ਬੀਕੇਯੂ ਏਕਤਾ ਉਗਰਾਹਾਂ ਵੱਲੋਂ ਮਜ਼ਦੂਰ ਆਗੂ ਹਰਭਗਵਾਨ ਸਿੰਘ ਤੇ ਹੋਏ ਹਮਲੇ ਦੀ ਨਿਖੇਧੀ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ,28 ਜੂਠ :-- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ , ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ,ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਕ੍ਰਿਸ਼ਨ ਸਿੰਘ ਛੰਨ੍ਹਾਂ , ਜਰਨੈਲ ਸਿੰਘ ਜਵੰਧਾ ਪਿੰਡੀ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਜ਼ਦੂਰ ਆਗੂ ਹਰਭਗਵਾਨ ਸਿੰਘ ਉਪਰ ਪੁਲੀਸ ਸਿਆਸੀ ਗੁੰਡਾ ਗੱਠਜੋੜ ਸਹਿ ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਇਸ ਹਮਲੇ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਖਿਲਾਫ ਇਰਾਦਾ ਕਤਲ ਤੇ ਐਸ ਸੀ ਐਸ ਟੀ ਐਕਟ ਤਹਿਤ ਕੇਸ ਦਰਜ ਕਰਕੇ ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪਿੰਡ ਗੋਬਿੰਦਪੁਰ ਪਾਪੜਾ ਦੇ ਐਸ ਸੀ ਭਾਈਚਾਰੇ ਦੇ ਲੋਕਾਂ ਵੱਲੋਂ ਠੇਕੇ 'ਤੇ ਲਈ ਪੰਚਾਇਤੀ ਜ਼ਮੀਨ 'ਚ ਬੀਜੀਆਂ ਸਬਜ਼ੀਆਂ ਵਾਹੁਣ ਵਾਲੀ ਮੌਜੂਦਾ ਸਰਪੰਚ ਗੁਰਪ੍ਰੀਤ ਕੌਰ ਸਰਪੰਚ ਦੇ ਪਤੀ ਕੁਲਵਿੰਦਰ ਸਿੰਘ ਤੇ ਹੋਰਨਾਂ ਦੋਸ਼ੀਆਂ ਖਿਲਾਫ ਵੀ ਐਸ ਸੀ ਐਸ ਟੀ ਐਕਟ ਤਹਿਤ ਕੇਸ ਦਰਜ ਕੀਤਾ ਜਾਵੇ। ਅਤੇ ਸਬਜ਼ੀਆਂ ਵਾਹੁਣ ਵਾਲੇ ਦੋਸ਼ੀਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇ। ਆਗੂਆਂ ਵੱਲੋਂ ਇਹ ਵੀ ਦੋਸ਼ ਲਾਇਆ ਕਿ ਦੇਰ ਰਾਤ ਸਿਵਲ ਹਸਪਤਾਲ ਸੰਗਰੂਰ ਦੇ ਡਾਕਟਰਾਂ ਵੱਲੋਂ ਜ਼ਖ਼ਮੀ ਮਜ਼ਦੂਰ ਆਗੂ ਹਰਭਗਵਾਨ ਸਿੰਘ ਮੂਣਕ ਦਾ ਇਲਾਜ ਕਰਨ ਦੀ ਥਾਂ ਜਾਣਬੁੱਝ ਕੇ ਅੱਧੀ ਰਾਤ ਫੌਰੀ ਐਮਆਈਆਰ ਕਰਾਉਣ ਦਾ ਹੁਕਮ ਚਾੜ੍ਹ ਕੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਪ੍ਰੰਤੂ ਉਥੇ ਵੀ ਮਜ਼ਦੂਰ ਆਗੂ ਦੀ ਐਮ ਆਰ ਆਈ ਨਹੀਂ ਕੀਤੀ ਗਈ। ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਸਿਹਤ ਕ੍ਰਾਂਤੀ ਦੇ ਦਮਗਜ਼ੇ ਮਾਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ੱਦੀ ਜ਼ਿਲੇ ਦੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਚ ਐਮ ਆਰ ਆਈ ਕਰਨ ਵਾਲੀਆਂ ਮਸ਼ੀਨਾਂ ਦਾ ਪ੍ਰਬੰਧ ਨਾ ਹੋਣਾ ਸਰਕਾਰੀ ਦਾਅਵਿਆਂ ਪਰਦਾ ਸਾਫ਼ ਹੋਇਆ ਹੈ। ਸੂਬਾ ਪੱਧਰੀ ਆਉਣ ਤੋਂ ਇਸ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ।
0 comments:
एक टिप्पणी भेजें