Contact for Advertising

Contact for Advertising

Latest News

शुक्रवार, 6 अक्टूबर 2023

ਤੀਸਰੇ ਪੜਾਅ ਵਿੱਚ ਸੀ.ਐਮ. ਦੀ ਯੋਗਸ਼ਾਲਾ ਨਵਾਂਸ਼ਹਿਰ ਸਮੇਤ 15 ਸ਼ਹਿਰਾਂ ਵਿੱਚ ਕੀਤੀ ਜਾਵੇਗੀ ਲਾਗੂ: ਡਿਪਟੀ ਕਮਿਸ਼ਨਰ

 ਤੀਸਰੇ ਪੜਾਅ ਵਿੱਚ ਸੀ.ਐਮ. ਦੀ ਯੋਗਸ਼ਾਲਾ ਨਵਾਂਸ਼ਹਿਰ ਸਮੇਤ 15 ਸ਼ਹਿਰਾਂ ਵਿੱਚ ਕੀਤੀ ਜਾਵੇਗੀ ਲਾਗੂ: ਡਿਪਟੀ ਕਮਿਸ਼ਨਰ


ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਯੋਗ ਦੀਆਂ ਕਲਾਸਾਂ


7669 400 500 ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਲੈ ਸਕਦੇ ਹਨ ਯੋਗ ਕਲਾਸਾਂ ਦਾ ਲਾਭ


ਨਵਾਂਸ਼ਹਿਰ=  ਦਲਜੀਤ ਅਜਨੋਹਾ 


ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ।


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਯੋਜਨਾ ਇਸ ਸਾਲ ਦੇ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ। ਪਹਿਲੇ ਪੜਾਅ ਵਿੱਚ 5 ਅਪ੍ਰੈਲ, 2023 ਨੂੰ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਲਾਂਚ ਕੀਤਾ ਗਿਆ ਸੀ। ਉੱਥੇ ਹੀ ਦੂਸਰਾ ਪੜਾਅ 20 ਜੂਨ, 2023 ਨੂੰ 5 ਸ਼ਹਿਰਾਂ ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ.ਨਗਰ (ਮੁਹਾਲੀ), ਸੰਗਰੂਰ ਅਤੇ ਬਠਿੰਡਾ ਵਿਖੇ ਸ਼ੁਰੂ ਕੀਤਾ ਗਿਆ ਸੀ।


        ਹੁਣ ਅਪਣੇ ਤੀਸਰੇ ਪੜਾਅ ਵਿੱਚ ਇਹ ਯੋਜਨਾ ਪੰਜਾਬ ਦੇ 15 ਸ਼ਹਿਰਾਂ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨ ਤਾਰਨ ਅਤੇ ਮਲੇਰਕੋਟਲਾ ਵਿੱਚ 5 ਅਕਤੂਬਰ, 2023 ਤੋਂ ਲਾਗੂ ਕੀਤੀ ਜਾਵੇਗੀ। ਇਹ ਸਾਰੇ ਪੜਾਅ ਸੰਯੁਕਤ ਰੂਪ ਵਿੱਚ ਪੰਜਾਬ ਰਾਜ ਦੇ ਸਾਰੇ ਪ੍ਰਮੁੱਖ ਸ਼ਹਿਰਾਂ/ ਮੁੱਖ ਜ਼ਿਲ੍ਹਾ ਦਫ਼ਤਰਾਂ ਨੂੰ ਕਵਰ ਕਰਨਗੇ।


        ਉਨ੍ਹਾਂ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਦੇ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰਾ ਚੁਣੇ ਗਏ ਥਾਵਾਂ ਤੇ ਜਿਵੇਂ ਕਿ ਪਾਰਕ/ ਜਨਤਕ ਥਾਂ ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਵੇਗੀ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਕਰਨ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਘਰ ਭੇਜੇਗੀ। ਜੇਕਰ ਲੋਕ ਚਾਹੁਣ ਤਾਂ ਉਹ ਖੁਦ/ਇੱਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਣਗੇ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫ੍ਰੀ ਨੰਬਰ 7669400500 ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ਤੇ ਲੌਗਿਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਤੋਂ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ  ਹੈਲਪ ਲਾਈਨ ਨੰਬਰ 1100 ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in ਤੇ ਈਮੇਲ ਭੇਜ ਸਕਦੇ ਹਨ।

 ਤੀਸਰੇ ਪੜਾਅ ਵਿੱਚ ਸੀ.ਐਮ. ਦੀ ਯੋਗਸ਼ਾਲਾ ਨਵਾਂਸ਼ਹਿਰ ਸਮੇਤ 15 ਸ਼ਹਿਰਾਂ ਵਿੱਚ ਕੀਤੀ ਜਾਵੇਗੀ ਲਾਗੂ: ਡਿਪਟੀ ਕਮਿਸ਼ਨਰ
  • Title : ਤੀਸਰੇ ਪੜਾਅ ਵਿੱਚ ਸੀ.ਐਮ. ਦੀ ਯੋਗਸ਼ਾਲਾ ਨਵਾਂਸ਼ਹਿਰ ਸਮੇਤ 15 ਸ਼ਹਿਰਾਂ ਵਿੱਚ ਕੀਤੀ ਜਾਵੇਗੀ ਲਾਗੂ: ਡਿਪਟੀ ਕਮਿਸ਼ਨਰ
  • Posted by :
  • Date : अक्टूबर 06, 2023
  • Labels :
  • Blogger Comments
  • Facebook Comments

0 comments:

एक टिप्पणी भेजें

Top