Contact for Advertising

Contact for Advertising

Latest News

मंगलवार, 24 जून 2025

2027 ਵਿੱਚ ਜ਼ਿਲ੍ਹੇ ਦੀਆਂ 07 ਵਿਧਾਨ ਸਭਾ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ-ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ

 2027 ਵਿੱਚ ਜ਼ਿਲ੍ਹੇ ਦੀਆਂ 07 ਵਿਧਾਨ ਸਭਾ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ-ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ



ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਸਮੁੱਚੀ ਲੀਡਰਸ਼ਿਪ ਸਮੇਤ ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ , ਪਿੰਡ ਨਾਨਕਚੱਕ ਵਿਖੇ ਹੋਏ ਨਤਮਸਤਕ


ਨਾਨਕ ਚੱਕ/ਫਤਿਹਗੜ੍ਹ ਚੂੜੀਆਂ/ਬਟਾਲਾ, 24 ਜੂਨ ( ਰਮੇਸ਼ ਭਾਟੀਆ  ) 2027  ਵਿੱਚ ਜ਼ਿਲ੍ਹੇ ਦੀਆਂ 07 ਵਿਧਾਨ ਸਭਾ ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ ਤੇ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ , ਪਿੰਡ ਨਾਨਕਚੱਕ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੋ ਮਹੰਤ ਹਰੀ ਕੁੰਭ ਦਾਸ ਉਦਾਸੀਨ ਵਲੋਂ ਜੋਬਨ ਰੰਧਾਵਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਰਾਜੀਵ ਸ਼ਰਮਾ, ਲੋਕ ਸਭਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ, ਮੁਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਚੇਅਰਮੈਨ ਰਣਜੀਤ ਸਿੰਘ ਬਾਠ, ਦਲਜੀਤ ਸਿੰਘ ਲੱਕੀ, ਅਨਮੋਲ ਰੰਧਾਵਾ ਯੂਥ ਹਲਕਾ ਕੁਆਰਡੀਨੇਟਰ, ਲਖਵਿੰਦਰ ਸਿੰਘ ਸੰਘੇੜਾ, ਹਰਪਿੰਦਰਪਾਲ ਸਿੰਘ ਸੰਧੂ, ਜਗਦੀਸ਼ ਸਿੰਘ ਫਤਿਹਗੜ੍ਹ ਚੂੜੀਆਂ, ਗਗਨਦੀਪ ਸਿੰਘ ਕੋਟਲਾ ਬਾਮਾ ਅਤੇ ਜਸਪਾਲ ਸਿੰਘ ਰੰਧਾਵਾ ਆਦਿ ਮੋਜੂਦ ਸਨ।


ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਨਿਮਾਣੇ ਜਿਹੇ ਵਲੰਟੀਅਰ ਨੂੰ ਜ਼ਿਲ੍ਹੇ ਦੀ ਜ਼ਿੰਮੇਵਾਰੀ ਦਿੱਤੀ ਹੈ । ਉਨਾਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਨੂੰ ਪੂਰਾ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਗੁਰਦਾਸਪੁਰ ਜ਼ਿਲ੍ਹੇ ਦੇ 07 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੇ ਵਲੰਟੀਅਰ ਅਤੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਇਕ ਟੀਮ ਵਜੋਂ ਕੰਮ ਕਰਨਗੇ ਅਤੇ ਜ਼ਿਲੇ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ।


ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ  ਦਿੰਦਿਆਂ ਉੁਨਾਂ ਅੱਗੇ ਕਿਹਾ ਕਿ ਜ਼ਿਮਨੀ ਚੋਣ ਡੇਰਾ ਬਾਬਾ ਵਿੱਚ ਚੋਣ ਪ੍ਰਚਾਰ ਦੌਰਾਨ ਉਹ ਅਕਸਰ ਡੇਰਾ ਬਾਬਾ ਨਾਨਕ ਵੱਲ ਜਾਂਦਿਆਂ ਇਸ ਮਹਾਨ ਤੇ ਪਵਿੱਤਰ ਅਸਥਾਨ ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ, ਪਿੰਡ ਨਾਨਕ ਚੱਕ ਰਾਹੀਂ ਜਾਂਦੇ ਸਨ ਅਤੇ ਉਨਾਂ ਦੇ ਮਨ ਵਿੱਚ ਬਹੁਤ ਤਾਂਘ ਸੀ ਕਿ ਉਹ ਪਾਰਟੀ ਵਿੱਚ ਜ਼ਿੰਮੇਵਾਰੀ ਮਿਲਣ ’ਤੇ ਬਾਬਾ ਜੀ ਦੇ ਦਰਸ਼ਨ ਕਰਨ ਜਾਣਗੇ ਅਤੇ ਅੱਜ ਬਾਬਾ ਜੀ ਦੇ ਆਸ਼ੀਰਵਾਦ ਨਾਲ ਉਨਾਂ ਨੂੰ ਵੱਡਾ ਮਾਣ ਸਨਮਾਨ ਮਿਲਿਆ ਹੈ।


ਉਨਾਂ ਅੱਗੇ ਕਿਹਾ ਕਿ ਉਹ ਬੀਤੀ ਦੇਰ ਰਾਤ ਹੀ ਗੁਰਦਾਸਪੁਰ ਪਹੁੰਚੇ ਸਨ, ਕਿਉਂਕਿ ਪਾਰਟੀ ਵਲੋਂ ਲੁਧਿਆਣਾ ਜਿਮਨੀ ਚੋਣ ਵਿੱਚ ਉਨਾਂ ਦੀ ਇਲੈਕਸ਼ਨ ਕੁਆਰਡੀਨੇਸ਼ਨ ਇੰਚਾਰਜ ਵਜੋਂ ਡਿਊਟੀ ਲਗਾਈ ਸੀ। ਅੱਜ ਉਹ ਸਵੇਰੇ ਸਭ ਤੋਂ ਪਹਿਲਾਂ ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ, ਪਿੰਡ ਨਾਨਕ ਚੱਕ ਵਿਖੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਅਤੇ ਲੁਧਿਆਣਾ ਜ਼ਿਮਨੀ ਚੋਣ ਦੀ ਜਿੱਤ ਲਈ ਸਮੁੱਚੀ ਲੀਡਰਸ਼ਿਪ ਨਾਲ ਬਾਬਾ ਜੀ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ ਹਨ।


ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਅੱਗੇ ਕਿਹਾ ਕਿ ਜ਼ਿਲੇ ਅੰਦਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸਮੂਹ ਵਲੰਟੀਅਰ ਦੇ ਸਹਿਯੋਗ ਨਾਲ ਵੱਖ-ਵੱਖ ਪੱਧਰ ’ਤੇ ਅਘਲੇ ਦਿਨਾਂ ਵਿੱਚ ਮੀਟਿਗਾਂ ਕੀਤੀਆਂ ਜਾਣਗੀਆਂ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰ ਦਾ ਪਾਰਟੀ ਵਲੋਂ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਉਹ ਵੀ ਆਮ ਘਰ ਵਿਚੋਂ ਹਨ ਅਤੇ ਉਨਾਂ ਦਾ ਕੋਈ ਸਿਆਸੀ ਪਿਛੋਕੜ ਨਹੀਂ ਹੈ ਪਰ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਲਾਈਨ ਵਿੱਚ ਖੜੇ ਆਖੀਰਲੇ ਵਲੰਟੀਅਰ ਨੂੰ ਮਾਣ-ਸਤਿਕਾਰ ਦਿੰਦੀ ਹੈ।


-----------------------------

2027 ਵਿੱਚ ਜ਼ਿਲ੍ਹੇ ਦੀਆਂ 07 ਵਿਧਾਨ ਸਭਾ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ-ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ
  • Title : 2027 ਵਿੱਚ ਜ਼ਿਲ੍ਹੇ ਦੀਆਂ 07 ਵਿਧਾਨ ਸਭਾ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ-ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ
  • Posted by :
  • Date : जून 24, 2025
  • Labels :
  • Blogger Comments
  • Facebook Comments

0 comments:

एक टिप्पणी भेजें

Top