*ਐੱਸ.ਐੱਸ.ਡੀ ਕਾਲਜ ਦੇ ਪੀ.ਜੀ.ਡੀ.ਸੀ.ਏ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ*
*ਲੜਕੀਆਂ ਨੇ ਮਾਰੀ ਬਾਜੀ*
ਬਰਨਾਲਾ, 17 ਜੂਨ ( ਕੇਸ਼ਵ ਵਰਦਾਨ ਪੁੰਜ ) : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਕੰਪਿਊਟਰ ਸਾਇੰਸ ਵਿਭਾਗ ਦਾ ਪੀ.ਜੀ.ਡੀ.ਸੀ.ਏ , ਪਹਿਲਾ ਸਮੈਸਟਰ ਦਾ ਨਤੀਜਾ ਬਾਨਦਾਰ ਰਿਹਾ ਹੈ। ਯੂਨੀਵਰਸਿਟੀ ਪ੍ਰੀਖਿਆ ਵਿੱਚ ਬੈਠੇ ਵਿਦਿਆਰਥੀ ਉੱਚ ਨੰਬਰ ਲੈ ਕੇ ਪਾਸ ਹੋਏ ਹਨ । ਕਾਲਜ ਦੇ ਪ੍ਰਿੰਸੀਪਲ ਡਾ.ਰਾਕੇਸ਼ ਕੁਮਾਰ ਜਿੰਦਲ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੇ ਵਿਦਿਆਰਥੀ ਚੰਗੇ ਨੰਬਰ ਲੈਂਦਿਆਂ ਪ੍ਰੀਖਿਆ ਪਾਸ ਕੀਤੀ ਹੈ।ਉਹਨਾਂ ਦੱਸਿਆ ਕਿ ਕਾਲਜ ਦੀ ਪੀ.ਜੀ.ਡੀ.ਸੀ.ਏ ਪਹਿਲਾ ਸਮੈਸਟਰ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ 92 ਫੀਸਦੀ ਨੰਬਰ ਲੈਕੇ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਨੇ 81 ਫੀਸਦੀ ਨੰਬਰ ਲੈਕੇ ਦੂਜਾ ਸਥਾਨ ਅਤੇ ਨਾਜ਼ੀਆ ਬਾਨੋ ਨੇ 80.6 ਫੀਸਦੀ ਨੰਬਰ ਲੈਕੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਐੱਸ.ਡੀ ਸਭਾ (ਰਜਿ) ਬਰਨਾਲਾ ਦੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਜਿੰਨ੍ਹਾਂ ਦੁਆਰਾ ਸਮੇਂ-ਸਮੇਂ ਤੇ ਵਿਦਿਆਰਥੀਆਂ ਨੂੰ ਤਰਾਸ਼ਿਆ ਜਾ ਰਿਹਾ ਹੈ ਅਤੇ ਲੋੜੀਂਦੀਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਐੱਸ.ਡੀ ਸਭਾ (ਰਜਿ) ਬਰਨਾਲਾ ਦੇ ਚੇਅਰਮੈਨ ਸ੍ਰੀ ਸ਼ਿਵਦਰਸ਼ਨ ਕੁਮਾਰ ਸ਼ਰਮਾ (ਸੀਨੀਅਰ ਐਡਵੋਕੇਟ) ਨੇ ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦਿੱਤਾ ਅਤੇ ਆਉਣ ਵਾਲੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਕਾਲਜ ਦੇ ਕਾਬਲ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਹੈ। ਐਸ.ਡੀ ਸਭਾ ਰਜਿ ਬਰਨਾਲਾ ਦੇ ਜਨਰਲ ਸੱਕਤਰ ਸ੍ਰੀ ਸ਼ਿਵ ਕੁਮਾਰ ਸਿੰਗਲਾ ਨੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ।ਉਹਨਾਂ ਦੱਸਿਆ ਕਿ ਐੱਸ.ਡੀ ਸਭਾ (ਰਜਿ) ਬਰਨਾਲਾ ਵਿਦਿਆਰਥੀਆਂ ਦੇ ਉਜੱਵਲ ਭਵਿਖ ਲਈ ਕਾਮਨਾ ਕਰਦਾ ਹੈ। ਕੰਪਿਊਟਰ ਵਿਭਾਗ ਦੇ ਮੁਖੀ ਸੁਨੀਤਾ ਰਾਣੀ ਵੱਲੋਂ ਦੱਸਿਆ ਗਿਆ ਕਿ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਕਾਲਜ ਵਿਖੇ ਕੰਪਿਊਟਰ ਯੁੱਗ ਦੀਆਂ ਨਵੀਆਂ ਤਕਨਾਲੋਜੀਆਂ ਬਾਰੇ ਜਾਣਕਾਰੀ ਲਈ ਵੱਖ ਵੱਖ ਤਰੀਕਿਆਂ ਦੀਆਂ ਵਰਕਸ਼ਾਪ ਆਜੋਯਿਤ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ.ਦਲਵੀਰ ਕੌਰ, ਪ੍ਰੋ ਹੀਨਾ ਅਤੇ ਸਮੂਹ ਸਟਾਫ ਹਾਜ਼ਰ ਸਨ।
0 comments:
एक टिप्पणी भेजें