ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪਿੰਡ ਕਾਲੇਕੇ ਮੇਲੇ ਤੇ ਲਾਇਆ ਗਿਆ ਜਾਗਰੂਕਤਾ ਕੈਂਪ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 21 ਮਾਰਚ :-- ਜ਼ਿਲ੍ਹਾ ਸਿੱਖਿਆ ਵਿਭਾਗ ਬਰਨਾਲਾ ਵੱਲੋਂ ਜਿਲਾ ਉਪ ਸਿੱਖਿਆ ਅਫਸਰ ਜ਼ਿਲ੍ਹਾ ਸਕੈਂਡਰੀ ਸਿੱਖਿਆ ਅਫਸਰ ਸ. ਬਲਜਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਜ਼ਿਲ੍ਹਾ ਪ੍ਰਾਇਮਰੀ ਅਤੇ ਐਲੀਮੈਂਟਰੀ ਸਿੱਖਿਆ ਅਫਸਰ ਮੈਡਮ ਇੰਦੂ ਸਿਮਕ ਦੀ ਰਹਿਨੁਮਾਈ ਹੇਠ ਪਿੰਡ ਕਾਲੇਕੇ ਵਿਖੇ ਚੱਲ ਰਹੇ ਤਿੰਨ ਦਿਨਾਂ ਮੇਲੇ ਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚੇ ਦਾਖਲ ਕਰਵਾਉਣ ਲਈ ਜਾਗਰੂਕਤਾ ਕੈਂਪ ਲਾਇਆ ਗਿਆ। ਜਿਲਾ ਉਪ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ ਨੇ ਵੀ ਇਸ ਜਾਗਰੂਕਤਾ ਕੈਂਪ ਵਿੱਚ ਪਹੁੰਚ ਕੇ ਬੱਚਿਆਂ ਦੇ ਵਧੀਆ ਭਵਿੱਖ ਲਈ ਲੋਕਾਂ ਨੂੰ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਦੀ ਅਪੀਲ ਕੀਤੀ।ਇਸ ਮੌਕੇ ਤੇ ਸਿੰਦਰਪਾਲ ਸਿੰਘ, ਮਹਿੰਦਰ ਪਾਲ ਸਿੰਘ, ਮਨਪ੍ਰੀਤ ਸਿੰਘ, ਮਨਮੋਹਨ ਸਿੰਘ ,ਦਰਸ਼ਨ ਸਿੰਘ ,ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਮੱਖਣ ਸਿੰਘ ਆਦਿ ਅਧਿਆਪਕਾਂ ਨੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਆ ਰਹੇ ਵਧੀਆ ਰਿਜ਼ਲਟਾਂ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ, ਅਤੇ ਵਧੀਆ ਪੜ੍ਹਾਈ ਲਈ ਬੱਚੇ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ।
0 comments:
एक टिप्पणी भेजें