*ਡੇਅਰੀ ਵਿਭਾਗ ਪਟਿਆਲਾ ਵੱਲੋਂ ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਪਟਿਆਲਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਦਾ ਆਯੋਜਨ*
ਕਮਲੇਸ਼ ਗੋਇਲ ਖਨੌਰੀ
ਪਟਿਆਲਾ 11 ਫਰਵਰੀ - ਸਕੂਲ ਆਫ਼ ਐਮੀਨੈੰਸ ਫੀਲਖਾਨਾ , ਪਟਿਆਲਾ ਵਿਖੇ ਡੇਅਰੀ ਵਿਭਾਗ ਪਟਿਆਲਾ ਵੱਲੋਂ ਦੁੱਧ ਖ਼ਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਸੈਮੀਨਾਰ ਵਿੱਚ ਬੱਚਿਆਂ ਨੂੰ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ , ਮਨੁੱਖੀ ਸਿਹਤ ਲਈ ਲਾਭ , ਦੁੱਧ ਵਿੱਚ ਹੋਣ ਵਾਲੀਆਂ ਮਿਲਾਵਟਾਂ ਅਤੇ ਦੁੱਧ ਦੇ ਮਿਆਰਾਂ ਬਾਰੇ ਵਿਭਾਗ ਦੇ ਮਾਹਿਰ ਸ੍ਰੀ ਯਸ਼ਪਾਲ ਡੇਅਰੀ ਵਿਕਾਸ ਇੰਸਪੈਕਟਰ ਅਤੇ ਸੀਨੀਅਰ ਇੰਸਪੈਕਟਰ ਲਖਮੀਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਬੱਚਿਆਂ ਵਲੋਂ ਲਿਆਂਦੇ ਗਏ ਦੁੱਧ ਦੇ ਸੈਂਪਲ ਟੈਸਟ ਕੀਤੇ ਗਏ । ਕੋਈ ਵੀ ਸੈਂਪਲ ਵਿੱਚ ਹਾਨੀਕਾਰਕ ਤੱਤ ਦੀ ਪੁਸ਼ਟੀ ਨਹੀਂ ਹੋਈ। ਇਸ ਮੌਕੇ ਤੇ ਐਨ.ਐਸ.ਐਸ ਇੰਚਾਰਜ਼ ਲੈਕਚਰਾਰ ਮਨੋਜ ਥਾਪਰ ਨੇ ਸਭ ਦਾ ਧੰਨਵਾਦ ਕੀਤਾ।ਕੈਂਪ ਦੇ ਅੰਤ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਡੇਅਰੀ ਵਿਭਾਗ ਪਟਿਆਲਾ ਦੀ ਟੀਮ ਵਲੋਂ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨ ਚਿੰਨ ਦਿੱਤਾ ਗਿਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਅਕਸ਼ੈ ਕੁਮਾਰ ਸਕੂਲ ਮੀਡੀਆ ਕੌਆਰਡੀਨੇਟਰ ਨੇ ਬਾਖੂਬੀ ਨਿਭਾਈ। ਇਸ ਮੌਕੇ ਤੇ ਮੈਡਮ ਸੁਰਿੰਦਰ ਕੌਰ,ਕੰਵਰਜੀਤ ਧਾਲੀਵਾਲ,ਚਰਨਜੀਤ ਸਿੰਘ ਆਦਿ ਸਟਾਫ਼ ਮੈੰਬਰਾਨ ਮੌਜੂਦ ਸਨ।
0 comments:
एक टिप्पणी भेजें