ਧਨੌਲਾ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 21ਜੂਨ :-- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਧਨੌਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਗਿਰਫ਼ਤਾਰ ਕੀਤਾ, ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਮੁਖੀ ਇੰਸਪੇਕਟਰ ਜਗਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਡੀ ਐਸ ਪੀ ਬਰਨਾਲਾ ਸ਼੍ਰੀ ਸਤਵੀਰ ਸਿੰਘ ਬੈਂਸ ਜੀ ਦੇ ਅਗਵਾਈ ਹੇਠ ਥਾਣਾ ਧਨੌਲਾ ਦੀ ਸਮੁੱਚੀ ਪੁਲਿਸ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਜਗ੍ਹਾ ਜਗ੍ਹਾ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਕਿਸੇ ਮੁਖਬਰ ਖਾਸ ਨੇ ਪੁਲਿਸ ਪਾਰਟੀ ਨੂੰ ਇਤਲਾਹ ਦਿੱਤੀ ਕਿ ਦੋ ਨੌਜਵਾਨ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੇ ਹਨ, ਜਿਸ ਤੇ ਕਾਰਵਾਈ ਕਰਦੇ ਹੋਏ ਵਿਖੇ ਇੰਸਪੈਕਟਰ ਜਗਜੀਤ ਸਿੰਘ ਘੁਮਾਣ ਵੱਲੋਂ ਆਪਣੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿਰਫਤਾਰ ਕੀਤਾ ਗਿਆ ਜਿਨਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਬੁਗਲਾ ਪੁੱਤਰ ਅਜੀਤ ਸਿੰਘ ਵਾਸੀ ਧਨੌਲਾ ਨੂੰ ਪਿੰਡ ਦਾਨਗੜ੍ਹ ਡਰੇਨ ਦੀ ਪਟੜੀ ਤੇ ਦਬੋਚ ਲਿਆ ਜਿਸ ਪਾਸੋਂ 1006 ਗੋਲੀਆਂ ਬਰਾਮਦ ਕੀਤੀਆਂ ਗਈਆਂ, ਅਤੇ ਅਮਨਦੀਪ ਸਿੰਘ ਪੁੱਤਰ ਇੰਦਰਜੀਤ ਸਿੰਘ ਪਾਸੋਂ 90 ਗੋਲੀਆਂ ਬਰਾਮਦ ਹੋਈਆਂ, ਜਿਨਾਂ ਖਿਲਾਫ ਮੁਕਦਮਾ ਨੰਬਰ 79 ਅ/ਧ 22,29/61/85 ਐਨ ਡੀ ਪੀ ਐਕਟ ਤਹਿਤ ਦਰਜ ਕਰਕੇ ਗਿਰਫ਼ਤਾਰ ਕੀਤਾ ਗਿਆ, ਅਤੇ ਅਗਲੀ ਤਫਤੀਸ਼ ਆਰੰਭ ਦਿੱਤੀ ਗਈ। ਇਸ ਮੌਕੇ ਏਐਸਆਈ ਸੁਖਦੇਵ ਸਿੰਘ, ਏਐਸਆਈ ਜਗਦੇਵ ਸਿੰਘ, ਮੁੱਖ ਮੁਨਸ਼ੀ ਪਰਮਦੀਪ ਸਿੰਘ ਪੰਮਾ, ਹੌਲਦਾਰ ਰਣਜੀਤ ਸਿੰਘ, ਸਿਪਾਹੀ ਕਮਲ ਸ਼ਰਮਾ, ਸਿਪਾਹੀ ਅੰਮ੍ਰਿਤਪਾਲ ਸਿੰਘ, ਸਿਪਾਹੀ ਅਨਮੋਲ ਸਿੰਘ, ਕੁਲਵੰਤ ਸਿੰਘ, ਅਤੇ ਹੋਰ ਹਾਜ਼ਰ ਸਨ।

0 comments:
एक टिप्पणी भेजें