ਧਨੌਲਾ ਮੰਡੀ ਦਾ ਨਾਮ ਉੱਚਾ ਕਰਨ ਵਾਲੀ ਹਰਸੀਰਤ ਕੌਰ ਨੂੰ ਗੁਰਦੁਆਰਾ ਰਾਮਸਰ ਸਾਹਿਬ ਕਮੇਟੀ ਧਨੌਲਾ ਨੇ ਕੀਤਾ ਸਨਮਾਨਿਤ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 16 ਮਈ :--- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੀਤੇ ਦਿਨੀਂ ਬਾਰਵੀਂ ਜਮਾਤ ਦੇ ਆਏ ਨਤੀਜਿਆਂ ਵਿਚੋਂ ਧਨੌਲਾ ਦੀ ਹਰਸੀਰਤ ਕੌਰ ਨੇ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਆਉਣ ਦੀ ਖੁਸ਼ੀ ਵਿੱਚ ਗੁਰੂਦੁਆਰਾ ਰਾਮਸਰ ਪ੍ਰਬੰਧਕ ਕਮੇਟੀ ਵਲੋਂ ਸਿਰਪਾਓ ਦੇ ਕੇ ਨਗਦ ਰਾਸ਼ੀ ਨਾਲ ਸਨਮਾਨ ਕੀਤਾ। ਇਸ ਮੌਕੇ ਗੁਰੂਦੁਆਰਾ ਗੁਰੂਸਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਰਾਜ ਸਿੰਘ ਪੰਧੇਰ, ਜਨਰਲ ਸਕੱਤਰ ਇੰਦਰਜੀਤ ਸਿੰਘ ਦੁੱਗਲ ਨੇ ਕਿਹਾ ਕਿ ਹਰਸੀਰ ਕੌਰ ਪੁੱਤਰੀ ਸਿਮਰਦੀਪ ਸਿੰਘ ਦੀਪੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਲਾਨੇ ਨਤੀਜਿਆਂ ਵਿੱਚ 500 ਵਿੱਚੋਂ 500 ਅੰਕ ਲੈ ਕੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਹੈ ਜਿਸ ਨਾਲ ਮਾਪਿਆਂ ਸਮੇਤ ਪੂਰੇ ਨਗਰ ਦਾ ਨਾਮ ਰੋਸ਼ਨ ਕੀਤਾ ਹੈ ਜਿਸ ਵਿੱਚ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਪਾਓ ਦੇ ਕੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਹਰਸੀਰਤ ਕੌਰ ਨੇ ਪੜ੍ਹਾਈ ਵਿੱਚ ਹੀ ਨਾਮਣਾ ਨਹੀਂ ਖੱਟਿਆ ਉਸ ਨੇ ਖੇਡਾਂ ਵਿੱਚ ਵੀ ਗੋਲਡ ਮੈਡਲ, ਸਿਲਵਰ ਮੈਡਲ ਪ੍ਰਾਪਤ ਕੀਤੇ ਹਨ ਜੋ ਕਿ ਨਗਰ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਨਗਰ ਦੇ ਜਿਹੜੇ ਵੀ ਬੱਚੇ ਪੜ੍ਹਾਈ ਜਾਂ ਖੇਡਾਂ ਵਿੱਚ ਇਸ ਤਰਾਂ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ ਓਹਨਾ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਦ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਹਰਸੀਰਤ ਦੇ ਪਿਤਾ ਸਿਮਰਦੀਪ ਸਿੰਘ ਨੇ ਕਿਹਾ ਕਿ ਮੇਰੀ ਬੇਟੀ ਵੱਲੋਂ ਜੋ 500 ਵਿੱਚੋਂ 500 ਅੰਕ ਲੈ ਕੇ ਸਾਡਾ ਅਤੇ ਨਗਰ ਦਾ ਨਾਮ ਰੋਸ਼ਨ ਕੀਤਾ ਹੈ ਉਹਨਾਂ ਹਰਸੀਰਤ ਨੂੰ ਸਾਰਿਆਂ ਵੱਲੋਂ ਦਿੱਤੇ ਮਾਨ ਸਨਮਾਨ ਦਾ ਧੰਨਵਾਦ ਕਰਦਿਆਂ ਕਿ ਅੱਜ ਗੁਰੂਘਰ ਵਿੱਚੋਂ ਸਮੂਹ ਸੰਗਤਾਂ ਦੀ ਹਾਜ਼ਰੀ ਵਿੱਚ ਮਿਲਿਆ ਮਾਨ ਸਨਮਾਨ ਸਰਬਉਚ ਹੈ। ਜਿਸ ਅੱਗੇ ਸਾਡਾ ਸੀਸ ਝੁਕਦਾ ਹੈ ਹਰਸੀਰਤ ਕੌਰ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਸਨਮਾਨ ਦੀ ਉਹ ਹਮੇਸ਼ਾ ਰਿਣੀ ਰਹੇਗੀ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਪੜ੍ਹਾਈ ਵਿੱਚ ਮੱਲਾਂ ਮਾਰਦੀ ਰਹੇਗੀ ਅਤੇ ਆਪਣੇ ਮਾਪਿਆਂ ਸਮੇਤ ਨਗਰ ਦਾ ਨਾਮ ਰੌਸ਼ਨ ਕਰਦੀ ਰਹਾਂਗੀ। ਉਹਨਾਂ ਕਿਹਾ ਕਿ ਉਹ ਡਾਕਟਰ ਬਣ ਕੇ ਸੇਵਾ ਕਰਨਾ ਚਾਹੁੰਦੀ ਹੈ।ਇਸ ਮੌਕੇ ਪ੍ਰਧਾਨ ਸੁਖਰਾਜ ਸਿੰਘ ਪੰਧੇਰ, ਸੀਨੀਅਰ ਮੀਤ ਪ੍ਰਧਾਨ ਹਰਦੇਵ ਸਿੰਘ ਸਕੱਤਰ ਇੰਦਰਜੀਤ ਸਿੰਘ, ਮੀਤ ਪ੍ਰਧਾਨ ਜਗਮੇਲ ਸਿੰਘ, ਜਤਿੰਦਰ ਸਿੰਘ ਜੋਗਾ, ਅਮਰਜੀਤ ਸਿੰਘ, ਪੂਰਨ ਸਿੰਘ, ਸਰਦਾਰਾ ਸਿੰਘ, ਹਰਿੰਦਰਜੀਤ ਸਿੰਘ ਢੀਂਡਸਾ, ਗੁਰਨਾਮ ਸਿੰਘ, ਗ੍ਰੰਥੀ ਰਾਜਵਿੰਦਰ ਸਿੰਘ, ਬਲਵਿੰਦਰ ਸਿੰਘ ਜੱਸੜਵਾਲੀਆਂ, ਡਿੰਪੀ ਕੰਗ, ਹੰਸਾ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
0 comments:
एक टिप्पणी भेजें