ਬੱਸ ਸਟੈਂਡ ਧਨੋਲਾ ਵਿੱਚ ਇੰਟਰਲਾਕ ਇੱਟਾਂ ਲਾਉਣ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਕੀਤਾ ਉਦਘਾਟਨ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ ,16 ਮਈ :-ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਨੌਲਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਭੇਜੀ ਕਰੋੜਾਂ ਰੁਪਏ ਦੀ ਰਾਸ਼ੀ ਵਿੱਚੋਂ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਨੌਲਾ ਬੱਸ ਸਟੈਂਡ ਵਿੱਚ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵੱਲੋਂ ਦੀ ਕਰੀਬ 30 ਲੱਖ ਦੀ ਲਾਗਤ ਨਾਲ ਇੰਟਲਲਾਕ ਟਾਇਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਸ੍ਰੀਮਤੀ ਸੋਢੀ ਨੇ ਕਿਹਾ ਕਿ ਬੱਸ ਸਟੈਂਡ ਧਨੌਲਾ ਦੀ ਖਸਤਾ ਹਾਲਤ ਦੇ ਮੱਦੇ ਨਜ਼ਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ 30 ਲੱਖ ਰੁਪਏ ਦੀ ਰਾਸ਼ੀ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਉਣਾ ਬੜਾ ਹੀ ਸਰਾਹੁਣ ਯੋਗ ਉਪਰਾਲਾ ਹੈ। ਇਸ ਮੌਕੇ ਪ੍ਰਧਾਨ ਰਣਜੀਤ ਕੌਰ ਸੋਢੀ ਨੇ ਕਿਹਾ ਕਿ ਸਮੁੱਚੇ ਸ਼ਹਿਰ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਉਹਨਾਂ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇੱਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਹੋ ਰਹੇ ਵਿਕਾਸ ਕਾਰਜਾਂ ਸਬੰਧੀ ਕੋਈ ਵੀ ਅਣਗਹਿਲੀ ਜਾਂ ਘਟੀਆ ਮਟੀਰੀਅਲ ਦੀ ਵਰਤੋਂ ਤੁਹਾਡੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਸਾਨੂੰ ਸੂਚਿਤ ਕੀਤਾ ਜਾਵੇ ਅਸੀਂ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਸਹੀ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਬਚਨ ਵੱਧ ਹਾਂ। ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਠੇਕੇਦਾਰ ਦੀ ਘਟੀਆ ਕਾਰਜਕਾਰੀ ਦੀ ਸ਼ਿਕਾਇਤ ਆਉਣ ਲੱਗਦੀ ਹੈ ਤਾਂ ਉਹ ਸਾਨੂੰ ਬਿਨਾਂ ਝਿਜਕ ਦੱਸ ਸਕਦਾ ਹੈ ਕਿਉਂਕਿ ਅਸੀਂ ਸਾਰਾ ਕੰਮ ਇਮਾਨਦਾਰੀ ਨਾਲ ਕਰਵਾ ਰਹੇ ਹਾਂ। ਘਟੀਆ ਸਮੱਗਰੀ ਲਾਉਣ ਵਾਲੇ ਸੰਬੰਧਤ ਠੇਕੇਦਾਰ ਨੂੰ ਬਲੈਕ ਲਿਸਟ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਰਣਜੀਤ ਕੌਰ ਸੋਢੀ, ਸਾਹਿਬ ਸਿੰਘ ਸੋਢੀ, ਕੌਂਸਲਰ ਭਗਵਾਨ ਦਾਸ ਭਾਨਾ, ਮੇਵਾ ਸਿੰਘ ਢਿੱਲੋਂ, ਕੇਵਲ ਸਿੰਘ ,ਰਜਿੰਦਰਪਾਲ ਰਾਜੀ, ਬੂਟਾ ਸਿੰਘ, ਕੇਵਲ ਸ਼ਾਹੀ ਗੁਰਲਾਲ ਧਨੌਲਾ, ਬਿਕਰਮ ਸਿੰਘ, ਮਾਰਕਿਟ ਕਮੇਟੀ ਚੇਅਰਮੈਨ ਗੁਰਜੋਤ ਸਿੰਘ ਭੱਠਲ,ਸਰਾਜ ਘਨੌਰ ਆਦਿ ਮੌਜੂਦ ਸਨ।
0 comments:
एक टिप्पणी भेजें