Contact for Advertising

Contact for Advertising

Latest News

रविवार, 21 अप्रैल 2024

ਸ. ਕੁਲਵੰਤ ਸਿੰਘ ਕਲਕੱਤਾ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

 ਸ. ਕੁਲਵੰਤ ਸਿੰਘ ਕਲਕੱਤਾ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਸੰਗਰੂਰ, 20 ਅਪ੍ਰੈਲ (ਡ ਰਾਕੇਸ਼ ਪੁੰਜ): ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਇਲਾਕੇ ਵਿੱਚ ਲੰਬੇ ਸਮੇਂ ਤੋਂ ਪੰਥਕ ਸੇਵਾਵਾਂ ਕਰਦੇ ਆ ਰਹੇ ਸ. ਕੁਲਵੰਤ ਸਿੰਘ ਕਲਕੱਤਾ ਨੂੰ  ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜ਼ਿਲ੍ਹਾ ਜਥੇਬੰਦੀ ਸੰਗਰੂਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਕੁਲਵੰਤ ਸਿੰਘ ਕਲਕੱਤਾ ਦਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਸ. ਮਾਨ ਨੇ ਦੱਸਿਆ ਸ. ਕੁਲਵੰਤ ਸਿੰਘ ਪੰਥਕ ਸੋਚ ਦੇ ਆਗੂ ਹਨ, ਜਿਨ੍ਹਾਂ ਨੂੰ  ਉਨ੍ਹਾਂ ਦੀ ਲੋਕ ਪੱਖੀ ਸੋਚ ਤੇ ਲੋਕ ਸੇਵਾ ਭਾਵਨਾ ਦੇ ਮੱਦੇਨਜਰ ਪਾਰਟੀ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ | ਇਸ ਲਈ ਆਸ ਕਰਦੇ ਹਾਂ ਕਿ ਸ. ਕੁਲਵੰਤ ਸਿੰਘ ਕਲਕੱਤਾ ਪਾਰਟੀ ਦੇ ਸਿਧਾਂਤਾ ਅਨੁਸਾਰ ਪੰਥ ਦੀ ਚੜ੍ਹਦੀ ਕਲਾਂ, ਧਰਮ ਦੇ ਪ੍ਰਚਾਰ ਪ੍ਰਸਾਰ ਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੇਵਾ ਕਰਦੇ ਰਹਿਣਗੇ |
ਨਵ ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਸ. ਕੁਲਵੰਤ ਸਿੰਘ ਕਲਕੱਤਾ ਨੇ ਦੱਸਿਆ ਕਿ ਉਨ੍ਹਾਂ ਨੇ ਸ. ਸਿਮਰਨਜੀਤ ਸਿੰਘ ਮਾਨ ਦੀ ਲੋਕ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨਾਲ ਜੁੜ ਕੇ ਲੋਕ ਸੇਵਾ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਲਈ ਪਾਰਟੀ ਪ੍ਰਧਾਨ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦੁਆਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾਂ ਨੂੰ  ਸਮਰਪਿਤ ਹੋ ਕੇ ਹਮੇਸ਼ਾ ਲੋਕ ਸੇਵਾ ਵਿੱਚ ਹਾਜਰ ਰਹਿਣਗੇ |
ਇਸ ਮੌਕੇ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਨਵਨੀਤ ਗੋਪੀ ਲੁਧਿਆਣਾ, ਜਥੇਦਾਰ ਨਰਿੰਦਰ ਸਿੰਘ ਕਾਲਾਬੂਲਾ, ਬੀਬੀ ਰਾਜਿੰਦਰ ਕੌਰ ਜੈਤੋ, ਸਾਧੂ ਸਿੰਘ ਪੇਧਨੀ, ਸ਼ਹਿਰੀ ਪ੍ਰਧਾਨ ਸੁਖਵਿੰਦਰ ਸਿੰਘ ਸਮੇਤ ਹੋਰ ਆਗੂ ਵੀ ਹਾਜਰ ਸਨ |
ਸ. ਕੁਲਵੰਤ ਸਿੰਘ ਕਲਕੱਤਾ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
  • Title : ਸ. ਕੁਲਵੰਤ ਸਿੰਘ ਕਲਕੱਤਾ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
  • Posted by :
  • Date : अप्रैल 21, 2024
  • Labels :
  • Blogger Comments
  • Facebook Comments

0 comments:

एक टिप्पणी भेजें

Top