Contact for Advertising

Contact for Advertising

Latest News

गुरुवार, 5 जून 2025

ਲੁਧਿਆਣਾ ਵੈਸਟ ਜ਼ਿਮਨੀ ਚੋਣ ਸ਼ਾਨ ਨਾਲ ਜਿੱਤਾਂਗੇ- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ

 ਲੁਧਿਆਣਾ ਵੈਸਟ ਜ਼ਿਮਨੀ ਚੋਣ ਸ਼ਾਨ ਨਾਲ ਜਿੱਤਾਂਗੇ- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ


ਵਿਧਾਇਕ ਸ਼ੈਰੀ ਕਲਸੀ, ਲੁਧਿਆਣਾ ਵੈਸਟ ਜ਼ਿਮਨੀ ਚੋਣ ਵਿੱਚ ਨਿਭਾਅ ਰਹੇ ਨੇ ਸਰਗਰਮ ਭੂਮਿਕਾ


ਬਟਾਲਾ,  5  ਜੂਨ (  ਰਮੇਸ਼ ਭਾਟੀਆ ) 


ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਤੇ ਹੋਣਹਾਰ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੁਧਿਆਣਾ ਵੈਸਟ ਜਿਮਨੀ ਚੋਣ ਵਿੱਚ ਪਾਰਟੀ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ ਅਤੇ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਚੋਣ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਅ ਕੇ ਪਾਰਟੀ ਦੇ ਹਿੱਤ ਵਿੱਚ ਦਿਨ ਰਾਤ ਸੇਵਾ ਕਰ ਰਹੇ ਹਨ। 


ਇਸ ਮੌਕੇ ਗੱਲ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੁਧਿਆਣਾ ਵੈਸਟ ਦੀ ਸੀਟ ਸ਼ਾਨਦਾਰ ਨਾਲ ਜਿੱਤੇਗੀ।ਉਨ੍ਹਾਂ ਕਿਹਾ ਕਿ ਰਵਾਇਤੀ ਵਿਰੋਧੀ ਪਾਰਟੀਆਂ ਨੂੰ ਲੋਕ ਇੱਕ ਵਾਰ ਫਿਰ ਜਵਾਬ ਦੇਣ ਲਈ ਤਿਆਰ ਹਨ ਅਤੇ ਲੋਕ ਆਪ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਭੁਗਤਣ ਲਈ 19 ਜੂਨ ਦੇ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 


ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰੀਬ ਤਿੰਨ ਕੁ ਸਾਲ ਦੇ ਕਾਰਜਕਾਲ ਵਿੱਚ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ, ਜਿਸ ਸਦਕਾ ਜਲੰਧਰ ਵੈਸਟ ਅਤੇ ਡੇਰਾ ਬਾਬਾ ਨਾਨਕ ਦੀ ਜਿਮਨੀ ਚੋਣ ਪਾਰਟੀ ਨੇ ਰਿਕਾਰਡ ਵੋਟਾਂ ਨਾਲ ਜਿੱਤੀ ਹੈ।


ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਲੈ ਕੇ ਉਹ ਲੋਕਾਂ ਦੀ ਕਚਹਿਰੀ ਵਿੱਚ ਜਾ ਰਹੇ ਹਨ ਅਤੇ ਲੋਕਾਂ ਦੇ ਪਿਆਰ ਸਦਕਾ ਪਾਰਟੀ ਇਹ ਜਿਮਨੀ ਚੋਣ ਜਰੂਰ ਜਿੱਤੇਗੀ। 


ਵਿਧਾਇਕ ਸ਼ੈਰੀ ਕਲਸੀ ਨੇ ਪਿਛਲੇ 3 ਸਾਲਾਂ 'ਚ ਅਪ ਸਰਕਾਰ ਦੀ ਇਤਿਹਾਸਿਕ ਉਪਲਬਧੀਆਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਮਾਫੀਆ 'ਤੇ ਸਖ਼ਤ ਕਾਰਵਾਈ ਕੀਤੀ ਗਈ ਹੈ। ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁੁਲਡੋਜ਼ਰ ਚਲਾਏ ਗਏ ਅਤੇ ਨਸ਼ਾ ਮੁਕਤੀ ਯਾਤਰਾ ਵਿੱਚ ਲੋਕ ਨਸ਼ਿਆਂ ਦੇ ਖਿਲਾਫ਼ ਲਾਮਬੰਦ ਹੋ ਰਹੇ ਹਨ। 


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ 'ਚ ਇਨਕਲਾਬ ਲਿਆਂਦਾ ਹੈ। ਉਨ੍ਹਾਂ ਦੱਸਿਆ ਕਿ 36 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਸਕੂਲ ਆਫ ਐਮੀਨੈੱਸ ਦੀ ਸ਼ੁਰੂਆਤ ਕੀਤੀ ਗਈ ਹੈ ਤੇ  12,700 ਅਧਿਆਪਕ ਪੱਕੇ ਕੀਤੇ ਗਏ। ਸਿੱਖਿਆ ਕਰਾਂਤੀ ਤਹਿਤ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕੀਤਾ ਗਿਆ ਹੈ। 


ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬੇ ਅੰਦਰ ਸਿਹਤ ਸੁਧਾਰ ਕਰਦਿਆਂ 900 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।  550 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਹਸਪਤਾਲਾਂ ਦੀ ਅੱਪਗਰੇਡੇਸ਼ਨ ਕੀਤੀ ਗਈ ਹੈ


ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਨੂੰ ਮੁੱਖ ਰੱਖਦਿਆਂ ਬਿਜਲੀ 'ਚ ਵੱਡੀ ਰਾਹਤ ਦਿੱਤੀ ਹੈ। ਹਰ ਪਰਿਵਾਰ ਨੂੰ 600 ਯੂਨਿਟ ਮਫ਼ਤ ਬਿਜਲੀ ਨਿਰਵਿਘਨ ਮਿਲ ਰਹੀ ਹੈ, ਜਿਸ ਨਾਲ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਗਏ ਹਨ। 


ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। 51,000 ਨੌਜਵਾਨਾਂ ਨੂੰ ਸਰਕਾਰੀ ਸਹਾਇਤਾ ਨਾਲ ਨੌਕਰੀਆਂ, 70,000 ਕਰੋੜ ਰੁਪਏ ਦਾ ਨਿਵੇਸ਼ ਅਤੇ 3 ਲੱਖ ਨੌਕਰੀਆਂ ਪ੍ਰਾਈਵੇਟ ਖੇਤਰ 'ਚ ਮੁਹੱਈਆ ਕਰਵਾਈਆਂ ਗਈਆਂ ਹਨ । ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਸੜਕ ਸੁਰੱਖਿਆ ਫੋਰਸ ਤਾਇਨਾਤੀ ਕੀਤੀ ਗਈ ਹੈ ਅਤੇ 144 ਹਾਈਟੈਕ ਵਾਹਨ ਤਾਇਨਾਤ ਕੀਤੇ ਹਨ।

ਲੁਧਿਆਣਾ ਵੈਸਟ ਜ਼ਿਮਨੀ ਚੋਣ ਸ਼ਾਨ ਨਾਲ ਜਿੱਤਾਂਗੇ- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ
  • Title : ਲੁਧਿਆਣਾ ਵੈਸਟ ਜ਼ਿਮਨੀ ਚੋਣ ਸ਼ਾਨ ਨਾਲ ਜਿੱਤਾਂਗੇ- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ
  • Posted by :
  • Date : जून 05, 2025
  • Labels :
  • Blogger Comments
  • Facebook Comments

0 comments:

एक टिप्पणी भेजें

Top