Contact for Advertising

Contact for Advertising

Latest News

शुक्रवार, 20 जून 2025

ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਵੱਲੋਂ ਨਸ਼ਾ ਛੁਡਾਊ ਕੇਂਦਰ ਬਟਾਲਾ ਦਾ ਦੌਰਾ

 ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਵੱਲੋਂ ਨਸ਼ਾ ਛੁਡਾਊ ਕੇਂਦਰ ਬਟਾਲਾ ਦਾ ਦੌਰਾ


ਬਟਾਲਾ, 19 ਜੂਨ ( ਰਮੇਸ਼ ਭਾਟੀਆ )  ਸ੍ਰੀ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ- ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋ ਸਿਵਲ ਹਸਪਤਾਲ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਗਿਆ ਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਡਾ ਮਨਿੰਦਰਜੀਤ ਸਿੰਘ ਐਸ.ਐਮ.ਓ ਬਟਾਲਾ ਤੇ ਡਾ ਸਿਮਰਨਜੀਤ ਸਿੰਘ ਨੋਡਲ ਅਫਸਰ ਨਸ਼ਾ ਛੁਡਾਉ ਕੇਂਦਰ ਬਟਾਲਾ ਵੀ ਮੌਜੂਦ ਸਨ। 


ਐਸ.ਡੀ.ਐਮ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਨਸ਼ਾ ਛੁਡਾਊ ਕੇਂਦਰ ਵਿਖੇ ਤੈਨਾਤ ਸਿਹਤ ਕਰਮੀਆਂ ਨਾਲ ਨਸ਼ਾ ਪੀੜਤਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਜਾਣਕਾਰੀ ਲੈਂਦਿਆਂ ਸਿਹਤ ਅਧਿਕਾਰੀਆਂ ਨੂੰ ਪੀੜਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਸੇਵਾਵਾਂ ਦੇਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨਸ਼ਾ ਪੀੜਤਾਂ ਨਾਲ ਗੱਲਬਾਤ ਵੀ ਕੀਤੀ। 


ਐਸ.ਡੀ.ਐਮ ਨੇ ਅੱਗੇ ਕਿਹਾ ਕਿ ਨਸ਼ਾ ਛੁਡਾਉ ਕੇਂਦਰ ਵਿੱਚ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾਂ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ। ਇੰਨ੍ਹਾਂ ਨਸ਼ਾ ਛੁਡਾਉ ਕੇਂਦਰਾਂ ਵਿਚ ਦਵਾਈਆਂ ਅਤੇ ਟੈਸਟ ਮੁਫਤ ਕੀਤੇ ਜਾਂਦੇ ਹਨ। ਕੋਈ ਵੀ ਨਸ਼ਾ ਪੀੜਤ ਵਿਅਕਤੀ ਇੱਥੇ ਦਾਖਲ ਹੋਣ ਤੋਂ ਬਾਅਦ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਲੈ ਕੇ ਘਰ ਵਿਚ ਰਹਿ ਕੇ ਨਸ਼ਾ ਛੱਡ ਸਕਦਾ ਹੈ।


ਉਨਾਂ ਅੱਗੇ ਕਿਹਾ ਕਿ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਕਾਮਯਾਬ ਬਣਾਉਣ ਲਈ ਸਮਾਜ ਦੇ ਹਰ ਇੱਕ ਵਰਗ ਦੀ ਜਿੰਮੇਵਾਰੀ ਲਾਜ਼ਮੀ ਹੈ।

 ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਵੱਲੋਂ ਨਸ਼ਾ ਛੁਡਾਊ ਕੇਂਦਰ ਬਟਾਲਾ ਦਾ ਦੌਰਾ
  • Title : ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਵੱਲੋਂ ਨਸ਼ਾ ਛੁਡਾਊ ਕੇਂਦਰ ਬਟਾਲਾ ਦਾ ਦੌਰਾ
  • Posted by :
  • Date : जून 20, 2025
  • Labels :
  • Blogger Comments
  • Facebook Comments

0 comments:

एक टिप्पणी भेजें

Top