ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਮੈਰੀਟੋਰੀਅਸ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ।ਸਕੂਲ ਦਾ ਸਮੁੱਚਾ ਨਤੀਜਾ ਰਿਹਾ 100% ਰਿਹਾ।
ਕਮਲੇਸ਼ ਗੋਇਲ ਖਨੌਰੀ
ਪਟਿਆਲਾ 15 ਮਈ - ਸਾਇੰਸ ਸਟਰੀਮ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ 489/500 ਅੰਕ ਲੈ ਕੇ ਜ਼ਿਲ੍ਹੇ ਵਿੱਚ ਤੀਜਾ ਅਤੇ ਸੂਬੇ ਵਿੱਚ ਗਿਆਰਵਾਂ ਸਥਾਨ ਹਾਸਲ ਕਰਦੇ ਹੋਏ ਮੈਰਿਟ ਲਿਸਟ ਵਿਚ ਆਪਣੀ ਜਗ੍ਹਾ ਬਣਾਈ। ਮਨਪ੍ਰੀਤ ਕੌਰ 485/500 ਅੰਕ ਲੈ ਕੇ ਦੂਜੇ ਸਥਾਨ ਅਤੇ ਅਮ੍ਰਿਤ ਕੌਰ ਨੇ 484/500 ਨੰਬਰ ਲੈ ਕੇ ਸਕੂਲ ਵਿੱਚ ਤੀਸਰਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ 22 ਵਿਦਿਆਰਥੀਆਂ ਨੇ 95% ਤੋਂ ਉੱਪਰ ਅੰਕ ਹਾਸਲ ਕੀਤੇ। 67 ਵਿਦਿਆਰਥੀਆਂ ਨੇ ਫਿਜਿਕਸ, ਕਮਿਸਟਰੀ,ਬਾਇਓਲੋਜੀ, ਮੈਥ, ਬਿਜ਼ਨਸ ਸਟਡੀ , ਪੰਜਾਬੀ ਅਤੇ ਕੰਪਿਊਟਰ ਵਿਸ਼ਿਆਂ ਵਿੱਚ ਸ਼ਾਨਦਾਰ 100 ਅੰਕ ਹਾਸਲ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਦੀਪਮਾਲਾ ਜੀ ਨੇ ਬੱਚਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਉਹਨਾਂ ਨੇ ਵਧੀਆ ਨਤੀਜੇ ਲਈ ਬੱਚਿਆਂ ਦੀ ਸਖ਼ਤ ਮਿਹਨਤ, ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਵਿੱਚ ਸਨਮਾਨਿਤ ਕੀਤਾ ਗਿਆ।
0 comments:
एक टिप्पणी भेजें