ਬਲਾਕ ਧਨੌਲਾ ਵਿਖੇ “ਵਿਸ਼ਵ ਹਾਈਪਰਟੈਂਸ਼ਨ ਦਿਵਸ” ਮਨਾਇਆ ਗਿਆ 
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 16 ਮਈ :--ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਵਲ ਸਰਜਨ ਡਾ.ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਦੀਆਂ ਬਲਾਕ ਧਨੌਲਾ ਅਧੀਨ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ ਐਸਐਮਓ ਧਨੋਲਾ ਡਾ. ਸਤਵੰਤ ਸਿੰਘ ਔਜਲਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਧਨੌਲਾ ਵਿਖੇ ਵਿਸਵ ਹਾਈਪਰਟੈਂਸ਼ਨ ਡੇ ਮਨਾਇਆ ਗਿਆ
ਬਲਾਕ ਐਜੂਕੇਟਰ ਬਲਰਾਜ ਸਿੰਘ ਕਾਲੇਕੇ ਨੇ ਦੱਸਿਆ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ,ਗੁਰਦੇ ਦੀ ਬਿਮਾਰੀ,ਦਿਮਾਗੀ ਕਮਜੋਰੀ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਕਈ ਵਾਰ ਇਸ ਦਾ ਕੋਈ ਵੀ ਲੱਛਣ ਨਹੀਂ ਹੁੰਦਾ।ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹੀ ਇਸ ਬੀਮਾਰੀ ਬਾਰੇ ਪਤਾ ਲੱਗਦਾ ਹੈ। 17 ਮਈ ਤੋਂ ਲਗਾਤਰ ਮਹੀਨਾ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੁੰਦੀ।ਖੁਰਾਕ ਵਿੱਚ ਲੂਣ, ਚੀਨੀ, ਘਿਓ,ਤੇਲ ਦੀ ਵਰਤੋਂ ਘਟਾ ਕੇ ਤੰਬਾਕੂ ਪਦਾਰਥਾਂ ਅਤੇ ਹੋਰ ਨਸਿਆਂ ਦੇ ਸੇਵਨ ਤੋਂ ਪ੍ਰਹੇਜ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਸਰੀਰਕ ਗਤੀਵਿਧੀ ਕਰਨਾ, ਰੋਜਾਨਾ ਸੈਰ,ਮੌਸਮ ਅਨੁਸਾਰ ਫਲ ਸਬਜੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ ।ਨਿਯਮਤ ਤੌਰ ਤੇ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਾਉਣਾ ਚਾਹੀਦਾ ਹੈ ਇਸ ਸਮੇਂ ਕੁਲਦੀਪ ਸਿੰਘ ਲਖਵਿੰਦਰ ਸਿੰਘ, ਮਨਦੀਪ ਕੌਰ ਅਤੇ ਸਕੂਲ ਇੰਚਾਰਜ ਮੈਡਮ ਉਰਵਸੀ ਗੁਪਤਾ ਹਾਜ਼ਰ ਸਨ।

 
 
 
 संदेश
संदेश
 
 
 
 
 
 
 
 
0 comments:
एक टिप्पणी भेजें