Contact for Advertising

Contact for Advertising

Latest News

सोमवार, 2 जून 2025

ਹਰ ਇੱਕ ਨੂੰ ਇੰਨਸਾਫ ਦਿਵਾਉਣ ਲਈ ਭਾਰਤੀਯ ਅੰਬੇਡਕਰ ਮਿਸ਼ਨ ਤਤਪਰ : ਸ਼੍ਰੀ ਦਰਸ਼ਨ ਕਾਂਗੜਾ

 ਹਰ ਇੱਕ ਨੂੰ ਇੰਨਸਾਫ ਦਿਵਾਉਣ ਲਈ ਭਾਰਤੀਯ ਅੰਬੇਡਕਰ ਮਿਸ਼ਨ ਤਤਪਰ : ਸ਼੍ਰੀ ਦਰਸ਼ਨ ਕਾਂਗੜਾ 


ਸੰਜੀਵ ਗਰਗ ਕਾਲੀ


ਧਨੌਲਾ ਮੰਡੀ/ਸੰਗਰੂਰ /01 ਜੂਨ ::-- ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਭੜ੍ਹੋ ਦੇ ਸਾਬਕਾ ਸਰਪੰਚ ਵਿਕਰਮਜੀਤ ਸਿੰਘ ਵਿੱਕੀ ਦੀ ਕੁੱਝ ਲੋਕਾਂ ਵੱਲੋਂ ਪਿਛਲੇ ਦਿਨੀਂ ਕਥਿਤ ਤੌਰ ਤੇ ਕੀਤੀ ਕੁੱਟਮਾਰ ਕਰਨ ਦੇ ਮਾਮਲੇ ਚ ਦੇਸ਼ ਦੀ ਪ੍ਰਸਿੱਧ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਦਖ਼ਲ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦਿਆਂ ਪੁਲਿਸ ਥਾਣਾ ਭਵਾਨੀਗੜ੍ਹ ਵਿਖੇ 6 ਜਣਿਆਂ ਖ਼ਿਲਾਫ਼ ਐਸ ਸੀ/ਐਸ ਟੀ ਐਕਟ ਸਣੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਸਾਬਕਾ ਸਰਪੰਚ ਵਿਕਰਮਜੀਤ ਸਿੰਘ ਵਿੱਕੀ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਕਿਸੇ ਵੀ ਧੱਕੇਸ਼ਾਹੀ ਜਾ ਵਧੀਕੀ ਨੂੰ ਬਰਦਾਸ਼ਤ ਨਹੀਂ ਕਰੇਗਾ ਹਰ ਇੱਕ ਨੂੰ ਇੰਨਸਾਫ ਦਿਵਾਉਣ ਲਈ ਮਿਸ਼ਨ ਹਮੇਸ਼ਾ ਤਤਪਰ ਹੈ। ਇਸ ਕਾਰਵਾਈ ਲਈ ਉਨ੍ਹਾਂ ਪੁਲਿਸ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਉਨ੍ਹਾਂ ਕਿਹਾ ਕਿ ਇਹ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਸਣੇ ਵੱਖ ਵੱਖ ਸੰਸਥਾਵਾਂ ਅਤੇ ਸਾਬਕਾ ਸਰਪੰਚ ਦੀ ਹਿਮਾਇਤ ਕਰਨ ਵਾਲੇ ਆਗੂਆਂ ਦੀ ਮਿਹਨਤ ਅਤੇ ਸਾਥ ਸਦਕਾ ਹੀ ਦਲਿਤ ਪਰਿਵਾਰ ਨੂੰ ਇੰਨਸਾਫ ਮਿਲਿਆ ਹੈ। ਇਸ ਮੌਕੇ ਪੀੜਤ ਪਰਿਵਾਰ ਵੱਲੋਂ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਸਣੇ ਸਾਥ ਦੇਣ ਵਾਲੀਆਂ ਸੰਸਥਾਵਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਇਸ ਮੌਕੇ ਉਨ੍ਹਾਂ ਨਾਲ ਮਿਸ਼ਨ ਦੇ ਕੌਮੀ ਜਨਰਲ ਸਕੱਤਰ ਜਗਸੀਰ ਸਿੰਘ ਖੈੜੀਚੰਦਵਾ, ਸੂਬਾ ਜਨਰਲ ਸਕੱਤਰ ਨਿਰਭੈ ਸਿੰਘ ਛੰਨਾ,ਮਨੋਜ ਕੁਮਾਰ, ਸਾਜਨ ਕਾਂਗੜਾ ਆਦਿ ਹਾਜ਼ਰ ਸਨ।

ਹਰ ਇੱਕ ਨੂੰ ਇੰਨਸਾਫ ਦਿਵਾਉਣ ਲਈ ਭਾਰਤੀਯ ਅੰਬੇਡਕਰ ਮਿਸ਼ਨ ਤਤਪਰ : ਸ਼੍ਰੀ ਦਰਸ਼ਨ ਕਾਂਗੜਾ
  • Title : ਹਰ ਇੱਕ ਨੂੰ ਇੰਨਸਾਫ ਦਿਵਾਉਣ ਲਈ ਭਾਰਤੀਯ ਅੰਬੇਡਕਰ ਮਿਸ਼ਨ ਤਤਪਰ : ਸ਼੍ਰੀ ਦਰਸ਼ਨ ਕਾਂਗੜਾ
  • Posted by :
  • Date : जून 02, 2025
  • Labels :
  • Blogger Comments
  • Facebook Comments

0 comments:

एक टिप्पणी भेजें

Top