Contact for Advertising

Contact for Advertising

Latest News

बुधवार, 28 मई 2025

ਸਾਬਕਾ ਸਰਪੰਚ ਦੀ ਕੁੱਟਮਾਰ ਕਰਨ ਵਾਲਿਆਂ ਤੇ ਕਾਰਵਾਈ ਨਾ ਹੋਈ ਤਾਂ ਕਰਾਂਗੇ ਵੱਡਾ ਸੰਘਰਸ਼ : ਸ਼੍ਰੀ ਦਰਸ਼ਨ ਕਾਂਗੜਾ

 ਸਾਬਕਾ ਸਰਪੰਚ ਦੀ ਕੁੱਟਮਾਰ ਕਰਨ ਵਾਲਿਆਂ ਤੇ ਕਾਰਵਾਈ ਨਾ ਹੋਈ ਤਾਂ ਕਰਾਂਗੇ ਵੱਡਾ ਸੰਘਰਸ਼ : ਸ਼੍ਰੀ ਦਰਸ਼ਨ ਕਾਂਗੜਾ 



ਸੰਜੀਵ ਗਰਗ ਕਾਲੀ 


ਸੰਗਰੂਰ  /ਧਨੌਲਾ ਮੰਡੀ ,, 28 ਮਈ ::---ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਭੜ੍ਹੋ ਦੇ ਸਾਬਕਾ ਸਰਪੰਚ ਵਿਕਰਮਜੀਤ ਸਿੰਘ ਵਿੱਕੀ ਦੀ ਕੁੱਝ ਲੋਕਾਂ ਵੱਲੋਂ ਪਿਛਲੇ ਦਿਨੀਂ ਕਥਿਤ ਤੌਰ ਤੇ ਕੀਤੀ ਕੁੱਟਮਾਰ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਜਿਸ ਸਬੰਧੀ ਅੱਜ ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੀ ਟੀਮ ਵੱਲੋਂ ਸਥਾਨਕ ਸਿਵਲ ਹਸਪਤਾਲ ਪਹੁੰਚ ਕੇ ਸਰਪੰਚ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਅਤੇ ਇੰਨਸਾਫ ਦਿਵਾਉਣ ਲਈ ਡਟਵਾਂ ਸਾਥ ਦੇਣ ਦਾ ਭਰੋਸਾ ਦਵਾਇਆ ਇਸ ਮੌਕੇ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੂੰ ਸਾਬਕਾ ਸਰਪੰਚ ਨੇ ਦੱਸਿਆ ਕਿ ਪਹਿਲਾਂ ਉਹ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੇ ਮਾਤਾ ਜੀ ਪਿੰਡ ਦੇ ਸਰਪੰਚ ਵੱਜੋਂ ਸੇਵਾ ਨਿਭਾ ਰਹੇ ਹਨ ਜ਼ੋ ਕੁੱਝ ਧਨਾੜ ਲੋਕਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਉਨ੍ਹਾਂ ਕਿਹਾ ਕਿ ਉਹ ਅਨੂਸੂਚਿਤ ਜਾਤੀ ਨਾਲ ਸਬੰਧ ਰੱਖਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਕੁੱਝ ਪਿੰਡ ਦੇ ਧਨਾੜ ਸੱਤਾਧਾਰੀ ਪਾਰਟੀ ਨਾਲ ਸਬੰਧਤ ਲੋਕਾਂ ਵੱਲੋਂ ਜਾਤੀ ਤੌਰ ਤੇ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਹੈ। ਅਤੇ ਜਾਤੀ ਸੂਚਕ ਸ਼ਬਦ ਬੋਲ ਕੇ ਉਨ੍ਹਾਂ ਨੂੰ ਸਮਾਜ ਅੰਦਰ ਨਿਵਾ ਦਿਖਾਉਣ ਦੀਆਂ ਹਰਕਤਾਂ ਕਰਦੇ ਆ ਰਹੇ ਹਨ ਉਨ੍ਹਾਂ ਵੱਲੋਂ ਹੀ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ।ਸ਼੍ਰੀ ਦਰਸ਼ਨ ਕਾਂਗੜਾ ਨੇ ਸਾਬਕਾ ਸਰਪੰਚ ਨੂੰ ਭਰੋਸਾ ਦਵਾਇਆ ਕਿ ਉਹ ਅਤੇ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਇੰਨਸਾਫ ਦਿਵਾਉਣ ਲਈ ਡਟਵਾਂ ਸਾਥ ਦੇਣਗੇ ਜੇਕਰ ਜ਼ਰੂਰਤ ਪਈ ਤਾਂ ਉਹ ਵੱਡੇ ਤੋਂ ਵੱਡਾ ਸੰਘਰਸ਼ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ ਕੌਮੀ ਪ੍ਰਧਾਨ ਨੇ ਕਿਹਾ ਕਿ ਹਮਲਾ ਕਰਨ ਵਾਲੇ ਉਨ੍ਹਾਂ ਲੋਕਾਂ ਉਪਰ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਲਈ ਉਹ ਜਲਦ ਹੀ ਜ਼ਿਲ੍ਹਾ ਪੁਲਿਸ ਮੁਖੀ ਨਾਲ ਵੀ ਮੁਲਾਕਾਤ ਕਰਨਗੇ ਇਸ ਮੌਕੇ ਉਨ੍ਹਾਂ ਨਾਲ ਮਿਸ਼ਨ ਦੇ ਕੌਮੀ ਜਨਰਲ ਸਕੱਤਰ ਜਗਸੀਰ ਸਿੰਘ ਖੈੜੀਚੰਦਵਾ, ਸੂਬਾ ਜਨਰਲ ਸਕੱਤਰ ਨਿਰਭੈ ਸਿੰਘ ਛੰਨਾ, ਮਨੋਜ ਕੁਮਾਰ, ਸਾਜਨ ਕਾਂਗੜਾ ਆਦਿ ਹਾਜ਼ਰ ਸਨ।

ਸਾਬਕਾ ਸਰਪੰਚ ਦੀ ਕੁੱਟਮਾਰ ਕਰਨ ਵਾਲਿਆਂ ਤੇ ਕਾਰਵਾਈ ਨਾ ਹੋਈ ਤਾਂ ਕਰਾਂਗੇ ਵੱਡਾ ਸੰਘਰਸ਼ : ਸ਼੍ਰੀ ਦਰਸ਼ਨ ਕਾਂਗੜਾ
  • Title : ਸਾਬਕਾ ਸਰਪੰਚ ਦੀ ਕੁੱਟਮਾਰ ਕਰਨ ਵਾਲਿਆਂ ਤੇ ਕਾਰਵਾਈ ਨਾ ਹੋਈ ਤਾਂ ਕਰਾਂਗੇ ਵੱਡਾ ਸੰਘਰਸ਼ : ਸ਼੍ਰੀ ਦਰਸ਼ਨ ਕਾਂਗੜਾ
  • Posted by :
  • Date : मई 28, 2025
  • Labels :
  • Blogger Comments
  • Facebook Comments

0 comments:

एक टिप्पणी भेजें

Top