ਅਮਨਿੰਦਰ ਸਿੰਘ ਨੂੰ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਕਰ ਚੁੱਕੇ ਨੇ ਸਨਮਾਨਿਤ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ , 5 ਜੂਨ :-- ਪੰਜਾਬ ਸਕੂਲ ਸਿੱਖਿਆ ਬੋਰਡ, ਅਤੇ ਸੀਬੀਐਸਈ ਦੇ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚੋਂ ਧਨੌਲਾ ਦੇ ਵਿਦਿਆਰਥੀਆਂ ਨੇ ਨਗਰ ਦਾ ਨਾਮ ਰੌਸ਼ਨ ਕਰਨ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਦਾ ਗੁਰੂਦੁਆਰਾ ਰਾਮਸਰ ਪ੍ਰਬੰਧਕ ਕਮੇਟੀ ਵਲੋਂ ਸਿਰਪਾਓ ਦੇ ਕੇ ਨਗਦ ਰਾਸ਼ੀ ਨਾਲ ਸਨਮਾਨ ਕੀਤਾ। ਇਸ ਮੌਕੇ ਗੁਰੂਦੁਆਰਾ ਗੁਰੂਸਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਰਾਜ ਸਿੰਘ ਪੰਧੇਰ, ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਧਨੌਲਾ ਦੇ ਅਮਨਿੰਦਰ ਸਿੰਘ ਪੁੱਤਰ ਤਲਵਿੰਦਰ ਸਿੰਘ ਨੇ ਦਸਵੀਂ ਜਮਾਤ ਵਿੱਚੋਂ ਜਿਲ੍ਹੇ ਚ ਪਹਿਲੇ ਸਥਾਨ, 650/632 ਪ੍ਰਾਪਤ ਕੀਤਾ, ਅਤੇ ਪ੍ਰਭਲੀਨ ਕੌਰ ਪੁੱਤਰੀ ਮਨਦੀਪ ਸਿੰਘ ਨੇ ਦਸਵੀਂ ਕਲਾਸ ਸੀ ਬੀ ਐਸ ਸੀ, ਬੋਰਡ ਵਿਚੋਂ 500/474 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਅਤੇ ਗੁਰਵਿੰਦਰ ਸਿੰਘ ਪੁੱਤਰ ਤਲਵਿੰਦਰ ਸਿੰਘ ਨੇ ਅੱਠਵੀਂ ਕਲਾਸ ਵਿੱਚੋਂ 600/578 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਿਸ ਨਾਲ ਇਹਨਾਂ ਵਿਦਿਆਰਥੀਆਂ ਨੇ ਮਾਪਿਆਂ ਸਮੇਤ ਪੂਰੇ ਨਗਰ ਦਾ ਨਾਮ ਰੋਸ਼ਨ ਕੀਤਾ ਹੈ, ਜਿਨਾਂ ਨੂੰ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਪਾਓ ਅਤੇ ਸਨਮਾਨ ਚਿੰਨ ਸਮੇਤ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।, ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਅਮਨਿੰਦਰ ਸਿੰਘ ਨੇ ਪੜ੍ਹਾਈ ਵਿੱਚ ਹੀ ਨਾਮਣਾ ਨਹੀਂ ਖੱਟਿਆ ਸਗੋਂ ਉਸ ਨੇ ਕਲਾ ਦੇ ਖੇਤਰ ਚਿੱਤਰਕਾਰੀ ਰਾਹੀਂ ਵੱਖ ਵੱਖ ਖੂਬਸੂਰਤ ਤਸਵੀਰਾ ਬਣਾ ਆਪਣਾ ਨਾਮ ਬਣਾਇਆ ਹੈ, ਜੋ ਕਿ ਨਗਰ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਨਗਰ ਦੇ ਜਿਹੜੇ ਵੀ ਬੱਚੇ ਪੜ੍ਹਾਈ ਜਾਂ ਖੇਡਾਂ ਵਿੱਚ ਇਸ ਤਰਾਂ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ ਓਹਨਾ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਦ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਉਹਨਾਂ ਦੇ ਬੱਚਿਆਂ ਨੂੰ ਜੌ ਅੱਜ ਗੁਰੂਘਰ ਵਿੱਚੋਂ ਮਿਲਿਆ ਮਾਨ ਸਨਮਾਨ ਸਰਬਉਚ ਹੈ। ਜਿਸ ਅੱਗੇ ਸਾਡਾ ਸੀਸ ਝੁਕਦਾ ਹੈ । ਪ੍ਰਭਲੀਨ ਕੌਰ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਸਨਮਾਨ ਦੀ ਉਹ ਹਮੇਸ਼ਾ ਰਿਣੀ ਰਹੇਗੀ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਪੜ੍ਹਾਈ ਵਿੱਚ ਮੱਲਾਂ ਮਾਰਦੀ ਰਹੇਗੀ ਅਤੇ ਆਪਣੇ ਮਾਪਿਆਂ ਸਮੇਤ ਨਗਰ ਦਾ ਨਾਮ ਰੌਸ਼ਨ ਕਰਦੀ ਰਹਾਂਗੀ ਇਸ ਮੌਕੇ ਪ੍ਰਧਾਨ ਸੁਖਰਾਜ ਸਿੰਘ ਪੰਧੇਰ, ਸੀਨੀਅਰ ਮੀਤ ਪ੍ਰਧਾਨ ਹਰਦੇਵ ਸਿੰਘ ਸਕੱਤਰ ਇੰਦਰਜੀਤ ਸਿੰਘ, ਮੀਤ ਪ੍ਰਧਾਨ ਜਗਮੇਲ ਸਿੰਘ, ਜਤਿੰਦਰ ਸਿੰਘ ਜੋਗਾ, ਅਮਰਜੀਤ ਸਿੰਘ, ਪੂਰਨ ਸਿੰਘ, ਸਰਦਾਰਾ ਸਿੰਘ, ਹਰਿੰਦਰਜੀਤ ਸਿੰਘ ਢੀਂਡਸਾ, ਗੁਰਨਾਮ ਸਿੰਘ, ਗ੍ਰੰਥੀ ਰਾਜਵਿੰਦਰ ਸਿੰਘ, ਬਲਵਿੰਦਰ ਸਿੰਘ ਜੱਸੜਵਾਲੀਆਂ, ਡਿੰਪੀ ਕੰਗ, ਹੰਸਾ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਅਮਨਿੰਦਰ ਸਿੰਘ ਪੁੱਤਰ ਤਲਵਿੰਦਰ ਸਿੰਘ ਨੂੰ ਪਹਿਲਾਂ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੀ ਸਨਮਾਨਿਤ ਕਰ ਚੁੱਕੇ ਹਨ।
0 comments:
एक टिप्पणी भेजें