ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ ਮਿਲਣ ਤੇ ਦੋਸ਼ੀ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਤੱਕ ਜ਼ਾਲਮ ਸਰਕਾਰਾਂ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਐਲਾਨ:-
ਹੁਸ਼ਿਆਰਪੁਰ=ਦਲਜੀਤ ਅਜਨੋਹਾ
ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦੇ ਦਿਨ 3 ਅਕਤੂਬਰ 2021 ਨੂੰ ਸ਼ਹੀਦ ਹੋਏ 4 ਕਿਸਾਨਾਂ ਤੇ ਇੱਕ ਪੱਤਰਕਾਰ ਭਰਾ ਦੀ ਮੌਤ ਨੂੰ ਸਮਰਪਿਤ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਅੱਜ ਇਲਾਕਾ ਮਾਹਿਲਪੁਰ ਚੱਬੇਵਾਲ ਦੇ ਸੰਯੁਕਤ ਕਿਸਾਨ ਮੋਰਚੇ ਦੇ ਸਮੱਰਥਕਾਂ ਰੋਸ ਮੁਜਾਹਰਾ ਕੀਤਾ ਗਿਆ।ਜਿਸ ਵਿੱਚ ਸਮੁੱਚੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਤੇ ਇਨਸਾਫ਼ ਪਸੰਦ ਲੋਕਾਂ ਨੇ ਸ਼ਮੂਲੀਅਤ ਕੀਤੀ।ਜ਼ਾਲਮ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਕੇਂਦਰੀ ਮੰਤਰੀ ਨੂੰ ਬਰਖਾਸਤ ਕਰਨ ਤੇ ਉਸ ਦੇ ਦੋਸ਼ੀ ਪੁੱਤਰ ਦੀ ਜ਼ਮਾਨਤ ਰੱਦ ਕਰਕੇ ਜਲਦ ਤੋਂ ਜਲਦ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਾਲੇ ਚੋਲੇ ਪਹਿਨ ਕੇ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਮੁਜ਼ਾਹਰੇ ਵਿੱਚ ਹਿੱਸਾ ਲਿਆ।ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨ ਦੀਆਂ ਮੰਨੀਆਂ ਮੰਗਾਂ ਜਲਦ ਤੋਂ ਜਲਦ ਲਾਗੂ ਕਰਨ ਲਈ ਵੀ ਅਪੀਲ ਕੀਤੀ।ਅੱਜ ਦੇ ਰੋਸ ਮੁਜ਼ਾਹਰੇ ਵਿੱਚ ਤਲਵਿੰਦਰ ਸਿੰਘ ਹੀਰ ਨੰਗਲ ਖਿਲਾੜੀਆਂ,ਪਰਮਿੰਦਰ ਸਿੰਘ ਪਿੰਦਾ,ਜੁਝਾਰ ਸਿੰਘ,ਯੋਧਵੀਰ ਸਿੰਘ, ਗੁਰਮਿੰਦਰ ਕੈਂਡੋਵਾਲ,ਸੱਤਾ ਹਵੇਲੀ,ਖੁਸ਼ਵੰਤ ਸਿੰਘ, ਜਸਵੀਰ ਸ਼ੀਰਾ,ਜਸਵੀਰ ਸਿੰਘ, ਹਰਨੇਕ ਸਿੰਘ,ਸਤਨਾਮ ਸਿੰਘ,ਸੰਦੀਪ ਸਿੰਘ,ਮਨੀ ਬਿਹਾਲਾ ਸਮੇਤ ਵੱਡੀ ਗਿਣਤੀ ਵਿੱਚ ਸਮੱਰਥਕ ਪਹੁੰਚੇ ਹੋਏ ਸਨ।
0 comments:
एक टिप्पणी भेजें