ਲੰਮੇ ਕੇਸ ਅਤੇ ਦਸਤਾਰ ਮੁਕਾਬਲੇ ਹੋਣਗੇ 30 ਜੂਨ ਦਿਨ ਸੋਮਵਾਰ ਨੂੰ ਧਨੌਲਾ ਵਿੱਚ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ , 29 ਜੂਨ :-- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ 19 84 ਤੋਂ ਅੱਜ ਤੱਕ ਦੇ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਲੰਮੇ ਕੇਸ ਅਤੇ ਦਸਤਾਰ ਮੁਕਾਬਲੇ 30 ਜੂਨ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਮੇਨ ਧਨੌਲਾ ਵਿੱਚ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਬੀ ਪੈਗਾਮ (ਇੱਕ ਇਲਾਹੀ ਸੁਨੇਹਾ) ਕਲੱਬ ਰਜਿ .ਦੇ ਪ੍ਰਧਾਨ ਜਗਦੀਪ ਸਿੰਘ ਰੱਬੀ ਧਨੌਲਾ ਨੇ ਦੱਸਿਆ ਕਿ ਇਹ ਮੁਕਾਬਲੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਵੇਰੇ 9 ਵਜੇ ਸ਼ੁਰੂ ਕਰਵਾਏ ਜਾਣਗੇ। ਰੱਬੀ ਧਨੌਲਾ ਨੇ ਦੱਸਿਆ ਕਿ ਜੇਤੂ ਆਉਣ ਵਾਲੇ ਬੱਚਿਆਂ ਨੂੰ ਨਗਦ ਇਨਾਮ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲਿਆਂ ਵਿੱਚ ਜੇਤੂ ਕਿਸੇ ਵੀ ਬੱਚੇ ਨੂੰ ਕਿਸੇ ਤਰ੍ਹਾਂ ਦਾ ਕੋਈ ਇਨਾਮ ਨਹੀਂ ਦਿੱਤਾ ਜਾਵੇਗਾ।
0 comments:
एक टिप्पणी भेजें