Contact for Advertising

Contact for Advertising

Latest News

शुक्रवार, 6 जून 2025

ਕਾਂਗਰਸ ਨੇ ਸਾਕਾ ਨੀਲਾ ਤਾਰਾ ਕਰਕੇ ਸਿੱਖ ਕੌਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਸੀ : ਪਰਮਜੀਤ ਸਿੰਘ ਗਿੱਲ

 ਕਾਂਗਰਸ ਨੇ ਸਾਕਾ ਨੀਲਾ ਤਾਰਾ  ਕਰਕੇ ਸਿੱਖ ਕੌਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਸੀ : ਪਰਮਜੀਤ ਸਿੰਘ ਗਿੱਲ 


1984 ਵਿੱਚ ਸਿੱਖ ਨਸਲਕੁਸ਼ੀ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਭਾਜਪਾ ਸਰਕਾਰ ਨੇ ਦਿੱਤੀਆਂ 


ਬਟਾਲਾ  (  ਰਮੇਸ਼ ਭਾਟੀਆ )

ਜੂਨ 1984 ਵਿੱਚ ਅੰਮ੍ਰਿਤਸਰ ਵਿਖੇ ਸਾਕਾ ਨੀਲਾ ਤਾਰਾ ਦੌਰਾਨ ਸਾਰੇ ਸੰਸਾਰ ਭਰ ਦੇ ਮੁਕੱਦਸ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਤੇ ਫੌਜੀ ਕਾਰਵਾਈ ਕਰਕੇ ਤਤਕਲੀਨ ਕਾਂਗਰਸ ਸਰਕਾਰ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਸਮੁੱਚੀ ਕਾਂਗਰਸ ਨੇ ਸਿੱਖਾਂ ਨੂੰ ਖਤਮ ਕਰਨ ਦੀ ਕੋਜੀ ਸਾਜਿਸ਼ ਰਚੀ ਸੀ   । ਜਿਸ ਤੋਂ ਬਾਅਦ ਦਿੱਲੀ ਵਿਖੇ ਸਿੱਖਾਂ ਦੀ ਨਸਲਕੁਸ਼ੀ ਕਰਨ ਦਾ ਯਤਨ ਵੀ ਹੋਇਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਾਰੇ ਦੇਸ਼ ਵਿੱਚ ਸਿੱਖਾਂ ਨੂੰ ਕੋਹ ਕੋਹ ਕੇ ਮਾਰਿਆ ਗਿਆ ਸੀ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਗਿੱਲ ਨੇ ਸਾਕਾ ਨੀਲਾ ਤਾਰਾ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਦਰਸ਼ਨ ਕਰਨ ਗਈਆਂ ਸੰਗਤਾਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ  ਸ਼ਰਧਾਂਜਲੀ ਭੇਟ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 



ਉਹਨਾਂ ਨੇ ਕਿਹਾ ਕਿ ਸਾਕਾ ਨੀਲਾ ਤਾਰਾ ਸਿਰਫ਼ ਇਕ ਫੌਜੀ ਕਾਰਵਾਈ ਹੀ ਨਹੀਂ ਸੀ, ਇਹ ਇਕ  ਸੋਚੀ ਸਮਝੀ ਰਾਜਨੀਤਿਕ ਸਾਜਿਸ਼ ਸੀ ਜਿਸ ਦੌਰਾਨ ਸਿੱਖਾਂ ਨੂੰ ਰਾਜਨੀਤੀਕ ਅਤੇ ਧਾਰਮਿਕ ਤੌਰ ਤੇ ਪੂਰੀ ਤਰਹਾਂ ਖਤਮ ਕਰਨ ਦੀ ਯੋਜਨਾ ਬਣਾਈ ਗਈ ਸੀ। 



ਉਹਨਾਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਉੱਤੇ ਟੈਂਕਾਂ ਤੋਪਾਂ ਦੀ ਚੜਾਈ ਨਾ ਕੇਵਲ ਸਿੱਖ ਸੰਸਕਾਰਾਂ ਤੇ ਆਸਥਾ ਉੱਤੇ ਹਮਲਾ ਸੀ, ਸਗੋਂ ਇਹ ਸਾਰੀ ਕੌਮ ਨੂੰ “ਰਾਸ਼ਟਰ ਵਿਰੋਧੀ” ਦਰਸਾਉਣ ਦੀ ਸਾਜ਼ਿਸ਼ ਦਾ ਹਿੱਸਾ ਸੀ।


ਉਹਨਾਂ ਨੇ ਕਿਹਾ ਕਿ ਸਿੱਖ ਕੌਮ ਜਿਸ ਦੀ ਬਹਾਦਰੀ ਦਾ ਲੋਹਾ ਸਾਰਾ ਸੰਸਾਰ ਮੰਨਦਾ ਹੈ ਅਤੇ ਜਿਸ ਕੌਮ ਨੇ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਸੀ ਉਸ ਕੌਮ ਦੇ ਕੇਂਦਰੀ ਅਸਥਾਨ ਤੇ ਹਮਲਾ ਕਰਕੇ ਕਾਂਗਰਸ ਪਾਰਟੀ ਨੇ ਇਹ ਦਰਸਾ ਦਿੱਤਾ ਸੀ ਕਿ ਉਹ ਮੁਗਲਾਂ ਨਾਲੋਂ ਘੱਟ ਨਹੀਂ ਹਨ ਅਤੇ ਜਿਸ ਤਰ੍ਹਾਂ ਦੇ ਜੁਲਮ ਅਤੇ ਅੱਤਿਆਚਾਰ ਮੁਗਲਾਂ ਵੱਲੋਂ ਸਿੱਖ ਕੌਮ ਤੇ ਕੀਤਾ ਜਾਂਦਾ ਰਿਹਾ ਹੈ ਉਸੇ ਤਰ੍ਹਾਂ ਦਾ ਹੀ ਜ਼ੁਲਮ ਅਤੇ ਅੱਤਿਆਚਾਰ ਕਾਂਗਰਸ ਦੀ ਸਰਕਾਰ ਨੇ ਸਿੱਖਾਂ ਉੱਤੇ ਕੀਤਾ ਸੀ। 


ਉਹਨਾਂ ਨੇ ਕਿਹਾ ਕਿ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਤੇ ਹੋਏ ਹਮਲੇ ਤੋਂ ਬਾਅਦ ਸਿੱਖ ਨੌਜਵਾਨਾਂ ਵਿੱਚ ਰੋਸ ਦੀ ਭਾਵਨਾ ਭੜਕ ਉਠੀ ਸੀ ਅਤੇ ਉਸ ਤੋਂ ਬਾਅਦ ਕਾਂਗਰਸ ਦੀਆਂ ਸਰਕਾਰਾਂ ਨੇ ਸਿੱਖਾਂ ਦੀ ਨਸਲ ਕੁਸ਼ੀ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਿਸ ਲਈ ਕਈ ਸਿੱਖ ਨੌਜਵਾਨ ਹਥਿਆਰਬੰਦ ਹੋ ਗਏ ਸਨ ਜਿਨਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਐਲਾਨਿਆ ਗਿਆ ਅਤੇ ਕਾਂਗਰਸ ਦੀਆਂ ਇਸ ਸੌੜੀਆਂ ਨੀਤੀਆਂ ਦੇ ਕਾਰਨ ਹੀ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਡਾ ਯੋਗਦਾਨ ਦੇਣ ਵਾਲੀ ਕੌਮ ਦੇ ਮੱਥੇ ਤੇ ਅੱਤਵਾਦ ਵਰਗਾ ਕਲੰਕ ਕਾਂਗਰਸ ਵੱਲੋਂ ਲਗਾ ਦਿੱਤਾ ਗਿਆ ਸੀ। 


ਉਹਨਾਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਿੱਖ ਕੌਮ ਹੀ ਨਹੀਂ ਸਗੋਂ ਮਾਨਵਤਾ ਦਾ ਰਾਹ ਰੋਸ਼ਨ ਕਰਦਾ ਹੈ ਅਤੇ ਸਾਰੇ ਧਰਮਾਂ ਦੇ ਲੋਕਾਂ ਦੀ ਆਸਥਾ ਦਾ ਕੇਂਦਰ ਹੈ ਜਿਸ ਨੂੰ ਪਹਿਲਾਂ ਮੁਗਲਾਂ ਨੇ ਅਤੇ ਫੇਰ ਕਾਂਗਰਸ ਸਰਕਾਰ ਨੇ ਟੈਂਕਾਂ ਤੋਪਾਂ ਨਾਲ ਖਤਮ ਕਰਨ ਦਾ ਯਤਨ ਕੀਤਾ ਸੀ। 

ਉਹਨਾਂ ਨੇ ਕਿਹਾ ਕਿ ਦਰਬਾਰ ਸਾਹਿਬ ਤੇ ਹੋਏ ਹਮਲੇ ਦੇ ਰੋਸ ਵਜੋਂ ਜਦੋਂ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਹੋ ਜਾਂਦਾ ਹੈ ਤਾਂ ਉਸ ਤੋਂ ਬਾਅਦ ਵੀ ਕਾਂਗਰਸ ਦੀਆਂ ਸਰਕਾਰਾਂ ਨੇ ਸਾਰੇ ਦੇਸ਼ ਵਿੱਚ ਸਿੱਖਾਂ ਦੀ ਨਸਲ ਕੁਸ਼ੀ ਕਰਨ ਦਾ ਯਤਨ ਕੀਤਾ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਪਰਿਵਾਰਾਂ ਨੂੰ ਖਤਮ ਕਰ ਦਿੱਤਾ ਸੀ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਾਂਗਰਸ ਪਾਰਟੀ ਨੇ ਉੱਚ ਅਹੁਦੇ ਦੇ ਕੇ ਨਿਵਾਜਿਆ। 


ਉਹਨਾਂ ਨੇ ਕਿਹਾ ਕਿ ਸਿੱਖ ਨਸਲ ਕੁਸ਼ੀ ਦੌਰਾਨ ਪੀੜਤ ਪਰਿਵਾਰਾਂ ਦੇ ਜਖਮਾਂ ਤੇ ਮਲਮ ਲਾਉਣ ਦਾ ਕੰਮ ਅਤੇ ਸਿੱਖ ਨਸਲ ਕੁਸ਼ੀ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਭਾਜਪਾ ਸਰਕਾਰ ਨੇ ਹੀ ਦਿੱਤੀਆਂ ਹਨ।

ਕਾਂਗਰਸ ਨੇ ਸਾਕਾ ਨੀਲਾ ਤਾਰਾ  ਕਰਕੇ ਸਿੱਖ ਕੌਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਸੀ : ਪਰਮਜੀਤ ਸਿੰਘ ਗਿੱਲ
  • Title : ਕਾਂਗਰਸ ਨੇ ਸਾਕਾ ਨੀਲਾ ਤਾਰਾ ਕਰਕੇ ਸਿੱਖ ਕੌਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਸੀ : ਪਰਮਜੀਤ ਸਿੰਘ ਗਿੱਲ
  • Posted by :
  • Date : जून 06, 2025
  • Labels :
  • Blogger Comments
  • Facebook Comments

0 comments:

एक टिप्पणी भेजें

Top