Contact for Advertising

Contact for Advertising

Latest News

मंगलवार, 10 जून 2025

ਗਰਮੀ ਦੇ ਮੌਸਮ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸਲਾਹਕਾਰੀ ਜਾਰੀ

 ਗਰਮੀ ਦੇ ਮੌਸਮ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸਲਾਹਕਾਰੀ ਜਾਰੀ 

 


ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋ ਸਕਦੈ ਵਾਧਾ,ਆਪਣੀ ਸਿਹਤ ਦਾ ਰੱਖਿਆ ਜਾਵੇ ਧਿਆਨ  : ਸਿਵਲ ਸਰਜਨ ਡਾ.  ਬਲਜੀਤ ਸਿੰਘ 


ਗਰਮੀ ਦੇ ਮੌਸਮ ਤੋਂ ਬਚਾਆ ਲਈ ਸਿਹਤ ਵਿਭਾਗ ਵੱਲੋਂ ਸਿਹਤ ਕਾਰੀ ਜਾਰੀ 


ਸੰਜੀਵ ਗਰਗ ਕਾਲੀ


 ਧਨੌਲਾ ਮੰਡੀ / ਬਰਨਾਲਾ 10 ਜੂਨ  :--ਸਿਹਤ ਵਿਭਾਗ ਬਰਨਾਲਾ ਵੱਲੋਂ ਦਿਨੋ-ਦਿਨ ਵਧ ਰਹੇ ਤਾਪਮਾਨ ਕਾਰਨ ਸਲਾਹਕਾਰੀ ਜਾਰੀ ਕੀਤੀ ਗਈ ਹੈ ਕਿ ਉਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਤੇ ਗਰਮੀ ਨਾਲ ਸਬੰਧਿਤ ਬਹੁਤ ਸਾਰੀਆਂ ਬਿਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਹੈ ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਸਿਹਤ ਸਬੰਧੀ ਸਲਾਹਕਾਰੀ ਜਾਰੀ ਕਰਨ ਸਮੇਂ ਕੀਤਾ ਗਿਆ ।ਜੇਕਰ ਕਿਸੇ ਨੂੰ ਕੋਈ ਵੀ ਸਿਹਤ ਸਮੱਸਿਆ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ।

     

ਜਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਨੇ ਦੱਸਿਆ ਕਿ ਉਚ ਤਾਪਮਾਨ ਦੇ ਕਾਰਨ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜਿਆਦਾ ਹੁੰਦੀ ਹੈ ਇਸ ਲਈ ਸਾਨੂੰ ਇਸ ਮੌਸਮ ਦੌਰਾਨ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲ੍ਹੇ ਭੋਜਨ,ਤਲੀਆਂ ਚੀਜ਼ਾਂ,ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਤੰਬਾਕੂ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ । ਅਜਿਹੇ ਫਲ ਅਤੇ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ ,ਜਿੰਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ ਜਿਵੇਂ ਖੀਰਾ, ਤਰਬੂਜ਼, ਅੰਬ, ਲੀਚੀ ਅਤੇ ਲੌਕੀ, ਇਹ ਸਾਰੀਆਂ ਚੀਜ਼ਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੁੰਦੀ ।

     ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਵਧ ਰਹੇ ਤਾਪਮਾਨ ਕਾਰਨ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਅਤੇ ਪੁਰਾਣੀਆਂ ਬਿਮਾਰੀਆਂ ਤੋਂ ਪੀੜਤਾਂ ਨੂੰ ਵਧੇਰੇ ਖਤਰਾ ਹੁੰਦਾ ਹੈ ।ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ 'ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ 'ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

ਗਰਮੀ ਦੇ ਮੌਸਮ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸਲਾਹਕਾਰੀ ਜਾਰੀ
  • Title : ਗਰਮੀ ਦੇ ਮੌਸਮ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸਲਾਹਕਾਰੀ ਜਾਰੀ
  • Posted by :
  • Date : जून 10, 2025
  • Labels :
  • Blogger Comments
  • Facebook Comments

0 comments:

एक टिप्पणी भेजें

Top