰੁਪਏ ਗੈਰ-ਖੇਤੀਬਾੜੀ ਲਈ, 75.70 ਕਰੋੜ ਰੁਪਏ ਹੋਰਨਾਂ ਤਰਜੀਹੀ ਖੇਤਰਾਂ ਨੂੰ ਕਰਜ਼ੇ ਵਜੋਂ ਦਿੱਤੇ ਗਏ।

ਰਾਹੁਲ ਚਾਬਾ ਨੇ ਬੈਂਕਾਂ ਨੂੰ ਵੱਧ ਤੋਂ ਵੱਧ ਸਵੈ ਸਹਾਇਤਾ ਗਰੁੱਪਾਂ ਨੂੰ ਕਰਜ਼ਾ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਬੈਂਕਾਂ ਨੂੰ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਖੇਤੀ ਅਤੇ ਲਘੂ ਉਦਯੋਗ, ਸੇਵਾ ਖੇਤਰ, ਸਰਕਾਰੀ ਪ੍ਰੋਗਰਾਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਡੇਅਰੀ ਟਾਈ-ਅੱਪ ਯੋਜਨਾ, ਪ੍ਰਧਾਨ ਮੰਤਰੀ ਸਵੈ ਨਿਧੀ  ਪ੍ਰੋਗਰਾਮ ਤਹਿਤ ਕਰਜ਼ੇ ਦੇਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਵੀ ਕਿਹਾ। ਉਨ੍ਹਾਂ ਬੈਂਕਾਂ ਨੂੰ ਕਿਹਾ ਕਿ ਕਿ ਡੀ.ਆਰ.ਆਈ ਸਕੀਮ ਵਿਚ ਵੱਧ ਤੋਂ ਵੱਧ ਗਰੀਬ ਲੋਕਾਂ ਨੂੰ ਕਰਜ਼ਾ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜੋਤੀ ਯੋਜਨਾ ਤਹਿਤ ਵੱਧ ਤੋਂ ਵੱਧ ਗਰੀਬ ਲੋਕਾਂ ਦਾ ਬੀਮਾ ਕੀਤਾ ਜਾਵੇ।  

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਰਕਲ ਹੈਡ ਪੰਜਾਬ ਨੈਸ਼ਨਲ ਬੈਂਕ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬੈਂਕਾਂ ਵਿਚ ਜਮ੍ਹਾਂ ਰਾਸ਼ੀ, ਜੋ ਕਿ ਜੂਨ 2022 ਵਿਚ 38635 ਕਰੋੜ ਸੀ, ਜੂਨ 2023 ਵਿਚ ਵੱਧ ਕੇ 41351 ਕਰੋੜ ਰੁਪਏ ਹੋ ਗਈ। ਇਸੇ ਤਰ੍ਹਾਂ ਬੈਂਕਾਂ ਵਲੋਂ ਦਿੱਤੇ ਗਏ ਕਰਜ਼ੇ ਦੀ ਰਕਮ ਜੋ ਕਿ ਜੂਨ 2022 ਵਿਚ 10393 ਕਰੋੜ ਰੁਪਏ ਸੀ, ਜੂਨ 2023 ਵਿਚ ਵੱਧ ਕੇ 11191 ਕਰੋੜ ਰੁਪਏ ਹੋ ਗਈ।

ਲੀਡ ਜ਼ਿਲ੍ਹਾ ਮੈਨੇਜਰ ਰਾਜੇਸ਼ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੈਂਕਾਂ ਵਿਚ 7799 ਕਿਸਾਨਾਂ ਨੂੰ 163 ਕਰੋੜ ਰੁਪਏ ਦੇ ਕਿਸਾਨ ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਨਵੇਂ ਉੱਦਮੀਆਂ ਨੂੰ ਵੱਧ ਤੋਂ ਵੱਧ ਕਰਜ਼ਾ ਦੇਣ, ਤਾਂ ਜੋ ਜ਼ਿਲ੍ਹੇ ਵਿਚ ਨਵੇਂ ਉਦਯੋਗ ਧੰਦੇ ਲੱਗ ਸਕਣ ਅਤੇ ਲੋਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦਾ ਬੈਂਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਮੀਟਿੰਗ ਵਿਚ ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਐਸ.ਆਰ.ਐਲ.ਐਮ, ਐਨ.ਯੂ.ਐਲ.ਐਮ ਆਦਿ ਦੇ ਅਧਿਕਾਰੀ ਤੇ ਸਾਰੇ ਬੈਂਕਾਂ ਦੇ ਡੀ.ਸੀ.ਓਜ਼ ਸ਼ਾਮਿਲ ਹੋਏ।

ਪੜ੍ਹੇ-ਲਿਖੇ ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜ਼ਾ ਦੇ ਕੇ ਮਜ਼ਬੂਤ ਬਣਾਉਣ ਬੈਂਕ: ਵਧੀਕ ਡਿਪਟੀ ਕਮਿਸ਼ਨਰ
  • Title : ਪੜ੍ਹੇ-ਲਿਖੇ ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜ਼ਾ ਦੇ ਕੇ ਮਜ਼ਬੂਤ ਬਣਾਉਣ ਬੈਂਕ: ਵਧੀਕ ਡਿਪਟੀ ਕਮਿਸ਼ਨਰ
  • Posted by :
  • Date : सितंबर 19, 2023
  • Labels :
  • Blogger Comments
  • Facebook Comments

0 comments:

एक टिप्पणी भेजें

Top